Hoshiarpur ਦੇ ਕਸਬਾ ਮਾਹਿਲਪੁਰ ਚ ਬਜਰੀ ਨਾਲ ਭਰੇ ਟਿੱਪਰ ਨੇ ਲੜਕੀ ਦੀ ਸਕੂਟਰੀ ਨੂੰ ਮਾਰੀ ਟੱਕਰ , ਲੜਕੀ ਦੀਆਂ ਦੋਵੇਂ ਲੱਤਾਂ ਕੱਟੀਆਂ ਗਈਆਂ

Hoshiarpur Road Accident : ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ 'ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ ਸਕੂਟਰੀ ਚਾਲਕ ਲੜਕੀ ਦੀਆਂ ਦੋਵੇਂ ਲੱਤਾਂ ਕੱਟੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਇੱਕ ਨੌਜਵਾਨ ਲੜਕੀ ਆਪਣੇ ਘਰ ਤੋਂ ਮਾਹਿਲਪੁਰ ਵੱਲ ਨੂੰ ਆ ਰਹੀ ਸੀ

By  Shanker Badra January 16th 2026 02:36 PM

Hoshiarpur Road Accident : ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ 'ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ ਸਕੂਟਰੀ ਚਾਲਕ ਲੜਕੀ ਦੀਆਂ ਦੋਵੇਂ ਲੱਤਾਂ ਕੱਟੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਇੱਕ ਨੌਜਵਾਨ ਲੜਕੀ ਆਪਣੇ ਘਰ ਤੋਂ ਮਾਹਿਲਪੁਰ ਵੱਲ ਨੂੰ ਆ ਰਹੀ ਸੀ। ਜਦੋਂ ਉਹ ਮਾਹਿਲਪੁਰ ਦੇ ਮੁੱਖ ਚੌਂਕ ਵਿੱਚ ਪਹੁੰਚੀ ਤਾਂ ਉਸ ਦੇ ਪਿੱਛੇ ਆ ਰਿਹਾ ਓਵਰਲੋਡ ਬਜਰੀ ਨਾਲ ਭਰਿਆ ਟਿੱਪਰ ਲੜਕੀ ਦੇ ਪਿੱਛੋਂ ਉਸ ਦੀ ਸਕੂਟਰੀ ਨਾਲ ਟਕਰਾਇਆ। 

ਜਿਸ ਨਾਲ ਸਕੂਟਰੀ ਬੇਕਾਬੂ ਹੋ ਕੇ ਟਰੱਕ ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਲੜਕੀ ਦੀਆਂ ਦੋਵੇਂ ਲੱਤਾਂ ਕੱਟੀਆਂ ਗਈਆਂ। ਜਿਸ ਨੂੰ ਰਾਹਗੀਰਾਂ ਦੀ ਮਦਦ ਨਾਲ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਭਰਤੀ ਕਰਵਾਇਆ ਗਿਆ ,ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਤੁਰੰਤ ਮੁੱਢਲੀ ਸਹਾਇਤਾ ਦੇਣੀ ਸ਼ੁਰੂ ਕਰ ਦਿੱਤੀ ਅਤੇ ਲੜਕੀ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ। 

ਦੱਸ ਦਈਏ ਕਿ ਇਲਾਕਾ ਮਾਹਿਲਪੁਰ ਦੇ ਵਾਸੀ ਓਵਰਲੋਡ ਟਿੱਪਰਾਂ ਤੋਂ ਆਏ ਦਿਨ ਤੰਗ ਪਰੇਸ਼ਾਨ ਹੋ ਰਹੇ ਹਨ। ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਓਵਰਲੋਡ ਟਿੱਪਰਾਂ ਕਾਰਨ ਆਏ ਦਿਨ ਸੜਕ ਹਾਦਸੇ ਹੁੰਦੇ ਰਹਿੰਦੇ ਹਨ ਅਤੇ ਕਈ ਲੋਕਾਂ ਨੇ ਇਸ ਵਿੱਚ ਜਾਨ ਵੀ ਗਵਾਈ ਹੈ ਅਤੇ ਜੇਕਰ ਪੁਲਿਸ ਪ੍ਰਸ਼ਾਸਨ ਦੀ ਗੱਲ ਕਰੀਏ ਤਾਂ ਉਹਨਾਂ ਵੱਲੋਂ ਵੀ ਕੋਈ ਵੀ ਟਿੱਪਰਾਂ ਦੇ ਚਲਾਨ ਨਹੀਂ ਕੀਤੇ ਜਾਂਦੇ।

Related Post