Punjab News : 15 ਅਗਸਤ ਤੋਂ ਪਹਿਲਾਂ BKI ਦੀ ਸਾਜ਼ਿਸ਼ ਨਾਕਾਮ , ਹੈਂਡ ਗ੍ਰੇਨੇਡ ਸਮੇਤ 2 ਅੱਤਵਾਦੀ ਗ੍ਰਿਫ਼ਤਾਰ

Punjab News : ਪੰਜਾਬ ਪੁਲਿਸ ਨੇ ਆਜ਼ਾਦੀ ਦਿਵਸ (15 ਅਗਸਤ) 'ਤੇ ਪੰਜਾਬ ਨੂੰ ਦਹਿਲਾਉਣ ਦੀ ਬੱਬਰ ਖਾਲਸਾ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਫਿਰੋਜ਼ਪੁਰ ਵਿੱਚ ਕਾਊਂਟਰ ਇੰਟੈਲੀਜੈਂਸ ਟੀਮ ਨੇ ਸੂਚਨਾ ਦੇ ਆਧਾਰ 'ਤੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਅੱਤਵਾਦੀ ਸਾਜਿਸ਼ ਪਾਕਿਸਤਾਨ ਵਿੱਚ ਲੁਕੇ ਹੋਏ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਆਪਰੇਟਿਵ ਹਰਵਿੰਦਰ ਰਿੰਦਾ ਨੇ ਰਚੀ ਸੀ, ਜਿਸਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦਾ ਸਮਰਥਨ ਪ੍ਰਾਪਤ ਸੀ

By  Shanker Badra August 14th 2025 02:11 PM

Punjab News : ਪੰਜਾਬ ਪੁਲਿਸ ਨੇ ਆਜ਼ਾਦੀ ਦਿਵਸ (15 ਅਗਸਤ) 'ਤੇ ਪੰਜਾਬ ਨੂੰ ਦਹਿਲਾਉਣ ਦੀ ਬੱਬਰ ਖਾਲਸਾ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਫਿਰੋਜ਼ਪੁਰ ਵਿੱਚ ਕਾਊਂਟਰ ਇੰਟੈਲੀਜੈਂਸ ਟੀਮ ਨੇ ਸੂਚਨਾ ਦੇ ਆਧਾਰ 'ਤੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਅੱਤਵਾਦੀ ਸਾਜਿਸ਼ ਪਾਕਿਸਤਾਨ ਵਿੱਚ ਲੁਕੇ ਹੋਏ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਆਪਰੇਟਿਵ ਹਰਵਿੰਦਰ ਰਿੰਦਾ ਨੇ ਰਚੀ ਸੀ, ਜਿਸਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦਾ ਸਮਰਥਨ ਪ੍ਰਾਪਤ ਸੀ।

ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਆਰੋਪੀ ਯੂਕੇ, ਅਮਰੀਕਾ ਅਤੇ ਯੂਰਪ ਵਿੱਚ ਬੈਠੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਹ ਗ੍ਰਨੇਡਾਂ ਦੀ ਵਰਤੋਂ ਕਰਕੇ ਸਰਕਾਰੀ ਦਫਤਰਾਂ ਅਤੇ ਪ੍ਰੋਗਰਾਮਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਸਨ।

 ਦੋ ਹੈਂਡ ਗ੍ਰਨੇਡ ਬਰਾਮਦ

ਗ੍ਰਿਫਤਾਰੀ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ, ਇੱਕ ਬੇਰੇਟਾ 9 ਐਮਐਮ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਮੇਂ ਸਿਰ ਕਾਰਵਾਈ ਕਰਕੇ ਇੱਕ ਵੱਡੇ ਅੱਤਵਾਦੀ ਹਮਲੇ ਨੂੰ ਰੋਕਿਆ ਗਿਆ, ਇਸ ਤਰ੍ਹਾਂ ਆਜ਼ਾਦੀ ਦਿਵਸ ਦੇ ਜਸ਼ਨਾਂ ਅਤੇ ਪੰਜਾਬ ਦੀ ਸੁਰੱਖਿਆ ਲਈ ਇੱਕ ਗੰਭੀਰ ਖ਼ਤਰਾ ਟਲ ਗਿਆ।

Related Post