Donald Trump ਨੇ ਦਿਖਾਏ ਤੇਵਰ , ਕਿਹਾ -ਭਾਰਤ ਨਾਲ ਵਪਾਰ ਡੀਲ ਤੇ ਉਦੋਂ ਤੱਕ ਗੱਲਬਾਤ ਨਹੀਂ ਹੋਵੇਗੀ ਜਦੋਂ ਤੱਕ ਇਹ ਮੁੱਦਾ ਹੱਲ ਨਹੀਂ ਹੋ ਜਾਂਦਾ
Trump tariffs : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ 'ਤੇ ਲਗਾਏ ਗਏ 50 ਪ੍ਰਤੀਸ਼ਤ ਟੈਰਿਫ ਨੂੰ ਲੈ ਕੇ ਇੱਕ ਹੋਰ ਵੱਡਾ ਬਿਆਨ ਦਿੱਤਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਟਰੰਪ ਨੇ ਸਪੱਸ਼ਟ ਕੀਤਾ ਕਿ ਭਾਰਤ ਨਾਲ ਵਪਾਰਕ ਗੱਲਬਾਤ ਉਦੋਂ ਤੱਕ ਅੱਗੇ ਨਹੀਂ ਵਧੇਗੀ ਜਦੋਂ ਤੱਕ ਇਹ ਮੁੱਦਾ ਹੱਲ ਨਹੀਂ ਹੋ ਜਾਂਦਾ
Trump tariffs : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ 'ਤੇ ਲਗਾਏ ਗਏ 50 ਪ੍ਰਤੀਸ਼ਤ ਟੈਰਿਫ ਨੂੰ ਲੈ ਕੇ ਇੱਕ ਹੋਰ ਵੱਡਾ ਬਿਆਨ ਦਿੱਤਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਟਰੰਪ ਨੇ ਸਪੱਸ਼ਟ ਕੀਤਾ ਕਿ ਭਾਰਤ ਨਾਲ ਵਪਾਰਕ ਗੱਲਬਾਤ ਉਦੋਂ ਤੱਕ ਅੱਗੇ ਨਹੀਂ ਵਧੇਗੀ ਜਦੋਂ ਤੱਕ ਇਹ ਮੁੱਦਾ ਹੱਲ ਨਹੀਂ ਹੋ ਜਾਂਦਾ।
ਇੱਕ ਚੈਨਲ ਵੱਲੋਂ ਡੋਨਾਲਡ ਟਰੰਪ ਨੂੰ ਪੁੱਛਿਆ, "ਭਾਰਤ 'ਤੇ ਟੈਰਿਫ ਨੂੰ ਲੈ ਕੇ ਤੁਸੀਂ ਜੋ 50 ਪ੍ਰਤੀਸ਼ਤ ਸ਼ੁਲਕ ਲਗਾਇਆ ਹੈ ,ਕ਼ੀ ਤੁਸੀਂ ਵਪਾਰਕ ਗੱਲਬਾਤ ਤੇਜ਼ ਹੋਣ ਦੀ ਉਮੀਦ ਕਰ ਰਹੇ ਹੋ ? ਇਸ ਦਾ ਜਵਾਬ ਦਿੰਦੇ ਹੋਏ ਟਰੰਪ ਨੇ ਕਿਹਾ, 'ਨਹੀਂ, ਉਦੋਂ ਤੱਕ ਅਸੀਂ ਇਸਨੂੰ ਹੱਲ ਨਹੀਂ ਕਰ ਲੈਂਦੇ,ਓਦੋਂ ਤੱਕ ਨਹੀਂ।'
