Ajnala Accident : ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਭਿਆਨਕ ਟੱਕਰ, ਪੇਪਰ ਦੇ ਕੇ ਆ ਰਹੇ ਨੌਜਵਾਨਾਂ ਸਮੇਤ 3 ਦੀ ਮੌਤ

Ajnala Accident : ਦੋਵੇਂ ਮੋਟਰਸਾਈਕਲ ਤੇਜ਼ ਰਫ਼ਤਾਰ ਵਿੱਚ ਸਨ, ਜਿਸ ਕਾਰਨ ਦੋਵਾਂ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੌਕੇ ’ਤੇ ਹੀ ਚੀਖ-ਚਿਹਾੜਾ ਮਚ ਗਿਆ। ਟੱਕਰ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਦੂਰ ਜਾ ਕੇ ਡਿੱਗੇ।

By  KRISHAN KUMAR SHARMA March 16th 2026 08:45 PM

Ajnala Accident : ਅਜਨਾਲਾ ਇਲਾਕੇ ਦੇ ਪੁਲਿਸ ਥਾਣਾ ਝੰਡੇਰ ਵਿੱਚ ਅੱਜ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਨੇ ਪੂਰੇ ਇਲਾਕੇ ਨੂੰ ਗ਼ਮਗੀਨ ਕਰ ਦਿੱਤਾ। ਦੋ ਮੋਟਰਸਾਈਕਲਾਂ ਦੀ ਆਮੋ-ਸਾਹਮਣੀ ਭਿਆਨਕ ਟੱਕਰ ਵਿੱਚ ਤਿੰਨ ਵਿਅਕਤੀਆਂ ਦੀ ਮੌਤ (Three Dead in Bike Accident) ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪਹਿਲੀ ਸਹਾਇਤਾ ਤੋਂ ਬਾਅਦ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕਾਂ ਵਿੱਚ ਉਹ ਨਾਬਾਲਗ ਬੱਚੇ ਵੀ ਸ਼ਾਮਲ ਹਨ, ਜੋ ਮੋਟਰਸਾਈਕਲ ’ਤੇ ਆਪਣਾ ਪੇਪਰ ਦੇ ਕੇ ਗੁਰੂ ਘਰ ਨਤਮਸਤਕ ਹੋਣ ਲਈ ਜਾ ਰਹੇ ਸਨ। ਪਰਿਵਾਰਾਂ ਨੂੰ ਇਹ ਕਦੇ ਵੀ ਅੰਦਾਜ਼ਾ ਨਹੀਂ ਸੀ ਕਿ ਖੁਸ਼ੀ ਨਾਲ ਘਰੋਂ ਨਿਕਲੇ ਬੱਚੇ ਮੁੜ ਕਦੇ ਵਾਪਸ ਨਹੀਂ ਆਉਣਗੇ।

ਪ੍ਰਾਪਤ ਜਾਣਕਾਰੀ ਅਨੁਸਾਰ, ਦੋਵੇਂ ਮੋਟਰਸਾਈਕਲ ਤੇਜ਼ ਰਫ਼ਤਾਰ ਵਿੱਚ ਸਨ, ਜਿਸ ਕਾਰਨ ਦੋਵਾਂ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੌਕੇ ’ਤੇ ਹੀ ਚੀਖ-ਚਿਹਾੜਾ ਮਚ ਗਿਆ। ਟੱਕਰ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਦੂਰ ਜਾ ਕੇ ਡਿੱਗੇ। ਸਥਾਨਕ ਲੋਕਾਂ ਨੇ ਤੁਰੰਤ ਮਦਦ ਕਰਦਿਆਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ, ਪਰ ਤਿੰਨ ਜਿੰਦਗੀਆਂ ਬਚਾਈਆਂ ਨਾ ਜਾ ਸਕੀਆਂ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਮੌਕੇ ’ਤੇ ਪਹੁੰਚ ਗਿਆ ਅਤੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮ੍ਰਿਤਕਾਂ ਦੀ ਪਛਾਣ ਕਰਨ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਰੰਭਿਕ ਜਾਂਚ ਵਿੱਚ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਹਾਦਸੇ ਦਾ ਸੰਭਾਵੀ ਕਾਰਣ ਮੰਨੇ ਜਾ ਰਹੇ ਹਨ, ਹਾਲਾਂਕਿ ਅਧਿਕਾਰਕ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋਵੇਗੀ।

Related Post