Rajpura : ਰਾਜਪੁਰਾ ਦੇ ਗੁਰਦੁਆਰਾ ਗੁਰੂ ਕਲਗੀਧਰ ਸਾਹਿਬ ਵਿਖੇ ਦਸਤਾਰ ਮੁਕਾਬਲੇ ਕਰਵਾਏ
Dastar Competition : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅੰਮ੍ਰਿਤਸਰ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਰਾਜਪੁਰਾ ਦੇ ਹਲਕਾ ਇੰਚਾਰਜ ਸਰਬਜੀਤ ਸਿੰਘ ਗੜ੍ਹੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਨੇ ਜੇਤੂ ਬੱਚਿਆਂ ਨੂੰ ਸਿਰੋਪਾਓ ਪਾ ਕੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।
ਰਾਜਪੁਰਾ (ਅਮਰਜੀਤ ਸਿੰਘ ਪੰਨੂ) : ਸਥਾਨਕ ਗੁਰਦੁਆਰਾ ਗੁਰੂ ਕਲਗੀਧਰ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ 'ਦਸਤਾਰ-ਏ-ਖਾਲਸਾ ਕੈਲੀਫੋਰਨੀਆ' ਦੇ ਵਿਸ਼ੇਸ਼ ਸਹਿਯੋਗ ਨਾਲ ਦਸਤਾਰ ਮੁਕਾਬਲੇ (Dastar Competition) ਕਰਵਾਏ ਗਏ। ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਬੱਚਿਆਂ ਨੂੰ ਮੁਫ਼ਤ ਪੱਗ ਬੰਨ੍ਹਣ ਦੀ ਸਿਖਲਾਈ ਦੇਣ ਲਈ 13 ਜੂਨ ਤੋਂ 20 ਜੂਨ ਤੱਕ ਇੱਕ ਹਫ਼ਤੇ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿੱਚ ਬੱਚਿਆਂ ਨੂੰ ਦਸਤਾਰ ਸਜਾਉਣ ਦੇ ਵੱਖ-collapseਵੱਖ ਤਰੀਕੇ ਸਿਖਾਏ ਗਏ। ਕੈਂਪ ਦੇ ਆਖਰੀ ਦਿਨ 20 ਜੂਨ ਨੂੰ ਦਸਤਾਰ ਮੁਕਾਬਲੇ ਕਰਵਾ ਕੇ ਜੇਤੂ ਬੱਚਿਆਂ ਨੂੰ ਸਰਟੀਫਿਕੇਟ ਅਤੇ ਇਨਾਮ ਵੰਡੇ ਗਏ।
ਇਸ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅੰਮ੍ਰਿਤਸਰ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਰਾਜਪੁਰਾ ਦੇ ਹਲਕਾ ਇੰਚਾਰਜ ਸਰਬਜੀਤ ਸਿੰਘ ਗੜ੍ਹੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਨੇ ਜੇਤੂ ਬੱਚਿਆਂ ਨੂੰ ਸਿਰੋਪਾਓ ਪਾ ਕੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਅੰਮ੍ਰਿਤਪਾਲ ਸਿੰਘ ਦਰਦੀ ਨੇ ਵੀ ਬਹੁਤ ਵੱਡਾ ਸਹਿਯੋਗ ਦਿੱਤਾ ਅਤੇ ਉਹ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
ਮਹਿਮਾਨਾਂ ਨੇ ਕੀਤੀ ਬੱਚਿਆਂ ਦੀ ਹੌਸਲਾ ਅਫਜਾਈ
ਸਰਬਜੀਤ ਸਿੰਘ ਗੜ੍ਹੀ ਮੈਂਬਰ SGPC ਨੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਆਪਣੀ ਵਿਰਾਸਤ ਅਤੇ ਸਿੱਖੀ ਸਰੂਪ ਨਾਲ ਜੋੜਨ ਲਈ ਅਜਿਹੇ ਕੈਂਪ ਬਹੁਤ ਜ਼ਰੂਰੀ ਹਨ। ਅੰਮ੍ਰਿਤਪਾਲ ਸਿੰਘ ਦਰਦੀ ਨੇ ਕੈਂਪ ਵਿੱਚ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਇਸਤੋਂ ਇਲਾਵਾ ਬੀਬੀ ਸੁਖਵਿੰਦਰ ਕੌਰ ਦਰਦੀ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਬੱਚੇ ਗੁਰਨੂਰ ਸਿੰਘ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਕਿਹਾ, "ਸਾਨੂੰ ਇਸ ਕੈਂਪ ਵਿੱਚ ਭਾਗ ਲੈ ਕੇ ਬਹੁਤ ਵਧੀਆ ਲੱਗਿਆ। ਅੱਜ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਦਸਤਾਰਾਂ ਸਜਾਉਣੀਆਂ ਚਾਹੀਦੀਆਂ ਹਨ ਅਤੇ ਆਪਣੀ ਸੰਸਕ੍ਰਿਤੀ 'ਤੇ ਮਾਣ ਕਰਨਾ ਚਾਹੀਦਾ ਹੈ।"