TarnTaran Video : ਪਿੰਡ ਪੰਡੋਰੀ ਗੋਲਾ ਚ ਪੰਚਾਇਤੀ ਚੋਣਾਂ ਨੂੰ ਲੈ ਕੇ AAP ਦੇ ਦੋ ਧੜੇ ਭਿੜੇ, ਇੱਕ-ਦੂਜੇ ਦੀਆਂ ਪੱਗਾਂ ਲਾਹੁਣ ਦੇ ਲਾਏ ਇਲਜ਼ਾਮ
TarnTaran Clash Video : ਪਿੰਡ ਪੰਡੋਰੀ ਗੋਲਾ ਨਾਲ ਸਬੰਧਤ ਆਮ ਆਦਮੀ ਪਾਰਟੀ ਦੀਆਂ ਦੋ ਧਿਰਾਂ ਦੇ ਆਪਸ ਵਿੱਚ ਆਹਮੋ-ਸਾਮ੍ਹਣੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਧਿਰ ਵੱਲੋਂ ਦੂਜੀ ਧਿਰ 'ਤੇ ਕੁੱਟਮਾਰ ਕਰਨ ਅਤੇ ਪੱਗਾਂ ਲਾਹੁਣ ਦੇ ਇਲਜਾਮ ਲਗਾਏ ਗਏ ਹਨ।
TarnTaran Clash Video : ਤਰਨਤਾਰਨ ਜ਼ਿਲ੍ਹੇ ਵਿੱਚ ਹੋ ਰਹੀਆਂ ਪੰਚਾਇਤੀ ਜ਼ਿਮਨੀ ਚੋਣ ਨੂੰ ਲੈ ਕੇ ਸਥਾਨਕ ਐਸਡੀਐਮ ਦਫਤਰ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਈਆਂ ਪਿੰਡ ਪੰਡੋਰੀ ਗੋਲਾ ਨਾਲ ਸਬੰਧਤ ਆਮ ਆਦਮੀ ਪਾਰਟੀ ਦੀਆਂ ਦੋ ਧਿਰਾਂ ਦੇ ਆਪਸ ਵਿੱਚ ਆਹਮੋ-ਸਾਮ੍ਹਣੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਧਿਰ ਵੱਲੋਂ ਦੂਜੀ ਧਿਰ 'ਤੇ ਕੁੱਟਮਾਰ ਕਰਨ ਅਤੇ ਪੱਗਾਂ ਲਾਹੁਣ ਦੇ ਇਲਜਾਮ ਲਗਾਏ ਗਏ ਹਨ।
ਪਿੰਡ ਪੰਡੋਰੀ ਗੋਲਾ ਤੋਂ ਆਮ ਆਦਮੀ ਪਾਰਟੀ ਵੱਲੋਂ ਸਰਪੰਚੀ ਦੀ ਚੋਣ ਲੜ ਰਹੀ ਮਨਪ੍ਰੀਤ ਕੌਰ ਅਤੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬੜੇ ਅਰਾਮ ਨਾਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਲੈਏ ਗਏ ਸਨ, ਪਰ ਦੂਜੀ ਧਿਰ ਜੋ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਦੇ ਤੌਰ 'ਤੇ ਪੇਸ਼ ਕਰਦੀ ਹੈ ਪਰ ਹੈ ਉਹ ਕਾਂਗਰਸ ਪਾਰਟੀ ਨਾਲ ਸਬੰਧਤ, ਉਨ੍ਹਾਂ ਵੱਲੋਂ ਬਲਵਿੰਦਰ ਸਿੰਘ ਅਤੇ ਉਸਦੇ ਸਾਥੀ ਦੀ ਕੁੱਟਮਾਰ ਕੀਤੀ ਗਈ ਅਤੇ ਪੱਗ ਤੱਕ ਉਤਾਰ ਦਿੱਤੀ ਗਈ। ਉਨ੍ਹਾਂ ਨੇ ਦੂਜੀ ਧਿਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਉਧਰ, ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਵਿਰਕ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੀੜਤ ਧਿਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਦੂਜੀ ਧਿਰ ਨੇ ਦੋਸ਼ ਨਕਾਰੇ
ਜਦੋਂ ਦੂਜੀ ਧਿਰ ਹਰਜਿੰਦਰ ਸਿੰਘ ਨਾਲ ਫੋਨ 'ਤੇ ਉਨ੍ਹਾਂ ਦਾ ਪੱਖ ਲੈਣ ਲਈ ਗੱਲ ਕੀਤੀ ਤਾਂ ਉਨ੍ਹਾਂ ਨੇ ਕੈਮਰੇ ਸਾਹਮਣੇ ਕੁਝ ਵੀ ਕਹਿਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕਿਸੇ ਵੀ ਪ੍ਰਕਾਰ ਦੀ ਕੁੱਟਮਾਰ ਨਹੀਂ ਕੀਤੀ ਗਈ ਏ ਮਮੂਲੀ ਜਿਹਾ ਬੋਲ ਬੁਲਾਰਾ ਜ਼ਰੂਰ ਹੋਇਆ ਏ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਈ ਸਿਆਸੀ ਰੰਜ਼ਿਸ਼ ਨਹੀਂ ਏ ਪਿੰਡ ਵਿਚਲਾ ਵਿਵਾਦ ਜ਼ਰੂਰ ਹੈ।