ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਲੈ ਕੇ ਸੰਗਤ ਲਈ ਇਹ ਹਦਾਇਤ ਹੋਈ ਜਾਰੀ

Sri Hemkund Sahib: ਅੱਤ ਦੀ ਗਰਮੀ ਦਾ ਸਾਹਮਣਾ ਕਰ ਰਹੇ ਉੱਤਰੀ ਭਾਰਤ ਦੇ ਲੋਕਾਂ ਨੂੰ ਕਈ ਥਾਵਾਂ 'ਤੇ ਮੀਂਹ ਨਾਲ ਰਾਹਤ ਮਿਲੀ ਹੈ।

By  Amritpal Singh May 25th 2023 04:59 PM

Sri Hemkund Sahib: ਅੱਤ ਦੀ ਗਰਮੀ ਦਾ ਸਾਹਮਣਾ ਕਰ ਰਹੇ ਉੱਤਰੀ ਭਾਰਤ ਦੇ ਲੋਕਾਂ ਨੂੰ ਕਈ ਥਾਵਾਂ 'ਤੇ ਮੀਂਹ ਨਾਲ ਰਾਹਤ ਮਿਲੀ ਹੈ। ਦੂਜੇ ਪਾਸੇ ਉਤਰਾਖੰਡ ਵਿੱਚ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਪ੍ਰਭਾਵਿਤ ਹੋਈ ਹੈ। ਦੱਸ ਦਈਏ ਕਿ ਉੱਤਰਾਖੰਡ ’ਚ ਮੀਂਹ ਅਤੇ ਬਰਫ਼ਬਾਰੀ ਦੇ ਕਾਰਨ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ, ਜਿਸ ਦੇ ਚੱਲਦੇ ਉੱਤਰਾਖੰਡ ਸਰਕਾਰ ਅਤੇ  ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਸੰਗਤ ਦੇ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 

ਦੱਸ ਦਈਏ ਕਿ ਸਰਕਾਰ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਸੰਗਤ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਦੂਜੇ ਪਾਸੇ 25 ਮਈ ਤੇ 26 ਮਈ ਨੂੰ ਸੰਗਤ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਹੀਂ ਪਹੁੰਚ ਸਕੇਗੀ। ਇਸ ਤੋਂ ਇਲਾਵਾ ਯਾਤਰੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਲਈ ਕਿਹਾ ਗਿਆ ਹੈ। 

ਕਾਬਿਲੇਗੌਰ ਹੈ ਕਿ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ ਤੋਂ ਸ਼ੁਰੂ ਹੋਈ ਸੀ। ਪਹਿਲੇ ਦਿਨ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਇੱਥੇ ਮੱਥਾ ਟੇਕਣ ਲਈ ਪਹੁੰਚੀਆਂ ਸਨ।

Related Post