ਪਾਕਿਸਤਾਨ: ਲਾਹੌਰ ਵਿਖੇ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਸਮਾਗਮ ਮੌਕੇ ਹਮਲੇ ਦੀ ਧਮਕੀ

ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ 23 ਮਾਰਚ 2023 ਨੂੰ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਲਹੌਰ ਵਿਖੇ ਮਨਾਉਣ ਤੋਂ ਰੋਕਣ ਲਈ ਪਾਕਿ ਵਿਚਲੇ ਅੱਤਵਾਦੀ ਸੰਗਠਨ ਨੇ ਸਮਾਗਮ ਦੌਰਾਨ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ।

By  Jasmeet Singh March 16th 2023 09:25 PM

ਲਾਹੌਰ (ਪਾਕਿਸਤਾਨ): ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ 23 ਮਾਰਚ 2023 ਨੂੰ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਲਹੌਰ ਵਿਖੇ ਮਨਾਉਣ ਤੋਂ ਰੋਕਣ ਲਈ ਪਾਕਿ ਵਿਚਲੇ ਅੱਤਵਾਦੀ ਸੰਗਠਨ ਨੇ ਸਮਾਗਮ ਦੌਰਾਨ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। 

ਭਗਤ ਸਿੰਘ ਫਾਊਂਡੇਸ਼ਨ ਨੇ ਇਕ ਵੱਡਾ ਫੈਸਲਾ ਲੈਂਦਿਆਂ ਫਕਸਨ ਵਿਚਲੇ ਅੱਤਵਾਦੀ ਸੰਗਠਨਾਂ ਦੀ ਪ੍ਰਵਾਹ ਨਾ ਕਰਦਿਆਂ ਇਹ ਦਿਨ ਪਹਿਲਾਂ ਵਾਂਗ ਹੀ ਸ਼ਾਨੋ-ਸ਼ੌਕਤ ਨਾਲ ਵੱਡੇ ਪੱਧਰ 'ਤੇ ਮਨਾਉਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਆਗੂ ਜਨਾਬ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਦਿਨਾਂ ਤੋਂ ਫਕਸਨ ਵਿਚਲੇ ਕਈ ਅੱਤਵਾਦੀ ਸੰਗਠਨਾਂ ਵੱਲੋਂ ਇਹ ਸਮਾਗਮ ਨਾ ਕਰਨ ਲਈ ਧਮਕਾਇਆ ਜਾ ਰਿਹਾ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਅਗਰ ਇਹ ਸਮਾਗਮ ਦੌਰਾਨ ਕੋਈ ਵੀ ਕਿਸੇ ਵੀ ਕਿਸਮ ਦਾ ਜਾਨੀ ਮਾਲੀ ਨੁਕਸਾਨ ਹੋਇਆ ਤਾਂ ਪਾਕਿਸਤਾਨ ਸਰਕਾਰ ਇਸ ਦੀ ਮੁੱਖ ਤੌਰ 'ਤੇ ਜਿੰਮੇਵਾਰ ਹੋਵੇਗੀ, ਉਨ੍ਹਾਂ ਕਿਹਾ ਕਿ ਇਹ ਸਮਾਗਮ ਹੋ ਕੇ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅੱਤਵਾਦੀ ਧਮਕੀਆਂ ਤੋਂ ਪਹਿਲਾਂ ਇਹ ਸਮਾਗਮ ਪਿਛਲੇ ਕਈ ਸਾਲਾਂ ਤੋਂ ਲਾਹੌਰ ਵਿਖੇ ਮਨਾਇਆ ਜਾ ਰਿਹਾ ਹੈ ਤੇ ਪਿਛਲੇ ਸਾਲਾਂ ਦੌਰਾਨ ਉਨ੍ਹਾਂ ਨੂੰ ਬਹੁਤ ਵੱਡੀਆਂ ਮੁਸ਼ਕਲਾਂ ਆ ਰਹੀਆਂ ਹੈ। 

ਜਿਸ ਵਿੱਚ ਫਾਊਂਡੇਸ਼ਨ ਦੇ ਆਗੂਆਂ, ਮੈਂਬਰਾਂ ਤੇ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਪਿਆਰ ਕਰਨ ਵਾਲੇ ਪਾਕਿਸਤਾਨੀ ਲੋਕਾਂ ਨੂੰ ਸਮਾਗਮ ਮਨਾਉਣ ਮੌਕੇ ਫਾਕਸਨ ਕੱਟੜਪੰਥੀਆਂ ਨੇ ਪਿਛਲੇ ਸਾਲਾਂ ਵਿੱਚ ਇੱਟੇ, ਰੋੜੇ, ਟਮਾਟਰ, ਡਾਂਗਾਂ, ਸੋਟੇ ਮਾਰੇ ਗਏ ਸਨ, ਮਗਰ ਉਨ੍ਹਾਂ ਨੇ ਕਿਸੇ ਵੀ ਸਾਲ ਸਮਾਗਮ ਰੱਦ ਨਹੀਂ ਕੀਤਾ। ਸਗੋਂ ਵੱਡੀ ਪੱਧਰ 'ਤੇ ਸ਼ਾਨੋ-ਸ਼ੌਕਤ ਨਾਲ ਮਨਾਇਆ। 


ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚਲੇ ਅੱਤਵਾਦੀ ਸੰਗਠਨਾਂ ਵੱਲੋਂ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ 'ਤੇ ਸਮਾਗਮ ਨੂੰ ਬੰਬ ਨਾਲ ਉਡਾਉਣ ਤੋਂ ਬਾਅਦ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਆਗੂਆਂ ਵੱਲੋਂ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਪਾਕਿਸਤਾਨ ਸਰਕਾਰ 'ਤੇ ਮੁੱਖ ਸਕੱਤਰ ਪੰਜਾਬ, ਇੰਸਪੈਕਟਰ ਜਨਰਲ ਪੰਜਾਬ ਪੁਲਿਸ, ਗ੍ਰਹਿ ਸਕੱਤਰ ਪੰਜਾਬ, ਡੀਆਈਜੀ ਇੰਸਪੈਕਟਰ ਜਨਰਲ ਅਪਰੇਸ਼ਨਜ਼, ਵਧੀਕ ਇੰਸਪੈਕਟਰ ਜਨਰਲ ਸਪੈਸ਼ਲ ਬ੍ਰਾਂਚ, ਸੀਸੀਪੀਓ ਲਾਹੌਰ, ਡਿਪਟੀ ਕਮਿਸ਼ਨਰ ਲਾਹੌਰ ਅਤੇ ਥਾਣਾ ਸ਼ਾਦਮਾਨ ਲਾਹੌਰ ਨੂੰ ਲਿਖਤੀ ਦਰਖਾਸਤਾਂ ਭੇਜ ਦਿੱਤੀ ਹੈ। 

ਪੱਤਰ ਵਿੱਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਇਸ ਸਾਲ 23 ਮਾਰਚ ਨੂੰ ਕਿਸੇ ਵੀ ਤਰ੍ਹਾਂ ਦੀਆਂ ਅੱਤਵਾਦੀ ਗਤੀਵਿਧੀਆਂ ਅਤੇ ਹੋਰ ਗੜਬੜੀ ਤੋਂ ਬਚਣ ਲਈ ਪੂਰੀ ਤਰ੍ਹਾਂ ਸੁਰੱਖਿਆ ਪ੍ਰਦਾਨ ਕਰਨ ਅਤੇ ਗੇਟ ਰਾਹੀਂ ਚੱਲਣ ਦੀ ਬੇਨਤੀ ਕੀਤੀ ਹੈ।

Related Post