ਗੁਰਦੁਆਰਾ ਸਾਹਿਬ ਨੂੰ ਲੈ ਕੇ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ; ਪੁਲਿਸ ਨੇ ਮੌਕੇ ਤੇ ਪੁੱਜ ਕੇ ਜਾਂਚ ਕੀਤੀ ਸ਼ੁਰੂ, ਜਾਣੋ ਪੂਰਾ ਮਾਮਲਾ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਦੇ ਆਜ਼ਾਦ ਨਗਰ ਵਿੱਚ ਗੁਰਦੁਆਰਾ ਕਲਗੀਧਰ ਸਿੰਘ ਸਭਾ ਨੂੰ ਲੈ ਕੇ ਗੁਰਦਆਰਾ ਕਮੇਟੀ ਅਤੇ ਮੁਹੱਲਾ ਵਾਸੀਆਂ ਦੇ ਵਿੱਚ ਜਮ ਕੇ ਝਗੜਾ ਹੋਇਆ। ਮੁਹੱਲਾ ਵਾਸੀਆਂ ਨੇ ਗੁਰਦੁਆਰੇ ਦੀ ਕਮੇਟੀ ਨੂੰ ਭੰਗ ਕਰਕੇ ਨਵੇਂ ਪ੍ਰਧਾਨ ਨੂੰ ਚੁਣ ਲਿਆ।
ਲੋਕਾਂ ਦਾ ਕਹਿਣਾ ਹੈ ਕਿ ਗੁਰਦੁਆਰਾ ਸਾਹਿਬ ਵਿੱਖੇ ਕਮੇਟੀ ਉਨ੍ਹਾਂ ਦੁਆਰਾ ਹੀ ਬਣਾਈ ਗਈ ਸੀ ਅਤੇ ਹੁਣ ਉਨ੍ਹਾਂ ਨੇ ਹੀ ਇਸਨੂੰ ਭੰਗ ਕਰਕੇ ਨਵਾਂ ਪ੍ਰਧਾਨ ਚੁਣ ਲਿਆ ਹੈ। ਮੌਜੂਦਾ ਪ੍ਰਧਾਨ ਤੀਜੇ ਮੁਹੱਲੇ ਦਾ ਰਹਿਣ ਵਾਲਾ ਹੈ ਅਤੇ ਗੁਰਦੁਆਰੇ ਦੀ ਗੋਲਕ 'ਤੇ ਡਾਕਾ ਪਾ ਰਿਹਾ ਹੈ ਇਸਲਈ ਅਸੀਂ ਸਭ ਮੁਹੱਲਾ ਵਾਸੀਆਂ ਨੇ ਇਸ ਤੋਂ ਹੁਣ ਗੁਰਦੁਆਰੇ ਦੀ ਸੇਵਾ ਵਾਪਿਸ ਲੈਣ ਦਾ ਫ਼ੈਸਲਾ ਕੀਤਾ ਹੈ।
ਉੱਥੇ ਹੀ ਮੌਜੂਦਾ ਪ੍ਰਧਾਨ ਬਾਬਾ ਜਤਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਗੁਰਦੁਆਰਾ ਸਾਹਿਬ ਵਿੱਖੇ ਕਾਫ਼ੀ ਸਮੇਂ ਤੋਂ ਸੇਵਾ ਕਰ ਰਹੇ ਸੀ ਪਰ ਲੋਕਾਂ ਨੇ ਉਨ੍ਹਾਂ 'ਤੇ ਗਲਤ ਇਲਜ਼ਾਮ ਲਗਾਉਣਾ ਸ਼ੁਰੂ ਕਰ ਦਿੱਤਾ।
ਮੁਹੱਲਾ ਵਾਸੀਆਂ ਦਾ ਕਹਿਣਾ ਹੈ, " ਬਾਬਾ ਜਤਿੰਦਰ ਸਿੰਘ ਝੂਠ ਬੋਲ ਰਿਹਾ ਹੈ ਅਤੇ ਉਹ ਗੁਰਦੁਆਰੇ ਦੇ ਪੈਸੇ ਵਿੱਚ ਗੜਬੜੀ ਕਰ ਰਿਹਾ ਹੈ।"
ਜਿਸ ਕਾਰਨ ਦੋਵੇਂ ਧਿਰਾਂ ਦਾ ਆਪਸ ਵਿੱਚ ਝਗੜਾ ਹੈ ਗਿਆ। ਇਸ ਦੌਰਾਨ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਾਲਾਤ ਕਾਬੂ 'ਚ ਕੀਤੇ ਅਤੇ ਜਾਂਚ ਸ਼ੁਰੂ ਕਰ ਦਿੱਤੀ।