ਟਰੰਪ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਟੈਰਿਫ ਨੂੰ ਲੈ ਕੇ ਭਾਰਤ-ਅਮਰੀਕਾ ਵਪਾਰਕ ਸਬੰਧਾਂ ਵਿੱਚ ਤਣਾਅ ਦੇਖਿਆ ਜਾ ਰਿਹਾ ਹੈ। ਅਮਰੀਕਾ ਵੱਲੋਂ ਇਕਤਰਫ਼ਾ 50% ਸ਼ੁਲਕ ਲਗਾਏ ਜਾਣ ਤੋਂ ਭਾਰਤ ਚਿੰਤਤ ਹੈ ਅਤੇ ਇਸ ਮੁੱਦੇ 'ਤੇ ਦੋਵਾਂ ਦੇਸ਼ਾਂ ਵਿਚਕਾਰ ਕੂਟਨੀਤਕ ਗੱਲਬਾਤ ਚੱਲ ਰਹੀ ਹੈ।
ਅਮਰੀਕਾ ਦੇ ਵਿਦੇਸ਼ ਮੰਤਰਾਲੇ ਦਾ ਬਿਆਨ
ਹਾਲਾਂਕਿ, ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੇ ਪ੍ਰਮੁੱਖ ਉਪ ਬੁਲਾਰੇ ਟੌਮੀ ਪਿਗੌਟ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ, "... ਜਿੱਥੋਂ ਤੱਕ ਭਾਰਤ ਦਾ ਸਵਾਲ ਹੈ, ਮੈਂ ਕਹਿ ਸਕਦਾ ਹਾਂ ਕਿ ਰਾਸ਼ਟਰਪਤੀ ਨੇ ਵਪਾਰ ਅਸੰਤੁਲਨ ਅਤੇ ਰੂਸੀ ਤੇਲ ਦੀ ਖਰੀਦ ਬਾਰੇ ਚਿੰਤਾਵਾਂ 'ਤੇ ਬਹੁਤ ਸਪੱਸ਼ਟ ਸਟੈਂਡ ਲਿਆ ਹੈ। ਤੁਸੀਂ ਦੇਖਿਆ ਹੈ ਕਿ ਉਨ੍ਹਾਂ ਨੇ ਇਸ 'ਤੇ ਸਿੱਧੇ ਕਦਮ ਚੁੱਕੇ ਹਨ... ਭਾਰਤ ਇੱਕ ਰਣਨੀਤਕ ਭਾਈਵਾਲ ਹੈ ,ਜਿਸ ਨਾਲ ਅਸੀਂ ਪੂਰੀ ਅਤੇ ਸਪੱਸ਼ਟ ਗੱਲਬਾਤ ਕਰ ਰਹੇ ਹਾਂ। ਇਹ ਗੱਲਬਾਤ ਜਾਰੀ ਰਹੇਗੀ..."
ਭਾਰਤ 'ਤੇ 50% ਟੈਰਿਫ ਲਗਾਇਆ ਗਿਆ
ਤੁਹਾਨੂੰ ਦੱਸ ਦੇਈਏ ਕਿ ਡੋਨਾਲਡ ਟਰੰਪ ਨੇ ਭਾਰਤ 'ਤੇ ਟੈਰਿਫ 25% ਤੋਂ ਵਧਾ ਕੇ 50% ਕਰ ਦਿੱਤਾ ਹੈ। ਹਾਲਾਂਕਿ, 7 ਅਗਸਤ ਤੋਂ ਸਿਰਫ 25% ਟੈਰਿਫ ਲਾਗੂ ਕੀਤਾ ਗਿਆ ਹੈ, ਜਦੋਂ ਕਿ ਵਾਧੂ 25% ਟੈਰਿਫ 27 ਅਗਸਤ ਤੋਂ ਲਾਗੂ ਹੋਵੇਗਾ। ਇਸ ਦੇ ਨਾਲ ਹੀ ਟਰੰਪ ਪ੍ਰਸ਼ਾਸਨ ਇੱਕ ਹੋਰ ਵੱਡਾ ਕਦਮ ਚੁੱਕਣ ਦੀ ਤਿਆਰੀ ਕਰ ਰਿਹਾ ਹੈ। ਉਹ ਚਿਪ 'ਤੇ 100% ਟੈਰਿਫ ਦਾ ਐਲਾਨ ਕਰਨ ਜਾ ਰਹੇ ਹਨ, ਜਿਸਦਾ ਸਿੱਧਾ ਪ੍ਰਭਾਵ ਦੁਨੀਆ ਭਰ ਦੇ ਸੈਮੀਕੰਡਕਟਰ ਉਦਯੋਗ 'ਤੇ ਪਵੇਗਾ। ਇਹ ਭਾਰਤ ਲਈ ਵੀ ਚਿੰਤਾ ਦਾ ਵਿਸ਼ਾ ਹੈ, ਕਿਉਂਕਿ ਭਾਰਤੀ ਸੈਮੀਕੰਡਕਟਰ ਬਾਜ਼ਾਰ ਤੇਜ਼ੀ ਨਾਲ ਵਧ ਰਿਹਾ ਹੈ।