Pathankot News : ਹੜ੍ਹ ਪ੍ਰਭਾਵਿਤ ਲੋਕਾਂ ਲਈ ਇਸ ਜ਼ਿਲ੍ਹੇ ਅੰਦਰ ਬਣਾਏ ਗਏ ਸ਼ਰਨਾਥੀ ਕੈਂਪ

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਅੰਦਰ ਦੋ ਸਥਾਨਾਂ ਤੇ ਸੰਭਾਵਿਤ ਹੜ੍ਹਾਂ ਦੀ ਸਥਿਤੀ ਨੂੰ ਵੇਖਦਿਆਂ ਅਗੇਤੇ ਪ੍ਰਬੰਧ ਕਰਦਿਆਂ ਸ੍ਰੀ ਰਾਧਾ ਸਵਾਮੀ ਸਤਸੰਗ ਬਿਆਸ ਸੈਂਟਰ ਪਠਾਨਕੋਟ ਅਤੇ ਗੁਰੂਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਸਰਨਾਰਥੀ ਕੈਂਪ ਬਣਾਏ ਗਏ ਹਨ।

By  Aarti August 26th 2025 10:55 AM

Pathankot News :  ਪਠਾਨਕੋਟ ’ਚ ਸੰਭਾਵੀ ਹੜ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਕਿਸੇ ਵੀ ਤਰ੍ਹਾਂ ਮਦਦ ਲਈ ਪ੍ਰਸ਼ਾਸਨ ਹਰ ਤਰ੍ਹਾਂ ਲਈ ਤਿਆਰ ਹੈ। ਮਿਲੀ ਜਾਣਕਾਰੀ ਮੁਤਾਬਿਕ ਜਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਕੰਟਰੋਲ ਰੂਮ ਨੰਬਰ 0186-2346944  ਜੋ 24 ਘੰਟੇ ਕੰਮ ਕਰ ਰਿਹਾ ਹੈ, ਤੇ ਫੋਨ ਕਰਕੇ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਅੰਦਰ ਦੋ ਸਥਾਨਾਂ ਤੇ ਸੰਭਾਵਿਤ ਹੜ੍ਹਾਂ ਦੀ ਸਥਿਤੀ ਨੂੰ ਵੇਖਦਿਆਂ ਅਗੇਤੇ ਪ੍ਰਬੰਧ ਕਰਦਿਆਂ ਸ੍ਰੀ ਰਾਧਾ ਸਵਾਮੀ ਸਤਸੰਗ ਬਿਆਸ ਸੈਂਟਰ ਪਠਾਨਕੋਟ ਅਤੇ ਗੁਰੂਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਸਰਨਾਰਥੀ ਕੈਂਪ ਬਣਾਏ ਗਏ ਹਨ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰ ਤੋਂ ਇਨ੍ਹਾਂ ਸਥਾਨਾਂ ‘ਤੇ ਜਾਣਾ ਚਾਹੁੰਦਾ ਹੈ ਤਾਂ ਉਹ ਜਾ ਸਕਦਾ ਹੈ ਜਾਂ ਕੋਈ ਵਿਅਕਤੀ ਆਪਣੇ ਰਿਸ਼ਤੇਦਾਰ ਕੋਲ ਜਾਣਾ ਚਾਹੁੰਦਾ ਹੈ ਤਾਂ ਉਹ ਵੀ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਜੇ ਕੋਈ ਵਿਅਕਤੀ ਪਹਿਲਾਂ ਆਪਣੇ ਰਿਸ਼ਤੇਦਾਰ ਕੋਲ ਹੈ ਅਤੇ ਉਹ ਵੀ ਇਨ੍ਹਾਂ ਸ਼ਰਨਾਰਥੀ ਕੈਂਪ ਵਿੱਚ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਹੂਲਤ ਲਈ ਸ਼ਰਨਾਰਥੀ ਕੈਂਪ ਵਿੱਚ ਹਰ ਤਰ੍ਹਾਂ ਦੀ ਸੁਵਿਧਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਹੜ੍ਹ ਖੇਤਰ ਵਿੱਚ ਫਸਿਆ ਹੈ ਤਾਂ ਉਹ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਕੰਟੋਰਲ ਰੂਮ ਨੰਬਰ 0186-2346944  ‘ਤੇ ਫੋਨ ਕਰਕੇ ਸਹਾਇਤਾ ਲੈ ਸਕਦਾ ਹੈ। ਇਸ ਤੋਂ ਇਲਾਵਾ ਖਾਣਾ, ਪਾਣੀ ਆਦਿ ਸੁਵਿਧਾ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਜਿਹੀ ਸਥਿਤੀ ਵਿੱਚ ਲੋਕਾਂ ਦੀ ਸਹਾਇਤ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਤਰ੍ਹਾਂ ਦੀਆਂ ਅਫਵਾਵਾਂ ਤੋਂ ਸੁਚੇਤ ਰਹਿਣ।

ਇਹ ਵੀ ਪੜ੍ਹੋ : Punjab School Closed : ਭਾਰੀ ਬਾਰਸ਼ ਦੇ ਮੱਦੇਨਜ਼ਰ 26 ਅਤੇ 27 ਅਗਸਤ ਨੂੰ ਇਸ ਜ਼ਿਲ੍ਹੇ ਦੇ ਸਾਰੇ ਸਕੂਲ ਰਹਿਣਗੇ ਬੰਦ

Related Post