Jalandhar News : ਜਲੰਧਰ ਚ ਭਿਆਨਕ ਹਾਦਸਾ, ਸੜਕ ਹਾਦਸੇ ਚ ਖੇਡ ਕਾਰੋਬਾਰੀ ਦੇ ਦੋਵੇਂ ਮੁੰਡਿਆਂ ਦੀ ਮੌਤ

Jalandhar News : ਜਲੰਧਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇੱਕ ਖੇਡ ਕਾਰੋਬਾਰੀ ਦੇ 2 ਪੁੱਤਾਂ ਦੀ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨਿਜ਼ਾਤਮਾ ਨਗਰ ਰਹਿਣ ਵਾਲੇ ਸਨ ਅਤੇ ਖੇਡ ਕਾਰੋਬਾਰ ਨਾਲ ਜੁੜੇ ਪਰਿਵਾਰਾਂ ਨਾਲ ਸਬੰਧਤ ਸਨ।

By  KRISHAN KUMAR SHARMA February 20th 2025 01:57 PM -- Updated: February 20th 2025 02:03 PM

Jalandhar accident : ਜਲੰਧਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇੱਕ ਖੇਡ ਕਾਰੋਬਾਰੀ ਦੇ 2 ਪੁੱਤਾਂ ਦੀ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨਿਜ਼ਾਤਮਾ ਨਗਰ ਰਹਿਣ ਵਾਲੇ ਸਨ ਅਤੇ ਖੇਡ ਕਾਰੋਬਾਰ ਨਾਲ ਜੁੜੇ ਪਰਿਵਾਰਾਂ ਨਾਲ ਸਬੰਧਤ ਸਨ।

ਪੰਜਾਬ ਦੇ ਜਲੰਧਰ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਨੌਜਵਾਨਾਂ ਨੂੰ ਟੀਵੀ ਸੈਂਟਰ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 30 ਪਾਕੰਜ ਅਤੇ 31 ਮੋਹਿਤ ਵਾਸੀ ਨਿਜ਼ਾਤਮ ਨਗਰ ਵਜੋਂ ਹੋਈ ਹੈ।

ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਦੇ ਰੋਣ ਕਾਰਨ ਉਨ੍ਹਾਂ ਦਾ ਬੁਰਾ ਹਾਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਮ੍ਰਿਤਕਾਂ ਦੇ ਪਿਤਾ ਦਾ ਖੇਡਾਂ ਦਾ ਕਾਰੋਬਾਰ ਹੈ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।

ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

Related Post