Bomb Threat : ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਡਾੱਗ ਸਕੁਆਇਡ ਨਾਲ ਮੌਕੇ ਤੇ ਪਹੁੰਚੀ ਚੰਡੀਗੜ੍ਹ ਪੁਲਿਸ
Bomb Threat To Punjab Haryana Secretariat : ਚੰਡੀਗੜ੍ਹ ਪੁਲਿਸ ਨੇ ਧਮਕੀ ਮਿਲਣ ਤੋਂ ਬਾਅਦ ਸਕੱਤਰੇਤ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਖੇਤਰ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਮੌਕੇ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਡਾੱਗ ਸਕੁਆਇਡ ਸਮੇਤ ਪੁੱਜੀ ਹੋਈ ਸੀ।
Bomb Threat : ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਚੰਡੀਗੜ੍ਹ ਪੁਲਿਸ ਨੇ ਧਮਕੀ ਮਿਲਣ ਤੋਂ ਬਾਅਦ ਸਕੱਤਰੇਤ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਖੇਤਰ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਮੌਕੇ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਡਾੱਗ ਸਕੁਆਇਡ ਸਮੇਤ ਪੁੱਜੀ ਹੋਈ ਸੀ।
ਸੈਕਟਰ 3 ਥਾਣਾ ਦੇ ਐਸਐਚਓ ਨਰਿੰਦਰ ਪਟਿਆਲਾ ਨਾਲ ਪੁਲਿਸ ਕਰਮਚਾਰੀ ਮੌਕੇ 'ਤੇ ਪਹੁੰਚੇ ਹੋਏ ਹਨ। ਹਾਲਾਂਕਿ ਮਾਮਲੇ ਸਬੰਧੀ ਅਜੇ ਤੱਕ ਪੁਲਿਸ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਸੂਤਰਾਂ ਅਨੁਸਾਰ, ਅਜਿਹੀ ਕਾਰਵਾਈ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਕੇ 'ਤੇ ਮੁੱਖ ਮੰਤਰੀ ਹਾਊਸ ਦੇ ਬਾਹਰ ਵੀ ਪੁਲਿਸ ਤੈਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਅਹਿਤਿਆਤ ਵੱਜੋਂ ਸਕੱਤਰੇਤ ਨੂੰ ਵੀ ਪੁਲਿਸ ਵੱਲੋਂ ਖਾਲੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਆਈਈਡੀ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਖਬਰ ਅਪਡੇਟ ਜਾਰੀ...