Himachal Entry Tax : ਹਿਮਾਚਲ ਐਂਟਰੀ ਟੈਕਸ ਚ ਵਾਧੇ ਖਿਲਾਫ਼ ਟਰੱਕ ਆਪਰੇਟਰਾਂ ਵੱਲੋਂ ਬਘੇਰੀ ਐਂਟਰੀ ਟੈਕਸ ਤੇ ਰੋਸ ਪ੍ਰਦਰਸ਼ਨ
Himachal Entry Tax : ਟਰੱਕ ਅਪ੍ਰੇਟਰਾਂ ਨੇ ਕਿਹਾ ਕਿ ਹਿਮਾਚਲ ਦੀ ਸੁੱਖੂ ਸਰਕਾਰ ਨੂੰ ਆਪਣੇ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਨਹੀਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਉਹ ਨੈਸ਼ਨਲ ਹਾਈਵੇ ਬੰਦ ਕਰਕੇ ਧਾਰਨਾ ਦੇਣ ਲਈ ਮਜਬੂਰ ਹੋਣਗੇ।
Himachal Entry Tax : ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਵੱਲੋਂ ਹਿਮਾਚਲ ਐਂਟਰੀ ਟੈਕਸ ਦੇ ਵਿੱਚ ਕੀਤੇ ਭਾਰੀ ਵਾਧੇ ਨੂੰ ਲੈ ਕੇ ਜਿੱਥੇ ਬੀਤੇ ਦਿਨੀ ਨੰਗਲ ਨਗਰ ਕੌਂਸਲ ਦੇ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਹਿਮਾਚਲ ਐਂਟਰੀ ਟੈਕਸ ਮਹਿਤਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਸੀ, ਉੱਥੇ ਹੀ ਅੱਜ ਕੀਰਤਪੁਰ ਸਾਹਿਬ ਦੇ ਨਜ਼ਦੀਕੀ ਕਸਬਾ ਬਘੇਰੀ ਵਿਖੇ ਹਿਮਾਚਲ ਐਂਟਰੀ ਟੈਕਸ ਬੈਰੀਅਰ ਤੇ ਟਰੱਕ ਆਪਰੇਟਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਸੈਂਕੜਿਆਂ ਦੀ ਗਿਣਤੀ ਚੋਂ ਇਕੱਠੇ ਹੋਏ ਟਰੱਕ ਆਪਰੇਟਰਾਂ ਨੇ ਕਿਹਾ ਕਿ ਜਿੱਥੇ ਹਿਮਾਚਲ ਸਰਕਾਰ ਦੇ ਇਸ ਫੈਸਲੇ ਦੇ ਖਿਲਾਫ ਅੱਜ ਤਮਾਮ ਟਰੱਕ ਆਪਰੇਟਰ ਸੜਕਾਂ ਤੇ ਆਏ ਹਨ ਉੱਥੇ ਹੀ ਹਿਮਾਚਲ ਦੀ ਸੁੱਖੂ ਸਰਕਾਰ ਨੇ ਟਰੱਕਾਂ ਦੇ ਟੈਕਸਾਂ ਵਿੱਚ ਵੀ ਭਾਰੀ ਵਾਧਾ ਕੀਤਾ ਹੈ। ਉਹਨਾਂ ਕਿਹਾ ਕਿ ਜਿੱਥੇ ਹਿਮਾਚਲ ਐਂਟਰੀ ਟੈਕਸ ਵਧਣ ਦੇ ਨਾਲ ਉਹਨਾਂ ਦੀਆਂ ਰਿਸ਼ਤੇਦਾਰੀਆਂ ਵਿੱਚ ਆਲਾ ਜਾਣਾ ਬਹੁਤ ਔਖਾ ਹੋ ਗਿਆ ਹੈ। ਉੱਥੇ ਹੀ ਹਿਮਾਚਲ ਸਰਕਾਰ ਦੇ ਇਸ ਫੈਸਲੇ ਕਾਰਨ ਅੱਜ ਹਰ ਵਰਗ ਦੇ ਲੋਕ ਸੜਕਾਂ ਤੇ ਆਣ ਲਈ ਮਜਬੂਰ ਹੋ ਚੁੱਕੇ ਹਨ।
ਟਰੱਕ ਅਪ੍ਰੇਟਰਾਂ ਨੇ ਕਿਹਾ ਕਿ ਹਿਮਾਚਲ ਦੀ ਸੁੱਖੂ ਸਰਕਾਰ ਨੂੰ ਆਪਣੇ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਨਹੀਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਉਹ ਨੈਸ਼ਨਲ ਹਾਈਵੇ ਬੰਦ ਕਰਕੇ ਧਾਰਨਾ ਦੇਣ ਲਈ ਮਜਬੂਰ ਹੋਣਗੇ। ਇਸ ਮੌਕੇ ਰਾਜ ਕੁਮਾਰ , ਅਵਤਾਰ ਸਿੰਘ, ਬਲਵੀਰ ਸਿੰਘ, ਔਰ ਅਰਵਿੰਦਰ ਸਿੰਘ, ਅਵਤਾਰ ਸਿੰਘ, ਸੰਤੋਖ ਸਿੰਘ , ਬਲਵਿੰਦਰ ਸਿੰਘ, ਅਨੋਖ ਸਿੰਘ, ਸੰਜੀਵ ਕੁਮਾਰ, ਜਗਬੀਰ ਸਿੰਘ ਰਾਣਾ, ਯਸਵਿੰਦਰ ਸਿੰਘ ਰਾਣਾ, ਸ਼ਾਮ ਰਾਣਾ, ਦਲਬਾਗ ਸਿੰਘ, ਅਮਰੀਕ ਸਿੰਘ, ਬਲਵਿੰਦਰ ਸਿੰਘ , ਗੁਰਬੀਰ ਸਿੰਘ, ਰਾਜ ਕੁਮਾਰ ਬੇਹਲ, ਸੁਮਿਤ ਸਿੰਘ , ਬਲਜੀਤ ਸਿੰਘ, ਰੋਹਿਤ ਕੁਮਾਰ, ਸਤਨਾਮ ਸਿੰਘ, ਹਰਮਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਚੋਂ ਟਰੱਕ ਆਪਰੇਟਰ ਅਤੇ ਸਥਾਨਕ ਨਿਵਾਸੀ ਹਾਜ਼ਰ ਸਨ।