ਮੂਸੇਵਾਲਾ ਕਤਲਕਾਂਡ 'ਚ ਸ਼ਾਮਿਲ ਦੋ ਗੈਂਗਸਟਰਾਂ ਦਾ ਜੇਲ੍ਹ 'ਚ ਕਤਲ

By  Pardeep Singh February 26th 2023 05:39 PM -- Updated: February 26th 2023 09:05 PM

ਗੋਇੰਦਵਾਲ ਸਾਹਿਬ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਦੀ ਆਪਸੀ ਲੜਾਈ ਹੋ ਗਈ। ਗੈਂਗਵਾਰ ਵਿੱਚ ਗੈਂਗਸਟਰ ਮਨਦੀਪ ਸਿੰਘ ਤੂਫਾਨ ਅਤੇ ਮਨਮੋਹਣ ਸਿੰਘ ਮੋਹਣਾ ਦਾ ਕਤਲ ਹੋ ਗਿਆ ਹੈ। 

ਲੜਾਈ ਵਿੱਚ ਗੈਂਗਸਟਰ ਕੇਸ਼ਵ ਜ਼ਖ਼ਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ ਪਰ ਉਸ ਦੀ ਨਾਜੁਕ ਸਥਿਤੀ ਨੂੰ ਦੇਖਦੇ ਹੋਏ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਸਿਵਲ ਹਸਪਤਾਲ ਤਰਨਤਾਰਨ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਡਾਕਟਰ ਜਗਜੀਤ ਸਿੰਘ ਨੇ ਦੱਸਿਆ ਕਿ ਜਦੋਂ ਤਿੰਨਾਂ ਨੂੰ ਐਮਰਜੈਂਸੀ ਰਾਹੀਂ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਮਨਦੀਪ ਤੂਫਾਨ ਦੀ ਮੌਤ ਹੋ ਚੁੱਕੀ ਸੀ। ਪੁਲਿਸ ਅਧਿਕਾਰੀ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕਾਂ ਗੈਂਗਸਟਰਾਂ ਦੀਆਂ ਲਾਸ਼ਾਂ ਨੂੰ ਮੁਰਦਾਘਰ ਵਿੱਚ ਰੱਖ ਦਿੱਤਾ ਹੈ । ਅਧਿਕਾਰੀਆਂ ਦਾ ਕਹਿਣਾ ਹੈ ਕਿ ਸਵੇਰੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕ ਦੇਹਾਂ ਦਿੱਤੀਆਂ ਜਾਣਗੀਆਂ।

ਗੈਂਗਵਾਰ ਨੂੰ ਲੈ ਕੇ ਇਕ ਹੋਰ ਅਪਡੇਟ ਮਿਲੀ ਹੈ ਕਿ ਲੜਾਈ ਦੌਰਾਨ ਮਨਪ੍ਰੀਤ ਸਿੰਘ ਭਾਊ ਅਤੇ ਅਰਸਤ ਖਾਨ ਦੇ ਸੱਟਾਂ ਲੱਗੀਆਂ ਸਨ ਉਨ੍ਹਾਂ ਨੂੰ ਤਰਨਤਾਰਨ ਹਸਪਤਾਲ ਤੋਂ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ ਹੈ।

ਇਹ ਤਿੰਨੋ ਹੀ ਗੈਂਗਸਟਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਨ। ਦੱਸ ਦਿੰਦੇ ਹਾਂ ਕਿ ਮਨਮੋਹਣ ਸਿੰਘ ਮੋਹਣਾ ਉੱਤੇ ਮੂਸੇਵਾਲਾ ਦੀ ਰੈਕੀ ਕਰਨ ਦਾ ਇਲਜ਼ਾਮ ਲੱਗਿਆ ਹੋਇਆ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਗੈਂਗਵਾਰ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਸਵਾਲ ਚੁੱਕੇ ਹਨ। ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਹੁਣ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਵਿਚਾਲੇ ਗੈਂਗਵਾਰ ਸ਼ੁਰੂ ਹੋ ਗਈ ਹੈ। ਉਨ੍ਹਾਂ ਨੇ ਕਿ ਹੈ ਕਿ ਪੰਜਾਬ ਵਿੱਚ ਜੰਗਲ ਰਾਜ ਹੋ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇੱਥੇ ਕੋਈ ਵੀ ਵਿਅਕਤੀ ਸੁਰੱਖਿਅਤ ਨਹੀ ਹੈ।





Related Post