ਜੰਮੂ-ਕਸ਼ਮੀਰ: ਸ਼ੋਪੀਆਂ ਚ ਮੁਕਾਬਲੇ ਦੌਰਾਨ ਦੋ ਦਹਿਸ਼ਤਗਰਦ ਢੇਰ,ਤਾਲਾਸ਼ੀ ਮੁਹਿੰਮ ਜਾਰੀ

ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਦਹਿਸ਼ਤਗਰਦਾਂ ਵਿਚਾਲੇ ਮੁੱਠਭੇੜ ਹੋਈ। ਦੋਵਾਂ ਪਾਸਿਆਂ ਤੋਂ ਤੇਜ਼ੀ ਨਾਲ ਗੋਲੀਬਾਰੀ ਹੋ ਰਹੀ ਹੈ। ਭਾਰਤੀ ਸੁਰੱਖਿਆ ਬਲ ਅਤੇ ਪੁਲਿਸ ਪੂਰੀ ਤਾਕਤ ਨਾਲ ਦਹਿਸ਼ਤਗਰਦਾਂ ਦਾ ਮੁਕਾਬਲਾ ਕਰਨ ਵਿੱਚ ਲੱਗੀ ਹੋਈ ਹੈ। ਸੋਸ਼ਲ ਸਾਈਟ ਐਕਸ 'ਤੇ ਇੱਕ ਪੋਸਟ ਰਾਹੀਂ ਜਾਣਕਾਰੀ ਦਿੰਦੇ ਹੋਏ ਕਸ਼ਮੀਰ ਪੁਲਿਸ ਜ਼ੋਨ ਨੇ ਦੱਸਿਆ ਕਿ ਸ਼ੋਪੀਆਂ ਦੇ ਅਲਸ਼ੀਪੋਰਾ ਇਲਾਕੇ 'ਚ ਮੁੱਠਭੇੜ ਸ਼ੁਰੂ ਹੋ ਗਈ ਹੈ।
ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸ਼ੋਪੀਆਂ ਦੇ ਅਲਸ਼ੀਪੋਰਾ 'ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਗਏ ਹਨ। ਦਹਿਸ਼ਤਗਰਦਾਂ ਦੀ ਸੂਚਨਾ ਮਿਲਣ 'ਤੇ ਜਵਾਨਾਂ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ।
ਦਹਿਸ਼ਤਗਰਦਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਜਾਰੀ ਰਿਹਾ। ਜਿਸ 'ਚ ਦੋ ਦਹਿਸ਼ਤਗਰਦ ਮਾਰੇ ਗਏ। ਭਾਰਤੀ ਸੁਰੱਖਿਆ ਬਲ ਅਤੇ ਪੁਲਿਸ ਪੂਰੀ ਤਾਕਤ ਨਾਲ ਦਹਿਸ਼ਤਗਰਦਾਂ ਦਾ ਮੁਕਾਬਲਾ ਕਰਨ ਵਿੱਚ ਲੱਗੀ ਹੋਈ ਹੈ। ਇਲਾਕੇ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਆਪਣੀ ਸਥਿਤੀ ਕਾਇਮ ਰੱਖੀ ਹੋਈ ਹੈ।
ਅਧਿਕਾਰੀ ਨੇ ਦੱਸਿਆ ਕਿ ਜ਼ਿਲੇ ਦੇ ਅਲਸ਼ੀਪੋਰਾ ਇਲਾਕੇ 'ਚ ਦਹਿਸ਼ਤਗਰਦਾਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਅੱਜ ਤੜਕੇ ਤੋਂ ਹੀ ਮੁਕਾਬਲਾ ਚੱਲ ਰਿਹਾ ਸੀ। ਪੁਲਿਸ ਨੇ ਦਾਅਵਾ ਕੀਤਾ ਕਿ ਮਾਰੇ ਗਏ ਲਸ਼ਕਰ-ਏ-ਤੋਇਬਾ (LET) ਦੇ ਇੱਕ ਦਹਿਸ਼ਤਗਰਦ ਨੇ ਇਸ ਸਾਲ ਦੇ ਸ਼ੁਰੂ ਵਿੱਚ ਬੈਂਕ ਗਾਰਡ ਸੰਜੇ ਸ਼ਰਮਾ ਦੀ ਹੱਤਿਆ ਕਰ ਦਿੱਤੀ ਸੀ।