Mansa : ਮਾਨਸਾ ਦੇ ਭੀਖੀ ਚ ਖੌਫਨਾਕ ਹਾਦਸਾ, ਟਰਾਲੇ ਦੀ ਟੱਕਰ ਚ 18 ਸਾਲਾ ਦੋ ਦੋਸਤਾਂ ਦੀ ਮੌਤ
Mansa : ਦੋਵੇਂ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਹਮੀਰਗੜ੍ਹ ਢੈਪਈ ਵੱਲ ਜਾ ਰਹੇ ਸਨ। ਰਸਤੇ ਵਿੱਚ ਇੱਕ ਟਰਾਲੇ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਨੌਜਵਾਨਾਂ ਨੇ ਸੱਟਾਂ ਨਾ ਸਹਾਰਦਿਆਂ ਰਾਸਤੇ ਵਿੱਚ ਦਮ ਤੋੜ ਦਿੱਤਾ।
Mansa : ਮਾਨਸਾ ਦੇ ਭੀਖੀ (Bhikhi) ਨੇੜਲੇ ਬਹਾਦਰ ਸਿੰਘ ਵਾਲਾ ਡਰੇਨ ਦੇ ਪੁਲ ਕੋਲ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ (Road Accident) ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਖਵੀਰ ਸਿੰਘ (18) ਪੁੱਤਰ ਮੱਖਣ ਸਿੰਘ ਅਤੇ ਰਣਇੰਦਰ ਸਿੰਘ (18) ਪੁੱਤਰ ਛਿੰਦਾ ਸਿੰਘ ਵਾਸੀ ਹਮੀਰਗੜ੍ਹ ਢੱਪਈ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਦੋਵੇਂ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਹਮੀਰਗੜ੍ਹ ਢੈਪਈ ਵੱਲ ਜਾ ਰਹੇ ਸਨ। ਰਸਤੇ ਵਿੱਚ ਇੱਕ ਟਰਾਲੇ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਨੌਜਵਾਨਾਂ ਨੇ ਸੱਟਾਂ ਨਾ ਸਹਾਰਦਿਆਂ ਰਾਸਤੇ ਵਿੱਚ ਦਮ ਤੋੜ ਦਿੱਤਾ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਸਥਾਨ ਦਾ ਜਾਇਜਾ ਲੈਦਿਆਂ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੁਖਦਾਈ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਾਦਸੇ ਲਈ ਜ਼ਿੰਮੇਵਾਰ ਟਰਾਲਾ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸੜਕ ਸੁਰੱਖਿਆ ਨਿਯਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।