Sri Muktsar Sahib News : ਇਨਸਾਨੀਅਤ ਸ਼ਰਮਸਾਰ ! ਸ੍ਰੀ ਮੁਕਤਸਰ ਸਾਹਿਬ ਚ ਸੂਏ ਚੋਂ ਮਿਲੇ 3 ਭਰੂਣ ,ਇਲਾਕੇ ਚ ਫੈਲੀ ਸਨਸਨੀ
Sri Muktsar Sahib News : ਸ੍ਰੀ ਮੁਕਤਸਰ ਸਾਹਿਬ ਤੋਂ ਤੜਕਸਾਰ ਸਾਹਮਣੇ ਆਈ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਸਾਰੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਬਠਿੰਡਾ ਰੋਡ ‘ਤੇ ਸਥਿਤ ਇਕ ਸੂਏ ਵਿੱਚ ਅੱਜ ਤਿੰਨ ਭਰੂਣ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ
Sri Muktsar Sahib News : ਸ੍ਰੀ ਮੁਕਤਸਰ ਸਾਹਿਬ ਤੋਂ ਤੜਕਸਾਰ ਸਾਹਮਣੇ ਆਈ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਸਾਰੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਬਠਿੰਡਾ ਰੋਡ ‘ਤੇ ਸਥਿਤ ਇਕ ਸੂਏ ਵਿੱਚ ਅੱਜ ਤਿੰਨ ਭਰੂਣ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ।
ਸੂਏ ਵਿੱਚ ਪਾਣੀ ਨਾ ਹੋਣ ਕਾਰਨ ਤਿੰਨੋ ਭਰੂਣ ਸਪਸ਼ਟ ਦਿੱਖ ਗਏ, ਜਿਸ ਤੋਂ ਬਾਅਦ ਮਾਮਲੇ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚ ਗਈ।
ਪੁਲਿਸ ਵੱਲੋਂ ਤਿੰਨੋ ਭਰੂਣ ਸੂਏ ਵਿੱਚੋਂ ਕੱਢ ਕੇ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾਏ ਗਏ। ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਬ ਇੰਸਪੈਕਟਰ ਸੁਖਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਸ ਸੂਏ ਵਿੱਚ ਤਿੰਨ ਭਰੂਣ ਪਏ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਭਰੂਣਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਉੱਥੇ ਹੀ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਵੀ ਮੌਕੇ ‘ਤੇ ਪਹੁੰਚੇ, ਜਿਨ੍ਹਾਂ ਨੇ ਦੱਸਿਆ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਇਤਲਾਹ ਦਿੱਤੀ ਗਈ ਸੀ। ਸਮਾਜ ਸੇਵੀਆਂ ਨੇ ਕਿਹਾ ਕਿ ਭਰੂਣਾਂ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਜਾਵੇਗਾ ਤਾਂ ਜੋ ਅਗਲੀ ਕਾਰਵਾਈ ਕੀਤੀ ਜਾ ਸਕੇ।
ਇਸ ਘਟਨਾ ਨੇ ਇੱਕ ਵਾਰ ਫਿਰ ਸਮਾਜ ਨੂੰ ਸੋਚਣ ‘ਤੇ ਮਜਬੂਰ ਕਰ ਦਿੱਤਾ ਹੈ, ਕਿਉਂਕਿ ਸਰਕਾਰਾਂ ਵੱਲੋਂ ਵੱਡੇ ਵੱਡੇ ਇਸ਼ਤਿਹਾਰ ਲਾ ਕੇ ਭਰੂਣ ਹੱਤਿਆ ਨੂੰ ਪਾਪ ਦੱਸਿਆ ਜਾਂਦਾ ਹੈ।ਇਸਦੇ ਬਾਵਜੂਦ ਕੁਝ ਗਲਤ ਅਨਸਰ ਅਤੇ ਕਥਿਤ ਤੌਰ ‘ਤੇ ਕੁਝ ਹਸਪਤਾਲ ਅਜਿਹੀਆਂ ਘਿਨੌਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਹੇ, ਜਿਸ ਕਾਰਨ ਅਜਿਹੀਆਂ ਘਟਨਾਵਾਂ ਵਾਰ-ਵਾਰ ਸਾਹਮਣੇ ਆ ਰਹੀਆਂ ਹਨ।
ਸ੍ਰੀ ਮੁਕਤਸਰ ਸਾਹਿਬ ਤੋਂ ਬੂਟਾ ਸਿੰਘ ਪੀਟੀਸੀ ਨਿਊਜ਼