Panchkula Accident : ਪੰਚਕੂਲਾ ਚ ਸ਼ਰਧਾਲੂਆਂ ਨਾਲ ਭਰਿਆ ਕੈਂਟਰ ਪਲਟਿਆ, 1 ਦੀ ਮੌਤ, 26 ਜ਼ਖ਼ਮੀ

Panchkula Accident : ਹਰਿਆਣਾ ਦੇ ਪੰਚਕੂਲਾ ਵਿੱਚ ਪੰਜਾਬ ਦੇ ਸ਼ਰਧਾਲੂਆਂ ਨਾਲ ਵੱਡਾ ਹਾਦਸਾ ਵਾਪਰਨ ਦੀ ਸੂਚਨਾ ਹੈ, ਜਿਸ ਵਿੱਚ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਹੈ, ਜਦਕਿ 12 ਦੇ ਲਗਭਗ ਸ਼ਰਧਾਲੂ ਜ਼ਖ਼ਮੀ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

By  KRISHAN KUMAR SHARMA September 30th 2025 11:50 AM -- Updated: September 30th 2025 12:03 PM

Panchkula Accident : ਹਰਿਆਣਾ ਦੇ ਪੰਚਕੂਲਾ ਵਿੱਚ ਪੰਜਾਬ ਦੇ ਸ਼ਰਧਾਲੂਆਂ ਨਾਲ ਵੱਡਾ ਹਾਦਸਾ ਵਾਪਰਨ ਦੀ ਸੂਚਨਾ ਹੈ, ਜਿਸ ਵਿੱਚ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਹੈ, ਜਦਕਿ 12 ਦੇ ਲਗਭਗ ਸ਼ਰਧਾਲੂ ਜ਼ਖ਼ਮੀ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਇਹ ਸਾਰੇ ਸ਼ਰਧਾਲੂ ਜ਼ੀਰਕਪੁਰ ਦੇ ਰਹਿਣ ਵਾਲੇ ਦੱਸੇ ਗਏ ਹਨ, ਜੋ ਸ਼੍ਰੀ ਮਨਸਾ ਦੇਵੀ ਮੰਦਰ (Mansa Devi Mandir) ਵਿਖੇ ਮੱਥਾ ਟੇਕਣ ਗਏ ਸਨ। ਦੇਰ ਰਾਤ ਇਹ ਸ਼ਰਧਾਲੂ, ਜ਼ੀਰਕਪੁਰ (Zirakpur News) ਪਰਤ ਰਹੇ ਸਨ, ਜਿਸ ਦੌਰਾਨ ਪੰਚਕੂਲਾ ਦੇ ਸੈਕਟਰ 3 ਨੇੜੇ ਇੱਕ ਫਲਾਈਓਵਰ ਤੋਂ ਹੇਠ ਉਤਰਦੇ ਸਮੇਂ ਕੈਂਟਰ ਚਾਲਕ ਕੰਟਰੋਲ ਗੁਆ ਬੈਠਾ ਅਤੇ ਕੈਂਟਰ ਪਲਟ ਗਿਆ।

ਹਾਦਸੇ ਦੀ ਸੂਚਨਾ ਮਿਲਣ 'ਤੇ ਸੈਕਟਰ 21 ਪੁਲਿਸ ਚੌਕੀ ਦੇ ਇੰਚਾਰਜ ਦੀਦਾਰ ਸਿੰਘ ਆਪਣੀ ਟੀਮ ਨਾਲ ਹਸਪਤਾਲ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸਾ ਰਾਤ ਕਰੀਬ 1 ਵਜੇ ਦੇ ਕਰੀਬ ਵਾਪਰਿਆ, ਜਿਸ ਦੌਰਾਨ ਕੈਂਟਰ ਪਲਟਣ ਕਾਰਨ ਇੱਕ ਸ਼ਰਧਾਲੂ ਦੀ ਮੌਤ ਹੋ ਗਈ, ਜਦਕਿ 26 ਦੇ ਲਗਭਗ ਸ਼ਰਧਾਲੂ ਜ਼ਖ਼ਮੀ ਹੋ ਗਏ।

ਉਨ੍ਹਾਂ ਦੱਸਿਆ ਕਿ ਗੰਭੀਰ ਜ਼ਖਮੀ ਸ਼ਰਧਾਲੂਆਂ ਨੂੰ ਇਲਾਜ ਲਈ ਚੰਡੀਗੜ੍ਹ ਦੇ ਪੀਜੀਆਈ ਰੈਫਰ ਕੀਤਾ ਗਿਆ, ਜਦਕਿ ਦੂਜੇ ਜ਼ਖ਼ਮੀਆਂ ਨੂੰ ਪੰਚਕੂਲਾ ਦੇ ਸੈਕਟਰ 6 ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸਾਰੇ ਜ਼ਖਮੀ ਜ਼ੀਰਕਪੁਰ ਦੇ ਦੱਸੇ ਜਾ ਰਹੇ ਹਨ।

Related Post