Sangrur Three Laborers: ਸੰਗਰੂਰ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, ਪਿੰਡ ਨਮੋਲ ’ਚ ਹੋਈਆਂ 3 ਮੌਤਾਂ

ਸੰਗਰੂਰ ਦੇ ਸੁਨਾਮ ਇਲਾਕੇ ਦੇ ਪਿੰਡ ਨਮੋਲ ਵਿੱਚ ਬੀਤੀ ਰਾਤ ਨਕਲੀ ਸ਼ਰਾਬ ਪੀਣ ਨਾਲ 3 ਮਜ਼ਦੂਰਾਂ ਦੀ ਮੌਤ ਹੋ ਗਈ। ਮਾਮਲੇ ਸਬੰਧੀ ਲੋਕਾਂ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਸਮੁੱਚੇ ਪਿੰਡ ਦੀ ਤਰਫੋਂ ਸੰਘਰਸ਼ ਵੀ ਕੀਤਾ ਜਾ ਸਕਦਾ ਹੈ।

By  Aarti April 8th 2023 07:05 PM

ਸੰਗਰੂਰ : ਇੱਕ ਵਾਰ ਫਿਰ ਤੋਂ ਪੰਜਾਬ ’ਚ ਨਕਲੀ ਸ਼ਰਾਬ ਦਾ ਕਹਿਰ ਦੇਖਣ ਨੂੰ ਮਿਲੀਆ। ਮਾਮਲਾ ਸੰਗਰੂਰ ਦੇ ਸੁਨਾਮ ਇਲਾਕੇ ਦੇ ਪਿੰਡ ਨਮੋਲ ਦਾ ਹੈ, ਜਿੱਥੇ ਬੀਤੀ ਰਾਤ ਨਕਲੀ ਸ਼ਰਾਬ ਪੀਣ ਨਾਲ 3 ਮਜ਼ਦੂਰਾਂ ਦੀ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਤਿੰਨੇ ਮਜ਼ਦੂਰ ਗੁਰਮੇਲ ਸਿੰਘ, ਗੁਰਤੇਜ ਸਿੰਘ ਅਤੇ ਚਮਕੌਰ ਸਿੰਘ ਰਾਤ ਸਮੇਂ ਇਕੱਠੇ ਬੈਠੇ ਸ਼ਰਾਬ ਪੀ ਰਹੇ ਸਨ ਪਰ ਜਦੋਂ ਸਵੇਰੇ ਪਰਿਵਾਰਕ ਮੈਂਬਰਾਂ ਨੇ ਦੇਖਿਆ ਤਾਂ ਤਿੰਨੋਂ ਮਰ ਚੁੱਕੇ ਸੀ। 

ਇਸ ਸਬੰਧੀ ਚਮਕੌਰ ਸਿੰਘ ਦੀ ਪਤਨੀ ਦਾ ਕਹਿਣਾ ਹੈ ਕਿ ਉਸਦਾ ਪਤੀ ਰੋਜ਼ਾਨਾ ਦੀ ਤਰ੍ਹਾਂ ਸ਼ਰਾਬ ਪੀ ਕੇ ਸੋਂ ਜਾਂਦਾ ਸੀ ਪਰ ਅੱਜ ਸਵੇਰੇ ਜਦੋਂ ਉਹ ਨਾ ਉਠਿਆ ਤਾਂ ਦੇਖਿਆ ਕਿ ਉਸਦੇ ਪਤੀ ਦੀ ਮੌਤ ਹੋ ਚੁੱਕੀ ਹੈ। ਚਮਕੌਰ ਸਿੰਘ ਦੀ ਪਤਨੀ ਨੇ ਇਹ ਵੀ ਦੱਸਿਆ ਕਿ ਉਹ ਆਪਣੇ ਘਰ ਵਿੱਚ ਖੁਦ ਕਮਾਊ ਸੀ, ਹੁਣ ਉਹ ਆਪਣੇ ਪਿੱਛੇ ਪਤਨੀ, ਛੋਟਾ ਪੁੱਤਰ ਅਤੇ ਬੇਟੀ ਛੱਡ ਗਿਆ ਹੈ। ਮੌਕੇ 'ਤੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ਮਜ਼ਦੂਰ ਗੁਰਤੇਜ ਸਿੰਘ ਰਾਤ ਸਮੇਂ ਕਾਫੀ ਸ਼ਰਾਬ ਪੀ ਕੇ ਆਪਣੇ ਘਰ ਆਇਆ ਸੀ, ਜਦੋਂ ਸਵੇਰੇ ਉਸ ਨੂੰ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ।

ਮਾਮਲੇ ਸਬੰਧੀ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਾਡੇ ਪਿੰਡ 'ਚ ਪਿਛਲੇ ਕਾਫੀ ਸਮੇਂ ਤੋਂ ਨਕਲੀ ਸ਼ਰਾਬ ਦਾ ਧੰਦਾ ਚੱਲ ਰਿਹਾ ਹੈ ਅਤੇ ਇਨ੍ਹਾਂ ਮਜ਼ਦੂਰਾਂ ਦੀ ਮੌਤ ਵੀ ਨਕਲੀ ਸ਼ਰਾਬ ਕਾਰਨ ਹੀ ਹੋਈ ਹੈ। ਪ੍ਰਸ਼ਾਸਨ 'ਤੇ ਦੋਸ਼ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਨਾ ਤਾਂ ਪ੍ਰਸ਼ਾਸਨ ਨਸ਼ਿਆਂ ਪ੍ਰਤੀ ਸੁਚੇਤ ਹੈ। ਲੋਕਾਂ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਸਮੁੱਚੇ ਪਿੰਡ ਦੀ ਤਰਫੋਂ ਸੰਘਰਸ਼ ਵੀ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ADGP ਜੇਲ੍ਹ 'ਚ ਚੰਦਰਸ਼ੇਖਰ ਦੀ ਥਾਂ IPS ਅਰੁਣਾਪਾਲ ਸਿੰਘ ਨੂੰ ਬਣਾਇਆ ਇੰਚਾਰਜ

Related Post