Sri Harmandir Sahib ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਸੇ ਅਣਪਛਾਤੇ ਵਿਅਕਤੀ ਨੇ ਭੇਜੀ ਈ-ਮੇਲ
ਦੱਸ ਦਈਏ ਕਿ ਇਸ ਧਮਕੀ ਦੇ ਚੱਲਦੇ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਸੁਰੱਖਿਆ ਨੂੰ ਹੋਰ ਵਧਾ ਦਿੱਤਾ ਗਿਆ ਹੈ।
Sri Harmandir Sahib News : ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਈਮੇਲ ਭੇਜੀ ਗਈ ਹੈ। ਈਮੇਲ ’ਚ ਆਰਡੀਐਕਸ ਨਾਲ ਹਾਲ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਦੱਸ ਦਈਏ ਕਿ ਇਸ ਧਮਕੀ ਦੇ ਚੱਲਦੇ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਸੁਰੱਖਿਆ ਨੂੰ ਹੋਰ ਵਧਾ ਦਿੱਤਾ ਗਿਆ ਹੈ। ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਚੀਫ ਸਕੱਤਰ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪਹੁੰਚਣ ਤੋਂ ਇੱਕ ਘੰਟਾ ਪਹਿਲਾਂ ਹੀ ਧਮਕੀ ਭਰੀ ਈਮੇਲ ਆਈ ਹੈ। ਈਮੇਲ ਦੇ ਰਾਹੀਂ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ ਆਰਡੀਐਕਸ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸ਼੍ਰੋਮਣੀ ਕਮਟੀ ਵੱਲੋਂ ਚੌਕਸੀ ਵਰਤਦਿਆਂ ਤੁਰੰਤ ਚੱਪੇ-ਚੱਪੇ ’ਤੇ ਟਾਸਕ ਫੋਰਸ ਤੈਨਾਤ ਕੀਤੀ ਗਈ ਹੈ। ਨਾਲ ਹੀ ਪੁਲਿਸ ਨੂੰ ਵੀ ਇਸ ਸਬੰਧੀ ਸੂਚਿਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਵੀ ਲਿਆ ਗਿਆ। ਵੱਡੀ ਗਿਣਤੀ ਵਿੱਚ ਸਾਦੇ ਕੱਪੜਿਆਂ ’ਚ ਪੁਲਿਸ ਬਲ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਵਿੱਚ ਤੈਨਾਤ ਕੀਤਾ ਗਿਆ।