ਸੜਕ ਕਿਨਾਰੇ ਪੂਜਾ ਕਰ ਰਹੇ ਲੋਕਾਂ 'ਤੇ ਚੜ੍ਹਿਆ ਟਰੱਕ, 8 ਦੀ ਮੌਕੇ 'ਤੇ ਹੀ ਮੌਤ

By  Jasmeet Singh November 21st 2022 08:42 AM

ਪਟਨਾ (ਬਿਹਾਰ, 21ਨਵੰਬਰ): ਬਿਹਾਰ ਦੇ ਵੈਸ਼ਾਲੀ ਵਿੱਚ ਐਤਵਾਰ ਰਾਤ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਦੇਸਰੀ ਥਾਣਾ ਖੇਤਰ 'ਚ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਸੁਲਤਾਨਪੁਰ ਪਿੰਡ ਨੇੜੇ ਸ਼ੋਭਾਯਾਤਰਾ ਦੌਰਾਨ ਤੇਜ਼ ਰਫਤਾਰ ਟਰੱਕ ਦੀ ਲਪੇਟ 'ਚ ਆਉਣ ਨਾਲ 8 ਲੋਕਾਂ ਦੀ ਮੌਤ ਹੋ ਗਈ, ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ।

ਇਹ ਘਟਨਾ ਸੂਬੇ ਦੀ ਰਾਜਧਾਨੀ ਪਟਨਾ ਤੋਂ ਲਗਭਗ 30 ਕਿਲੋਮੀਟਰ ਦੂਰ ਵੈਸ਼ਾਲੀ ਜ਼ਿਲੇ ਵਿਚ ਰਾਤ 9 ਵਜੇ ਦੇ ਕਰੀਬ ਵਾਪਰੀ ਜਦੋਂ ਲੋਕ ਇਕ ਸਥਾਨਕ ਦੇਵਤਾ 'ਭੂਮੀਆ ਬਾਬਾ' ਦੀ ਪੂਜਾ ਕਰਨ ਲਈ ਸੜਕ ਦੇ ਕਿਨਾਰੇ 'ਪੀਪਲ' ਦੇ ਦਰੱਖਤ ਦੇ ਸਾਹਮਣੇ ਇਕੱਠੇ ਹੋਏ ਸਨ।

ਵੈਸ਼ਾਲੀ ਦੇ ਪੁਲਿਸ ਸੁਪਰਡੈਂਟ ਮਨੀਸ਼ ਕੁਮਾਰ ਨੇ ਦੱਸਿਆ, "ਵਿਆਹ ਨਾਲ ਜੁੜੇ ਰੀਤੀ-ਰਿਵਾਜਾਂ ਅਨੁਸਾਰ ਜਲੂਸ ਕੱਢਿਆ ਗਿਆ ਸੀ। ਨੇੜਲੇ ਪਿੰਡ ਸੁਲਤਾਨਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਦੇ ਘਰ ਕੁਝ ਦਿਨਾਂ ਵਿੱਚ ਹੀ ਵਿਆਹ ਤੈਅ ਹੋਇਆ। ਮਹਿਨੇਰ-ਹਾਜੀਪੁਰ ਹਾਈਵੇਅ 'ਤੇ ਤੇਜ਼ ਰਫ਼ਤਾਰ ਨਾਲ ਆ ਰਹੇ ਟਰੱਕ ਦੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ। ਅਸੀਂ ਟਰੱਕ ਡਰਾਈਵਰ ਨੂੰ ਨੁਕਸਾਨੇ ਵਾਹਨ ਵਿੱਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਾਂ, ਉਸ ਦੇ ਵੀ ਮਾਰੇ ਜਾਣ ਦਾ ਖਦਸ਼ਾ ਹੈ।"

ਇਸ ਘਟਨਾ ਤੋਂ ਬਾਅਦ ਇਲਾਕੇ 'ਚ ਹਫੜਾ-ਦਫੜੀ ਮੱਚ ਗਈ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਉਹ ਸੜਕ ਦੇ ਕਿਨਾਰੇ ਖੜ੍ਹੇ ਰੋਂਦੇ ਨਜ਼ਰ ਆਏ। ਕਈ ਹੋਰਾਂ ਨੇ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਪੁਲਿਸ ਬਹੁਤ ਦੇਰ ਨਾਲ ਪੁੱਜੀ। 

ਪ੍ਰਧਾਨ ਮੰਤਰੀ ਦਫਤਰ ਨੇ ਟਵੀਟ ਕੀਤਾ, ''ਬਿਹਾਰ 'ਚ ਵੈਸ਼ਲੀ ਦਾ ਹਾਦਸਾ ਦੁਖਦ ਹੈ। ਦੁਖੀ ਪਰਿਵਾਰ ਨਾਲ ਹਮਦਰਦੀ। ਪ੍ਰਮਾਤਮਾ ਜ਼ਖਮੀਆਂ ਨੂੰ ਜਲਦੀ ਠੀਕ ਕਰੇ। ਮ੍ਰਿਤਕਾਂ ਦੇ ਹਰੇਕ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਹਰੇਕ ਜ਼ਖਮੀ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।"

ਇਹ ਵੀ ਪੜ੍ਹੋ: ਮੋਟਰਸਾਈਕਲ ਨਾਲ ਟੱਕਰ ਮਗਰੋਂ ਬੱਸ ਬਣੀ ਅੱਗ ਦਾ ਗੋਲਾ, ਰੌਂਗਟੇ ਖੜ੍ਹੇ ਕਰਨ ਵਾਲੀਆਂ ਤਸਵੀਰਾਂ ਆਈਆਂ ਸਾਹਮਣੇ

ਵੈਸ਼ਾਲੀ ਜ਼ਿਲੇ ਦੇ ਦੇਸਾਰੀ ਥਾਣਾ ਖੇਤਰ 'ਚ ਤੇਜ਼ ਰਫਤਾਰ ਟਰੱਕ ਦੀ ਲਪੇਟ 'ਚ ਆਉਣ ਨਾਲ ਲੋਕਾਂ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਇਸ ਘਟਨਾ ਨੂੰ ਦੁਖਦਾਈ ਦੱਸਦਿਆਂ ਮ੍ਰਿਤਕਾਂ ਪ੍ਰਤੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਨਿਰਧਾਰਤ ਮਿਆਰੀ ਪ੍ਰਕਿਰਿਆ ਅਨੁਸਾਰ ਐਕਸ-ਗ੍ਰੇਸ਼ੀਆ ਰਾਸ਼ੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਸਾਰੇ ਜ਼ਖਮੀਆਂ ਦੇ ਢੁੱਕਵੇਂ ਇਲਾਜ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਟਵੀਟ ਕਰ ਕਿਹਾ, "ਹਾਜੀਪੁਰ 'ਚ ਹੋਏ ਸੜਕ ਹਾਦਸੇ 'ਚ ਕਈ ਲੋਕਾਂ ਦੀ ਮੌਤ ਦੀ ਖਬਰ ਤੋਂ ਮੈਂ ਦੁਖੀ ਹਾਂ। ਮੈਂ ਦੁਖੀ ਪਰਿਵਾਰਾਂ ਦੇ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਪ੍ਰਮਾਤਮਾ ਅਸੀਸ ਦੇਵੇ। ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ।

Related Post