ਹੋਲਾ ਮਹੱਲਾ ਦੇਖਣ ਹਿਮਾਚਲ ਤੋਂ ਆ ਰਹੇ ਆ ਰਹੇ ਨੌਜਵਾਨਾਂ ਦਾ ਪਲਟਿਆ ਟਰੈਕਟਰ, ਇੱਕ ਦੀ ਮੌਤ, ਦੂਜਾ ਗੰਭੀਰ

By  KRISHAN KUMAR SHARMA March 20th 2024 08:37 PM

Hola Mahalla: ਸ੍ਰੀ ਆਨੰਦਪੁਰ ਸਾਹਿਬ 'ਚ ਹੋਲਾ ਮਹੱਲਾ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ ਪਰੰਤੂ ਇਸਤੋਂ ਪਹਿਲਾਂ ਹੀ ਇੱਕ ਦੁਖਦਾਈ ਘਟਨਾ ਵਾਪਰਨ ਦੀ ਖ਼ਬਰ ਹੈ। ਹੋਲਾ ਮਹੱਲਾ ਦੇਖਣ ਸ੍ਰੀ ਆਨੰਦਪੁਰ ਸਾਹਿਬ ਆ ਰਹੇ ਦੋ ਨੌਜਵਾਨਾਂ ਦਾ ਟਰੈਕਟਰ ਪਲਟਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਦੂਜੇ ਨੌਜਵਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਸ ਨੂੰ ਪੀਜੀਆਈ ਦਾਖਲ ਕਰਵਾਇਆ ਗਿਆ ਹੈ।

ਇੱਕ ਨੌਜਵਾਨ ਦੀ ਮੌਕੇ 'ਤੇ ਹੀ ਹੋਈ ਮੌਤ

ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ (Himachal News) ਦੇ ਰਹਿਣ ਵਾਲੇ ਇਹ ਦੋਵੇਂ ਨੌਜਵਾਨ ਟਰੈਕਟਰ 'ਤੇ ਹੋਲਾ ਮਹੱਲਾ ਦੇਖਣ ਸ੍ਰੀ ਆਨੰਦਪੁਰ ਸਾਹਿਬ ਨੂੰ ਆ ਰਹੇ ਸਨ। ਇਸ ਦੌਰਾਨ ਜਦੋਂ ਇਹ ਨੌਜਵਾਨ ਹਿਮਾਚਲ ਦੇ ਪਿੰਡ ਬੈਰਸ਼ਾ ਕੋਲ ਪਹੁੰਚੇ ਤਾਂ ਅਚਾਨਕ ਸੰਤੁਲਨ ਵਿਗੜਨ ਕਾਰਨ ਟਰੈਕਟਰ ਪਲਟ ਗਿਆ ਅਤੇ ਇੱਕ ਨੌਜਵਾਨ ਦੀ ਹੇਠਾਂ ਆਉਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ।

ਆਸ ਪਾਸ ਦੇ ਲੋਕਾਂ ਨੇ ਪਤਾ ਲੱਗਣ 'ਤੇ ਤੁਰੰਤ ਜ਼ਖ਼ਮੀ ਨੌਜਵਾਨ ਨੂੰ ਬਿਲਾਸਪੁਰ ਸਥਿਤ ਏਮਜ਼ ਹਸਪਤਾਲ ਦਾਖਲ ਕਰਵਾਇਆ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਹ ਦੋਵੇਂ ਨੌਜਵਾਨ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਆ ਰਹੇ ਸਨ। ਲੋਕਾਂ ਵੱਲੋਂ ਸੂਚਨਾ ਦੇਣ 'ਤੇ ਮੌਕੇ ਉਪਰ ਪੁਲਿਸ ਪਹੁੰਚ ਚੁੱਕੀ ਹੈ ਅਤੇ ਕਾਰਵਾਈ ਅਰੰਭ ਦਿੱਤੀ ਹੈ।

ਦੱਸ ਦਈਏ ਕਿ ਹੋਲਾ ਮਹੱਲਾ ਨੂੰ ਲੈ ਕੇ ਪਹਿਲਾਂ ਹੀ ਪੁਲਿਸ, ਸ਼੍ਰੋਮਣੀ ਕਮੇਟੀ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੰਜਮ ਤੇ ਜ਼ਾਬਤੇ 'ਚ ਰਹਿ ਕੇ ਅਤੇ ਸਟੰਟਬਾਜ਼ੀ ਤੋਂ ਗੁਰੇਜ ਕਰਦੇ ਹੋਏ ਸ੍ਰੀ ਆਨੰਦਪੁਰ ਸਾਹਿਬ ਪਹੁੰਚਣ।

Related Post