PTC News
Search
🔍 Search

Patti Brother Death : ਪੱਟੀ ਚ ਨਸ਼ੇ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਦੋ ਸਕੇ ਭਰਾਵਾਂ ਦੀ ਦਰਦਨਾਕ ਮੌਤ

By  KRISHAN KUMAR SHARMA November 2nd 2026 08:40 AM

Patti Brother Death : ਪੱਟੀ ਸ਼ਹਿਰ ਵਿੱਚ ਐਤਵਾਰ ਤੜਕਸਾਰ ਨਸ਼ੇ ਦੀ ਲਤ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਜਿੱਥੇ ਇੱਕ ਹੱਸਦਾ-ਖੇਡਦਾ ਪਰਿਵਾਰ ਉੱਜੜ ਗਿਆ ਹੈ, ਉੱਥੇ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (36) ਅਤੇ ਸੋਨਾ ਸਿੰਘ (28), ਪੁੱਤਰ ਜਗਜੀਰ ਸਿੰਘ, ਵਾਸੀ ਪੱਟੀ ਵਜੋਂ ਹੋਈ ਹੈ। ਦੋਵੇਂ ਸਕੇ ਭਰਾ ਸਨ ਅਤੇ ਨਸ਼ੇ ਦੀ ਲਤ ਨਾਲ ਜੂਝ ਰਹੇ ਸਨ।

ਤਿੰਨ ਬੱਚਿਆਂ ਦਾ ਪਿਤਾ ਸੀ ਵੱਡਾ ਭਰਾ (Patti News)

ਪ੍ਰਾਪਤ ਜਾਣਕਾਰੀ ਅਨੁਸਾਰ, ਪੱਟੀ ਦੇ ਤਾਰਾਂਵਾਲਾ ਸਕੂਲ (ਬਲਾਕ ਦਫ਼ਤਰ) ਦੇ ਅੰਦਰ ਬਣੇ ਇੱਕ ਕਮਰੇ ਵਿੱਚ ਇਹ ਪਰਿਵਾਰ ਪਿਛਲੇ ਕਰੀਬ ਚਾਰ ਸਾਲਾਂ ਤੋਂ ਰਹਿ ਰਿਹਾ ਸੀ। ਦੋਵੇਂ ਭਰਾ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਸਨ। ਗੁਰਦੀਪ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ ਤਿੰਨ ਬੱਚੇ ਹਨ, ਜਦਕਿ ਉਸ ਦਾ ਛੋਟਾ ਭਰਾ ਸੋਨਾ ਸਿੰਘ ਅਜੇ ਕੁਆਰਾ ਸੀ।

ਦੋਵੇਂ ਭਰਾ ਨਸ਼ੇ ਦੇ ਆਦੀ ਸਨ (Drug Death in Punjab)

ਮ੍ਰਿਤਕਾਂ ਦੀ ਮਾਤਾ ਸੁਰਿੰਦਰ ਕੌਰ ਅਤੇ ਭੈਣ ਸਤਵਿੰਦਰ ਕੌਰ ਨੇ ਨਮ ਅੱਖਾਂ ਨਾਲ ਦੱਸਿਆ ਕਿ ਦੋਵੇਂ ਭਰਾ ਨਸ਼ੇ ਦੇ ਆਦੀ ਸਨ। ਉਨ੍ਹਾਂ ਅਨੁਸਾਰ ਸ਼ਨੀਵਾਰ ਰਾਤ ਨੂੰ ਦੋਵੇਂ ਭਰਾ ਨਸ਼ੇ ਦੀ ਹਾਲਤ ਵਿੱਚ ਆਪਣੇ ਕਮਰੇ ਵਿੱਚ ਸੌਂ ਗਏ ਸਨ, ਪਰ ਐਤਵਾਰ ਤੜਕਸਾਰ ਦੋਵਾਂ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇੱਕ ਭਰਾ ਚਿੱਟੇ ਨਸ਼ੇ ਦਾ ਸੇਵਨ ਕਰਦਾ ਸੀ, ਜਦਕਿ ਦੂਜਾ ਨਸ਼ੀਲੀਆਂ ਗੋਲੀਆਂ ਖਾਣ ਦਾ ਆਦੀ ਸੀ।

ਇਸ ਦਰਦਨਾਕ ਘਟਨਾ ਤੋਂ ਬਾਅਦ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਇੱਕੋ ਘਰ ਵਿੱਚੋਂ ਦੋ ਜਵਾਨ ਪੁੱਤਰਾਂ ਦੀਆਂ ਅਰਥੀਆਂ ਉੱਠਣ ਦੀ ਘਟਨਾ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਖ਼ਾਸ ਤੌਰ ’ਤੇ ਗੁਰਦੀਪ ਸਿੰਘ ਦੇ ਤਿੰਨ ਮਾਸੂਮ ਬੱਚਿਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਜਾਣ ਕਾਰਨ ਪਰਿਵਾਰ ਦਾ ਦੁੱਖ ਹੋਰ ਵੀ ਡੂੰਘਾ ਹੋ ਗਿਆ ਹੈ।

ਇਸ ਘਟਨਾ ਨੇ ਇੱਕ ਵਾਰ ਫਿਰ ਪੱਟੀ ਇਲਾਕੇ ਵਿੱਚ ਨਸ਼ਿਆਂ ਦੀ ਵਧ ਰਹੀ ਸਮੱਸਿਆ ਅਤੇ ਇਸ ਕਾਰਨ ਬਰਬਾਦ ਹੋ ਰਹੇ ਪਰਿਵਾਰਾਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਇਹ ਵੀ ਪੜ੍ਹੋ...

ਪੰਚਕੂਲਾ ਸਕੂਲ ਦੀ ਘਟਨਾ ਨਾਲ ਮਾਪਿਆਂ 'ਚ ਵਧੀ ਚਿੰਤਾ, ਬੱਚਿਆਂ 'ਚ ਗੁੱਸੇ ਤੇ ਹਿੰਸਾ ਦੇ ਕੀ ਹਨ 3 ਵੱਡੇ ਕਾਰਨ ?

Related Post