Punjab News : ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਨੇ 2 ਅਹੁਦੇ ਤੋਂ ਦਿੱਤਾ ਅਸਤੀਫ਼ਾ, ਰਾਜ ਸਭਾ ਜਾਣ ਦੀਆਂ ਚਰਚਾਵਾਂ
Punjab News : ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਉੱਘੇ ਕਾਰੋਬਾਰੀ ਰਜਿੰਦਰ ਗੁਪਤਾ ਨੇ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਅਤੇ ਸ੍ਰੀ ਕਾਲੀ ਮਾਤਾ ਮੰਦਰ ਪਟਿਆਲਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਸਰਕਾਰ ਨੇ ਵੀ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਰਜਿੰਦਰ ਗੁਪਤਾ ਦੀ ਗਿਣਤੀ ਸਿਰਫ਼ ਇੱਕ ਵੱਡੇ ਉਦਯੋਗਪਤੀ ਹੀ ਨਹੀਂ, ਸਗੋਂ ਸਰਕਾਰ ਵਿੱਚ ਇੱਕ ਪ੍ਰਮੁੱਖ ਹਿੰਦੂ ਚਿਹਰੇ ਵਜੋਂ ਵੀ ਕੀਤੀ ਜਾਂਦੀ ਸੀ
Punjab News : ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਉੱਘੇ ਕਾਰੋਬਾਰੀ ਰਜਿੰਦਰ ਗੁਪਤਾ ਨੇ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਅਤੇ ਸ੍ਰੀ ਕਾਲੀ ਮਾਤਾ ਮੰਦਰ ਪਟਿਆਲਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਸਰਕਾਰ ਨੇ ਵੀ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਰਜਿੰਦਰ ਗੁਪਤਾ ਦੀ ਗਿਣਤੀ ਸਿਰਫ਼ ਇੱਕ ਵੱਡੇ ਉਦਯੋਗਪਤੀ ਹੀ ਨਹੀਂ, ਸਗੋਂ ਸਰਕਾਰ ਵਿੱਚ ਇੱਕ ਪ੍ਰਮੁੱਖ ਹਿੰਦੂ ਚਿਹਰੇ ਵਜੋਂ ਵੀ ਕੀਤੀ ਜਾਂਦੀ ਸੀ।
ਉਨ੍ਹਾਂ ਦੇ ਇਸ ਅਚਾਨਕ ਅਸਤੀਫ਼ੇ ਨਾਲ ਰਾਜਨੀਤਿਕ ਗਲਿਆਰਿਆਂ ਵਿੱਚ ਵੀ ਕਾਫ਼ੀ ਚਰਚਾ ਸ਼ੁਰੂ ਹੋ ਗਈ ਹੈ। ਸੂਤਰਾਂ ਮੁਤਾਬਕ ਰਜਿੰਦਰ ਗੁਪਤਾ AAP ਦੇ ਰਾਜ ਸਭਾ ਉਮੀਦਵਾਰ ਹੋ ਸਕਦੇ ਹਨ। ਸੂਤਰਾਂ ਦੀ ਮੰਨੀਏ ਤਾਂ ਰਜਿੰਦਰ ਗੁਪਤਾ ਦਾ ਨਾਮ ਲਗਭਗ ਤੈਅ ਹੈ ਪਰ ਅਜੇ ਤੱਕ ਕਿਸ ਨੇ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।
ਦੱਸ ਦੇਈਏ ਕਿ ਸੰਜੀਵ ਅਰੋੜਾ ਦੇ ਵਿਧਾਨ ਸਭਾ ‘ਚ ਜਾਣ ਤੋਂ ਬਾਅਦ ਰਾਜ ਸਭਾ ਸੀਟ ਖਾਲੀ ਹੋਈ ਹੈ। ਉਨ੍ਹਾਂ ਨੇ ਆਪਣੀ ਚੋਣ ਤੋਂ ਬਾਅਦ ਆਪਣੀ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਪੰਜਾਬ ਵਿੱਚ ਖਾਲੀ ਹੋਈ ਰਾਜ ਸਭਾ ਸੀਟ ਲਈ ਉਪ ਚੋਣ 24 ਅਕਤੂਬਰ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਕੌਣ ਹਨ ਰਜਿੰਦਰ ਗੁਪਤਾ
ਰਜਿੰਦਰ ਗੁਪਤਾ ਸੂਬੇ ਦੇ ਸਭ ਤੋਂ ਅਮੀਰ ਉਦਯੋਗਪਤੀਆਂ ਵਿੱਚੋਂ ਇੱਕ ਹੈ। ਟ੍ਰਾਈਡੈਂਟ ਗਰੁੱਪ ਦੁਆਰਾ ਨਿਰਮਿਤ ਉਤਪਾਦ ਹੁਣ ਘਰੇਲੂ ਅਤੇ ਵਿਦੇਸ਼ਾਂ ਵਿੱਚ ਨਿਰਯਾਤ ਕੀਤੇ ਜਾਂਦੇ ਹਨ। ਟ੍ਰਾਈਡੈਂਟ ਗਰੁੱਪ ਦੀਆਂ ਇਕਾਈਆਂ ਲੁਧਿਆਣਾ, ਬਰਨਾਲਾ ਅਤੇ ਧੌਲਾ ਵਿੱਚ ਸਥਿਤ ਹਨ। ਲੁਧਿਆਣਾ ਵਿੱਚ ਕੰਪਨੀ ਦਾ ਕਾਰਪੋਰੇਟ ਦਫਤਰ ਹੈ, ਜਦੋਂ ਕਿ ਬਰਨਾਲਾ, ਧੌਲਾ ਅਤੇ ਬੁਡਨੀ, ਭੋਪਾਲ, ਮੱਧ ਪ੍ਰਦੇਸ਼, ਉਹ ਥਾਂਵਾਂ ਹਨ ਜਿੱਥੇ ਕੰਪਨੀ ਉਤਪਾਦ ਤਿਆਰ ਕਰਦੀ ਹੈ। ਕੰਪਨੀ ਦੀਆਂ ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਸ਼ਾਖਾਵਾਂ ਹਨ।
ਰਾਜਿੰਦਰ ਗੁਪਤਾ ਨੂੰ ਇਸ ਸਾਲ ਜੂਨ ਵਿੱਚ ਪੰਜਾਬ ਆਰਥਿਕ ਨੀਤੀ ਅਤੇ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ, ਉਨ੍ਹਾਂ ਨੂੰ ਕੈਬਨਿਟ ਰੈਂਕ ਦਿੱਤਾ ਗਿਆ ਸੀ।