Jammu Kashmir: ਰਾਜੌਰੀ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਦੋ ਜਵਾਨ ਸ਼ਹੀਦ, 1 ਅਧਿਕਾਰੀ ਸਮੇਤ 4 ਜ਼ਖਮੀ

Encounter in Jammu Kashmir: ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ।

By  Amritpal Singh May 5th 2023 02:11 PM

Encounter in Jammu Kashmir: ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਉੱਤਰੀ ਕਮਾਨ ਮੁਤਾਬਕ ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਇੱਕ ਆਪਰੇਸ਼ਨ ਦੌਰਾਨ ਅੱਤਵਾਦੀਆਂ ਵਲੋਂ ਕੀਤੇ ਗਏ ਧਮਾਕੇ 'ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਚਾਰ ਅਧਿਕਾਰੀ ਜ਼ਖਮੀ ਹੋ ਗਏ। ਫਿਲਹਾਲ ਇਲਾਕੇ 'ਚ ਆਪਰੇਸ਼ਨ ਜਾਰੀ ਹੈ। ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।

ਫੌਜ ਨੇ ਇਕ ਬਿਆਨ 'ਚ ਕਿਹਾ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਫੌਜ ਦੀ ਟੀਮ ਰਾਜੌਰੀ ਸੈਕਟਰ ਦੇ ਕੰਢੀ ਜੰਗਲੀ ਖੇਤਰ 'ਚ ਤਲਾਸ਼ੀ ਮੁਹਿੰਮ ਚਲਾ ਰਹੀ ਸੀ। ਇਹ ਟੀਮ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਅੱਤਵਾਦੀਆਂ ਦੇ ਇਕ ਸਮੂਹ ਦਾ ਪਤਾ ਲਗਾਉਣ ਲਈ ਕੰਮ ਕਰ ਰਹੀ ਹੈ, ਜਿਨ੍ਹਾਂ ਨੇ ਮੰਗਲਵਾਰ ਨੂੰ ਜੰਮੂ ਖੇਤਰ ਦੇ ਭਾਟਾ ਧੂਰੀਆਂ ਦੇ ਤੋਤਾ ਗਲੀ ਇਲਾਕੇ 'ਚ ਫੌਜ ਦੇ ਟਰੱਕ 'ਤੇ ਹਮਲਾ ਕੀਤਾ ਸੀ। ਕੰਢੀ ਦੇ ਜੰਗਲ ਦੇ ਸੰਘਣੀ ਬਨਸਪਤੀ ਅਤੇ ਪਥਰੀਲੇ ਖੇਤਰ ਵਿਚ ਇਕ ਗੁਫਾ ਵਿਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ 'ਤੇ ਵੀਰਵਾਰ ਨੂੰ ਇਕ ਸਾਂਝਾ ਆਪਰੇਸ਼ਨ ਚਲਾਇਆ ਗਿਆ ਸੀ।


ਫੌਜ ਦੀ ਸਰਚ ਟੀਮ ਦਾ ਸ਼ੁੱਕਰਵਾਰ ਸਵੇਰੇ 7.30 ਵਜੇ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ਤੋਂ ਬਾਅਦ ਅੱਤਵਾਦੀਆਂ ਨੇ ਭੱਜਣ ਲਈ ਧਮਾਕਾ ਕੀਤਾ।

Related Post