ਤੁਰਕੀ ਤੇ ਸੀਰੀਆ ’ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 8000 ਤੋਂ ਪਾਰ

ਤੁਰਕੀ ਅਤੇ ਸੀਰੀਆ ਵਿਚ ਆਏ ਭਿਆਨਕ ਭੁਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਦੋਵਾਂ ਦੇਸ਼ਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 8000 ਨੂੰ ਪਾਰ ਕਰ ਗਈ ਹੈ।

By  Aarti February 8th 2023 11:16 AM

Turkey Syria Earthquake Deaths update: ਤੁਰਕੀ ਅਤੇ ਸੀਰੀਆ ਵਿਚ ਆਏ ਭਿਆਨਕ ਭੁਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਦੋਵਾਂ ਦੇਸ਼ਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 8000 ਨੂੰ ਪਾਰ ਕਰ ਗਈ ਹੈ। ਜਦਕਿ ਹਜ਼ਾਰਾਂ ਲੋਕ ਅਜੇ ਵੀ ਮਲਬੇ ਹੇਠਾਂ ਦੱਬੇ ਹੋਏ ਹਨ। ਫਿਲਹਾਲ ਰਾਹਤ ਬਚਾਅ ਦਾ ਕੰਮ ਅਜੇ ਵੀ ਜਾਰੀ ਹੈ। 

ਮੀਡੀਆ ਰਿਪੋਰਟਾਂ ਦਾ ਕਹਿਣਾ ਹੈ ਕਿ ਤੁਰਕੀ ਦੇ ਰਾਸ਼ਟਰਪਤੀ ਨੇ ਭੂਚਾਲ ਦੇ ਨਾਲ ਪ੍ਰਭਾਵਿਤ ਸੂਬਿਆਂ ’ਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਭੂਚਾਲ ਪ੍ਰਭਾਵਿਤ ਖੇਤਰਾਂ ਵਿੱਚ 54000 ਟੈਂਟ ਅਤੇ 1,02,000 ਬਿਸਤਰੇ ਭੇਜੇ ਗਏ ਹਨ। ਤੁਰਕੀ ਦੇ ਰਾਸ਼ਟਰਪਤੀ ਨੇ ਕਿਹਾ ਕਿ ਇਹ ਪੂਰੀ ਦੁਨੀਆ ਲਈ ਸਭ ਤੋਂ ਵੱਡੀ ਤਬਾਹੀ ਹੈ।

ਕਾਬਿਲੇਗੌਰ ਹੈ ਕਿ ਤੁਰਕੀ ਅਤੇ ਸੀਰੀਆ ’ਚ 5 ਵਾਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਸੋਮਵਾਰ ਨੂੰ ਤੁਰਕੀ ਵਿੱਚ 7.8, 7.6 ਅਤੇ 6.0 ਦੀ ਤੀਬਰਤਾ ਵਾਲੇ ਲਗਾਤਾਰ ਤਿੰਨ ਜ਼ਬਰਦਸਤ ਭੂਚਾਲ ਆਏ। ਇਸ ਤੋਂ ਬਾਅਦ ਮੰਗਲਵਾਰ ਨੂੰ 5.6 ਅਤੇ  5.4 ਦੀ ਤੀਬਰਤਾ ਨਾਲ ਭੂਚਾਲ ਆਇਆ ਜਿਸ ਕਾਰਨ ਕਈ ਜਾਨੀ ਮਾਲ ਦਾ ਨੁਕਸਾਨ ਹੋਇਆ। 

ਇਹ ਵੀ ਪੜ੍ਹੋ: ਪੰਜਾਬ ਪੁਲਿਸ ਵਲੰਟੀਅਰ ਵੱਲੋਂ ਅੱਜ ਅਣਮਿੱਥੇ ਸਮੇਂ ਲਈ ਖਰੜ ਪੁਲ ਬੰਦ ਕਰਨ ਦਾ ਐਲਾਨ

Related Post