Mansa News : ਸਰਦੂਲਗੜ੍ਹ ਚ ਟਰੱਕ ਤੇ ਕਾਰ ਦੀ ਭਿਆਨਕ ਟੱਕਰ , 2 ਔਰਤਾਂ ਸਮੇਤ 4 ਦੀ ਮੌਤ
Mansa News : ਮਾਨਸਾ ਜ਼ਿਲ੍ਹੇ (Mansa) ਦੇ ਕਸਬਾ ਸਰਦੂਲਗੜ੍ਹ ਦੇ ਨਜ਼ਦੀਕ ਸਰਦੂਲੇ ਵਾਲਾ ਵਿਖੇ ਬੀਤੀ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਬੀਤੀ ਦੇਰ ਰਾਤ ਇੱਕ ਕਾਰ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ‘ਚ ਇਕੋਂ ਪਰਿਵਾਰ ਦੇ ਚਾਰ ਜੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕਾਰ ਚਾਲਕ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ
Mansa News : ਮਾਨਸਾ ਜ਼ਿਲ੍ਹੇ (Mansa) ਦੇ ਕਸਬਾ ਸਰਦੂਲਗੜ੍ਹ ਦੇ ਨਜ਼ਦੀਕ ਸਰਦੂਲੇ ਵਾਲਾ ਵਿਖੇ ਬੀਤੀ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਬੀਤੀ ਦੇਰ ਰਾਤ ਇੱਕ ਕਾਰ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ‘ਚ ਇਕੋਂ ਪਰਿਵਾਰ ਦੇ ਚਾਰ ਜੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕਾਰ ਚਾਲਕ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਪਰਿਵਾਰ ਚੰਡੀਗੜ੍ਹ ਵਿਖੇ ਇੱਕ ਵਿਆਹ ਸਮਾਗਮ ਤੋਂ ਵਾਪਸ ਸਿਰਸਾ ਜਾ ਰਿਹਾ ਸੀ ਅਤੇ ਪਰਿਵਾਰ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਇਹ ਹਾਦਸਾ ਮਾਨਸਾ-ਸਿਰਸਾ ਸੜਕ ‘ਤੇ ਸਰਦੂਲੇ ਵਾਲਾ ਪਿੰਡ ਨੇੜੇ ਵਾਪਰਿਆ ਹੈ। ਸੂਚਨਾ ਮਿਲਣ ‘ਤੇ ਸਰਦੂਲਗੜ੍ਹ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਪੁਲਿਸ ਨੇ ਘਟਨਾ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।
ਸਰਦੂਲਗੜ੍ਹ ਦੇ ਐਸਐਚਓ ਗਣੇਸ਼ ਵਾਰ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਕਾਰ ਚਾਲਕ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਚਾਰ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕ ਅਤੇ ਜ਼ਖਮੀ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਵਸਨੀਕ ਸਨ।