Trump To Visit India : ਅਮਰੀਕੀ ਰਾਸ਼ਟਰਪਤੀ ਟਰੰਪ ਅਗਲੇ ਸਾਲ ਕਰਨਗੇ ਭਾਰਤ ਦਾ ਦੌਰਾ, ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਦਿੱਤੀ ਜਾਣਕਾਰੀ

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਐਲਾਨ ਕੀਤਾ ਹੈ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਸਾਲ ਦੇ ਸ਼ੁਰੂ ਵਿੱਚ ਭਾਰਤ ਦਾ ਦੌਰਾ ਕਰ ਸਕਦੇ ਹਨ।

By  Aarti June 27th 2026 11:39 AM

Trump To Visit India :  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਸਾਲ ਦੇ ਸ਼ੁਰੂ ਵਿੱਚ ਭਾਰਤ ਦਾ ਦੌਰਾ ਕਰ ਸਕਦੇ ਹਨ। ਇਹ ਜਾਣਕਾਰੀ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਸ਼ਨੀਵਾਰ ਨੂੰ ਦਿੱਤੀ। ਰੂਬੀਓ ਨੇ ਕਿਹਾ ਕਿ ਅਮਰੀਕੀ ਪ੍ਰਸ਼ਾਸਨ ਅਗਲੇ ਸਾਲ (2027) ਦੇ ਸ਼ੁਰੂ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਫੇਰੀ ਲਈ ਤਿਆਰੀ ਕਰ ਰਿਹਾ ਹੈ।

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਆਈਏਐਨਐਸ ਨੂੰ ਦੱਸਿਆ ਕਿ ਅਗਲੇ ਸਾਲ ਰਾਸ਼ਟਰਪਤੀ ਟਰੰਪ ਦੀ ਭਾਰਤ ਫੇਰੀ ਲਈ ਤਿਆਰੀਆਂ ਚੱਲ ਰਹੀਆਂ ਹਨ। ਮੈਨੂੰ ਲੱਗਦਾ ਹੈ ਕਿ ਇਹ ਇੱਕ ਬਹੁਤ ਹੀ ਸਕਾਰਾਤਮਕ ਗੱਲ ਹੈ।"

ਟਰੰਪ ਦੇ ਮੋਦੀ ਨਾਲ ਹਨ ਚੰਗੇ ਸਬੰਧ- ਮਾਰਕੋ ਰੂਬੀਓ 

ਮਾਰਕੋ ਰੂਬੀਓ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸੌਦੇ ਨੂੰ ਬਹੁਤ ਜਲਦੀ ਅੰਤਿਮ ਰੂਪ ਦਿੱਤੇ ਜਾਣ ਦੀ ਉਮੀਦ ਹੈ। ਟਰੰਪ ਅਗਲੇ ਸਾਲ ਦੇ ਸ਼ੁਰੂ ਵਿੱਚ ਭਾਰਤ ਦਾ ਦੌਰਾ ਕਰਨਗੇ। ਦੱਸ ਦਈਏ ਕਿ ਰੂਬੀਓ ਰਾਸ਼ਟਰਪਤੀ ਦੀ ਫੇਰੀ ਨੂੰ ਅੰਤਿਮ ਰੂਪ ਦੇਣ ਲਈ ਭਾਰਤ ਜਾ ਰਹੇ ਹਨ। ਰੂਬੀਓ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਟਰੰਪ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਬਹੁਤ ਚੰਗੇ ਸਬੰਧ ਹਨ।

'ਅਸੀਂ ਮਿਲ ਕੇ ਕਰ ਰਹੇ ਹਾਂ ਕੰਮ'

ਰੂਬੀਓ ਦਾ ਕਹਿਣਾ ਹੈ ਕਿ ਭਾਰਤ, ਅਮਰੀਕਾ ਅਤੇ ਵੈਨੇਜ਼ੁਏਲਾ ਨਾਲ ਗੱਲਬਾਤ ਕਰ ਰਿਹਾ ਹੈ। ਅਸੀਂ ਸਪਲਾਈ ਵਧਾਉਣ ਲਈ ਬਹੁਤ ਨੇੜਿਓਂ ਕੰਮ ਕਰ ਰਹੇ ਹਾਂ। ਭਾਰਤ ਦੁਨੀਆ ਦੇ ਉਨ੍ਹਾਂ ਕੁਝ ਦੇਸ਼ਾਂ ਵਿੱਚੋਂ ਇੱਕ ਹੈ ਜਿਸ ਕੋਲ ਕੱਚੇ ਤੇਲ ਨੂੰ ਰਿਫਾਇਨ ਕਰਨ ਦੀ ਸਮਰੱਥਾ ਹੈ। ਰੂਬੀਓ ਨੇ ਖੁਦ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਪ੍ਰਸ਼ੰਸਕ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਮੋਦੀ ਨੇ ਭਾਰਤ ਨੂੰ ਇੱਕ ਵਿਸ਼ਵ ਸ਼ਕਤੀ ਬਣਾਇਆ ਹੈ।

ਕਾਬਿਲੇਗੌਰ ਹੈ ਕਿ ਰੂਬੀਓ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਪ੍ਰਧਾਨ ਮੰਤਰੀ ਮੋਦੀ ਵਿਚਕਾਰ ਨਿੱਜੀ ਸਬੰਧਾਂ 'ਤੇ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਅਮਰੀਕਾ ਦਾ ਇੰਨਾ ਨੇੜਲਾ ਭਾਈਵਾਲ ਅਤੇ ਸਹਿਯੋਗੀ ਹੈ, ਅਤੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਵਿਚਕਾਰ ਸਬੰਧ ਇਸ ਤੋਂ ਨੇੜੇ ਨਹੀਂ ਹੋ ਸਕਦੇ, ਜੋ ਕਿ ਮੈਨੂੰ ਲੱਗਦਾ ਹੈ ਕਿ ਕੂਟਨੀਤੀ ਵਿੱਚ ਸੱਚਮੁੱਚ ਮਹੱਤਵਪੂਰਨ ਹੈ। 

ਇਹ ਵੀ ਪੜ੍ਹੋ  : US Attack Iran Update : ਅਮਰੀਕਾ ਨੇ ਈਰਾਨ ’ਤੇ ਕੀਤਾ ਹਮਲਾ; ਮਿਜ਼ਾਈਲ ਤੇ ਡਰੋਨ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ

Related Post