Hola Mohalla: 6 ਰੋਜ਼ਾ ਕੌਮੀ ਤਿਓਹਾਰ ਹੋਲੇ-ਮਹੱਲੇ ਦਾ ਅੱਜ ਦੂਜਾ ਦਿਨ, ਸੰਗਤਾਂ ਦਾ ਉਮੜਿਆ ਸੈਲਾਬ
ਖ਼ਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲਾ ਮਹੱਲੇ ਦਾ ਅੱਜ ਦੂਜਾ ਦਿਨ ਹੈ। ਦੱਸ ਦਈਏ ਕਿ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਭਲਕੇ 5 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

ਬਲਜੀਤ ਸਿੰਘ (ਸ੍ਰੀ ਅਨੰਦਪੁਰ ਸਾਹਿਬ, 4 ਮਾਰਚ): ਖ਼ਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲਾ ਮਹੱਲੇ ਦਾ ਅੱਜ ਦੂਜਾ ਦਿਨ ਹੈ। ਦੱਸ ਦਈਏ ਕਿ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਭਲਕੇ 5 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। 5 ਮਾਰਚ ਨੂੰ ਹੋਲਾ ਮਹੱਲੇ ਹੀ ਪਹਿਲੇ ਪੜਾਅ ਦੀ ਸਮਾਪਤੀ ਹੋਵੇਗੀ।
ਦੱਸ ਦਈਏ ਕਿ ਖਾਲਸੇ ਦੇ ਪ੍ਰਗਟ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਮਾਰਚ ਨੂੰ ਹੋਲੇ ਮਹੱਲੇ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋਵੇਗੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 6 ਮਾਰਚ ਨੂੰ ਸ੍ਰੀ ਅਖੰਡ ਸਾਹਿਬ ਦੇ ਪਾਠ ਦੀ ਸ਼ੁਰੂਆਤ ਹੋਵੇਗੀ। ਇਸ ਤੋਂ ਇਲਾਵਾ ਨਿਰਮਲ ਭੇਖ ਦੁਆਬਾ ਮੰਡਲ ਵੱਲੋਂ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। 8 ਮਾਰਚ ਨੂੰ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।
ਦੂਜੇ ਪਾਸੇ ਬੁੱਢਾ ਦਲ ਦੇ ਮੁਖੀ ਬਾਬਾ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਗੁਰਦੁਆਰਾ ਸ਼ਹੀਦੀ ਬਾਗ ਛਾਉਣੀ ਨਿਹੰਗ ਸਿੰਘਾਂ ਵਿਖੇ 6 ਅਤੇ 7 ਮਾਰਚ ਨੂੰ 2 ਰੋਜਾਂ ਅੰਤਰਰਾਸ਼ਟਰੀ ਗੱਤਕਾ ਮੁਕਾਬਲੇ ਕਰਵਾਏ ਜਾਣਗੇ।
ਦੱਸ ਦਈਏ ਕਿ 8 ਮਾਰਚ ਦਾ ਦਿਨ ਹੋਲਾ ਮਹੱਲਾ ਦਾ ਆਖਰੀ ਅਤੇ ਮਹੱਤਵਪੂਰਨ ਦਿਨ ਹੋਵੇਗਾ। ਇਸ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜ ਪਿਆਰਿਆਂ ਅਤੇ 5 ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿਚ ਮਹੱਲਾ ਸਜਾਇਆ ਜਾਵੇਗਾ।
ਇਹ ਵੀ ਪੜ੍ਹੋ: ਮਾਨ ਸਰਕਾਰ ਦੇ ਦਾਅਵਿਆਂ ਦੇ ਖੁੱਲ੍ਹੀ ਪੋਲ; ਪਸ਼ੂਆਂ ਦੇ ਵਾਹਨ 'ਚ ਲੱਦ ਬੱਚੇ ਪਹੁੰਚੇ ਸਕੂਲ