ਪੰਜਾਬ 'ਚ ਅੱਤਵਾਦੀ ਹਮਲੇ ਦਾ ਖ਼ਤਰਾ, ਖੁਫੀਆ ਜਾਣਕਾਰੀ ਪਿੱਛੋਂ ਹਾਈ ਅਲਰਟ 'ਤੇ ਪੁਲਿਸ

By  Ravinder Singh December 7th 2022 12:57 PM -- Updated: December 7th 2022 12:58 PM

ਲੁਧਿਆਣਾ : ਦੇਸ਼ ਵਿਰੋਧੀ ਅਨਸਰਾਂ ਵੱਲੋਂ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਦਾ ਰਹੀ ਪਰ ਪੰਜਾਬ ਪੁਲਿਸ ਹਰ ਵਾਰ ਉਨ੍ਹਾਂ ਦੇ ਮਨਸੂਬਿਆਂ ਉਤੇ ਪਾਣੀ ਫੇਰ ਦਿੰਦੀ ਹੈ। ਕੁਝ ਮਹੀਨੇ ਪਹਿਲਾਂ ਖੁਫੀਆਂ ਏਜੰਸੀਆਂ ਵੱਲੋਂ ਇਨਪੁਟਸ ਦਿੱਤੀ ਗਈ ਸੀ ਕਿ ਅੱਤਵਾਦੀ ਪੰਜਾਬ ਵਿਚ ਸਰਕਾਰੀ ਇਮਾਰਤਾਂ ਅਤੇ ਪੁਲਿਸ ਥਾਣਿਆਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਹਾਲਾਂਕਿ ਉਸ ਤੋਂ ਬਾਅਦ ਥਾਣਿਆਂ ਸਮੇਤ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ ਪਰ ਹੁਣ ਫਿਰ ਤੋਂ ਖੁਫੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਚੌਕਸ ਰਹਿਣ ਦੀ ਹਦਾਇਤ ਦਿੱਤੀ ਹੈ।


ਅਜਿਹੀ ਜਾਣਕਾਰੀ ਮਿਲੀ ਹੈ ਕਿ ਕਈ ਦੇਸ਼ਧ੍ਰੋਹੀ ਲੋਕ ਥਾਣੇ ਜਾਂ ਹੋਰ ਸਰਕਾਰੀ ਇਮਾਰਤਾਂ ਉਤੇ ਹਮਲਾ ਕਰ ਸਕਦੇ ਹਨ। ਇਸ ਤੋਂ ਬਾਅਦ ਤੋਂ ਖ਼ਤਰਾ ਫਿਰ ਤੋਂ ਸ਼ੁਰੂ ਹੋ ਗਿਆ ਹੈ। ਇਸ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ। ਸੀਪੀ ਲੁਧਿਆਣਾ ਵੱਲੋਂ ਸਾਰੇ ਥਾਣਿਆਂ ਦੇ ਅੰਦਰ ਤੇ ਬਾਹਰ ਸੁਰੱਖਿਆ ਪੁਖ਼ਤਾ ਕਰਨ ਲਈ ਸਾਰੇ ਉੱਚ ਅਧਿਕਾਰੀਆਂ ਤੇ ਥਾਣਾ ਇੰਚਾਰਜਾਂ ਨੂੰ ਚੌਕਸ ਰਹਿਣ ਦੇ ਆਦੇਸ਼ ਜਾਰੀ ਕੀਤੇ ਹਨ।


ਸੂਤਰਾਂ ਤੋਂ ਪਤਾ ਚੱਲਾ ਹੈ ਕਿ ਸ਼ਹਿਰ ਦੇ ਬਾਹਰ ਦੇ ਥਾਣਿਆਂ ਵਿਚ ਜਾਂ ਹਾਈਵੇ ਉਤੇ ਬਣੇ ਥਾਣਿਆਂ ਵਿਚ ਜ਼ਿਆਦਾ ਚੌਕਸ ਵਰਤਣ ਨੂੰ ਕਿਹਾ ਗਿਆ ਹੈ ਕਿਉਂਕਿ ਅਜਿਹੇ ਥਾਣਿਆਂ ਜਾਂ ਇਮਾਰਤਾਂ ਉਤੇ ਹਮਲਾ ਕਰਕੇ ਭੱਜਣਾ ਆਸਾਨ ਹੁੰਦਾ ਹੈ। ਇਸ ਲਈ ਹਾਈਵੇ ਉਤੇ ਥਾਣਿਆਂ ਦੀ ਸੁਰੱਖਿਆ ਵਧਾਉਣ ਨੂੰ ਹਦਾਇਤ ਦਿੱਤੀ ਗਈ ਹੈ। ਪੁਲਿਸ ਨੇ ਸ਼ਹਿਰ ਵਿਚ ਸੁਰੱਖਿਆ ਪੁਖ਼ਤਾ ਕਰ ਦਿੱਤੀ ਹੈ। ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਸੁਰੱਖਿਆ ਪ੍ਰਬੰਧ ਪੁਖ਼ਤਾ ਕਰ ਦਿੱਤੇ ਗਏ ਹਨ। ਜਾਂਚ ਮਸ਼ੀਨਾਂ ਰਾਹੀਂ ਆਉਣ-ਜਾਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਰਿਪੋਰਟ-ਨਵੀਨ ਸ਼ਰਮਾ

Related Post