Mohali News : ਮੋਹਾਲੀ ਚ 2 ਨਸ਼ਾ ਤਸਕਰ ਗ੍ਰਿਫ਼ਤਾਰ , 4.5 ਕਿਲੋ ਹੈਰੋਇਨ ਅਤੇ 11 ਲੱਖ ਰੁਪਏ ਦੀ ਨਕਦੀ ਬਰਾਮਦ, ਪਾਕਿਸਤਾਨ ਵਿੱਚ ਬੈਠੇ ਤਸਕਰ ਰਾਣਾ ਦੇ ਸੰਪਰਕ ਚ ਸਨ

Mohali News : ਪੰਜਾਬ ਪੁਲਿਸ ਨੇ ਸਰਹੱਦ ਪਾਰ ਪਾਕਿਸਤਾਨ ਤੋਂ ਚੱਲ ਰਹੇ ਨਸ਼ਾ ਤਸਕਰੀ ਗਿਰੋਹ ਵਿਰੁੱਧ ਕਾਰਵਾਈ ਕੀਤੀ ਹੈ। ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ 11 ਲੱਖ ਰੁਪਏ ਦੀ 4.5 ਕਿਲੋ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਦੋਸ਼ੀਆਂ ਦੀ ਪਛਾਣ ਗੁਰਭੇਜ ਸਿੰਘ ਉਰਫ਼ ਭੇਜਾ ਅਤੇ ਅਭਿਜੀਤ ਸਿੰਘ ਉਰਫ਼ ਹੈਪੀ ਵਜੋਂ ਹੋਈ ਹੈ। ਇਹ ਦੋਵੇਂ ਪਾਕਿਸਤਾਨ ਵਿੱਚ ਬੈਠੇ ਤਸਕਰ ਰਾਣਾ ਦੇ ਸੰਪਰਕ ਵਿੱਚ ਸਨ

By  Shanker Badra June 13th 2025 10:44 AM

Mohali News : ਪੰਜਾਬ ਪੁਲਿਸ ਨੇ ਸਰਹੱਦ ਪਾਰ ਪਾਕਿਸਤਾਨ ਤੋਂ ਚੱਲ ਰਹੇ ਨਸ਼ਾ ਤਸਕਰੀ ਗਿਰੋਹ ਵਿਰੁੱਧ ਕਾਰਵਾਈ ਕੀਤੀ ਹੈ। ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ 11 ਲੱਖ ਰੁਪਏ ਦੀ 4.5 ਕਿਲੋ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਦੋਸ਼ੀਆਂ ਦੀ ਪਛਾਣ ਗੁਰਭੇਜ ਸਿੰਘ ਉਰਫ਼ ਭੇਜਾ ਅਤੇ ਅਭਿਜੀਤ ਸਿੰਘ ਉਰਫ਼ ਹੈਪੀ ਵਜੋਂ ਹੋਈ ਹੈ। ਇਹ ਦੋਵੇਂ ਪਾਕਿਸਤਾਨ ਵਿੱਚ ਬੈਠੇ ਤਸਕਰ ਰਾਣਾ ਦੇ ਸੰਪਰਕ ਵਿੱਚ ਸਨ। 

ਇਹ ਜਾਣਕਾਰੀ ਪੰਜਾਬ ਪੁਲਿਸ ਨੇ ਦਿੱਤੀ ਹੈ। ਡੀਜੀਪੀ ਪੰਜਾਬ ਪੁਲਿਸ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਦੋਸ਼ੀਆਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਕਾਰਵਾਈ ਪੁਲਿਸ ਦੀ ਮੋਹਾਲੀ ਐਂਟੀ ਨਾਰਕੋਟਿਕਸ ਫੋਰਸ ਵੱਲੋਂ ਕੀਤੀ ਗਈ ਹੈ। ਮੋਹਾਲੀ ਵਿੱਚ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਉਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਪੁਲਿਸ ਉਨ੍ਹਾਂ ਦੇ ਨੈੱਟਵਰਕ ਦੀ ਜਾਂਚ ਕਰਨ ਵਿੱਚ ਰੁੱਝੀ ਹੋਈ ਹੈ। ਏਐਨਟੀਐਫ ਟੀਮ ਪੰਜਾਬ ਵਿੱਚ ਲਗਾਤਾਰ ਸਰਗਰਮ ਹੈ। ਇਸ ਤੋਂ ਪਹਿਲਾਂ ਟੀਮ ਨੇ ਉਨ੍ਹਾਂ ਨੂੰ ਫਿਰੋਜ਼ਪੁਰ ਵਿੱਚ ਫੜਿਆ ਸੀ।

Related Post