Machhiwara Sahib News : ਸਤਲੁਜ ਦਰਿਆ ਚ ਨਹਾਉਣ ਗਏ 2 ਦੋਸਤ ਡੁੱਬੇ ,ਇੱਕ ਦੀ ਲਾਸ਼ ਬਰਾਮਦ, ਦੂਜੇ ਦੀ ਗੋਤਾਖੋਰਾਂ ਵਲੋਂ ਭਾਲ ਜਾਰੀ

Machhiwara Sahib News : ਸਤਲੁਜ ਦਰਿਆ ਕਿਨਾਰੇ ਵਸਦੇ ਪਿੰਡ ਬਲੀਏਵਾਲ ਦੇ 2 ਨੌਜਵਾਨ ਨਹਾਉਣ ਲਈ ਦਰਿਆ ਦੇ ਪਾਣੀ ਵਿਚ ਉੱਤਰੇ ਤਾਂ ਉੱਥੇ ਉਹ ਡੁੱਬ ਗਏ। ਜਿਨ੍ਹਾਂ ’ਚੋਂ ਸ਼ੁਭਪ੍ਰੀਤ ਸਿੰਘ (29) ਦੀ ਲਾਸ਼ ਬਰਾਮਦ ਹੋ ਗਈ ਜਦਕਿ ਦੂਜਾ ਨੌਜਵਾਨ ਗੁਰਮੀਤ ਸਿੰਘ ਉਰਫ਼ ਰਾਜੂ ਦੀ ਗੋਤਾਖੋਰਾਂ ਵਲੋਂ ਤਲਾਸ਼ ਕੀਤੀ ਜਾ ਰਹੀ ਹੈ

By  Shanker Badra June 13th 2025 07:41 AM
Machhiwara Sahib News : ਸਤਲੁਜ ਦਰਿਆ ਚ ਨਹਾਉਣ ਗਏ 2 ਦੋਸਤ ਡੁੱਬੇ ,ਇੱਕ ਦੀ ਲਾਸ਼ ਬਰਾਮਦ, ਦੂਜੇ ਦੀ ਗੋਤਾਖੋਰਾਂ ਵਲੋਂ ਭਾਲ ਜਾਰੀ

Machhiwara Sahib News : ਸਤਲੁਜ ਦਰਿਆ ਕਿਨਾਰੇ ਵਸਦੇ ਪਿੰਡ ਬਲੀਏਵਾਲ ਦੇ 2 ਨੌਜਵਾਨ ਨਹਾਉਣ ਲਈ ਦਰਿਆ ਦੇ ਪਾਣੀ ਵਿਚ ਉੱਤਰੇ ਤਾਂ ਉੱਥੇ ਉਹ ਡੁੱਬ ਗਏ। ਜਿਨ੍ਹਾਂ ’ਚੋਂ ਸ਼ੁਭਪ੍ਰੀਤ ਸਿੰਘ (29) ਦੀ ਲਾਸ਼ ਬਰਾਮਦ ਹੋ ਗਈ ਜਦਕਿ ਦੂਜਾ ਨੌਜਵਾਨ ਗੁਰਮੀਤ ਸਿੰਘ ਉਰਫ਼ ਰਾਜੂ ਦੀ ਗੋਤਾਖੋਰਾਂ ਵਲੋਂ ਤਲਾਸ਼ ਕੀਤੀ ਜਾ ਰਹੀ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ 2 ਵਜੇ ਅੱਤ ਦੀ ਗਰਮੀ ਹੋਣ ਕਾਰਨ ਦੋਵੇਂ ਦੋਸਤ ਸ਼ੁਭਪ੍ਰੀਤ ਸਿੰਘ ਤੇ ਗੁਰਮੀਤ ਸਿੰਘ ਆਪਣੇ 2 ਹੋਰ ਸਾਥੀਆਂ ਸਮੇਤ ਨੇੜੇ ਹੀ ਵਗਦੇ ਸਤਲੁਜ ਦਰਿਆ ਵਿਚ ਨਹਾਉਣ ਚਲੇ ਗਏ। ਸਤਲੁਜ ਦਰਿਆ ਕਿਨਾਰੇ ਸ਼ੁਭਪ੍ਰੀਤ ਸਿੰਘ ਤੇ ਗੁਰਮੀਤ ਸਿੰਘ ਨੇ ਕੱਪੜੇ ਲਾਹ ਕੇ ਪਾਣੀ ਵਿਚ ਛਲਾਂਗ ਲਗਾ ਦਿੱਤੀ ਪਰ ਜਿਸ ਥਾਂ ਉਹ ਨਹਾਉਣ ਲੱਗੇ, ਉਸ ਥਾਂ ’ਤੇ ਪਾਣੀ ਗਹਿਰਾ ਸੀ ਅਤੇ ਉਹ ਡੁੱਬ ਗਏ।

Related Post