Drug Death in Punjab : ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਮਾਨਸਾ ਜ਼ਿਲ੍ਹੇ ਚ ਦੋ ਨੌਜਵਾਨਾਂ ਦੀ ਮੌਤ

Mansa : ਖਿਆਲਾ ਪਿੰਡ ਦੇ ਵਿੱਚ ਨਸ਼ੇ ਦੇ ਨਾਲ ਹੋਈ ਮੌਤ ਦੇ ਮਾਮਲੇ ਵਿੱਚ ਮ੍ਰਿਤਕ ਨੌਜਵਾਨ ਮਲਕੀਤ ਸਿੰਘ ਦੇ ਚਾਚਾ ਪ੍ਰਗਟ ਸਿੰਘ ਨੇ ਦੱਸਿਆ ਕਿ ਨਸ਼ੇ ਦੀ ਸ਼ਰੇਆਮ ਵਿਕਰੀ ਹੋ ਰਹੀ ਹੈ ਅਤੇ ਅੱਜ ਉਹਨਾਂ ਦਾ ਭਤੀਜ ਵੀ ਨਸ਼ੇ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਪਹੁੰਚਿਆ ਹੈ।

By  KRISHAN KUMAR SHARMA July 17th 2026 07:08 PM -- Updated: July 17th 2026 07:10 PM

Mansa : ਪੰਜਾਬ 'ਚ ਨਸ਼ਿਆਂ ਵਿਰੁੱਧ ਮੁਹਿੰਮ ਦਾ ਕੋਈ ਅਸਰ ਵਿਖਾਈ ਨਹੀਂ ਦੇ ਰਿਹਾ ਹੈ ਅਤੇ ਨਿੱਤ ਦਿਨ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਮਾਨਸਾ ਵਿਖੇ ਨਸ਼ੇ ਦੀ ਓਵਰਡੋਜ (Drug overdose) ਨਾਲ ਦੋ ਨੌਜਵਾਨਾਂ ਦੀ ਹੋਈ ਮੌਤ ਹੋਈ ਹੈ।

ਨਸ਼ੇ ਦਾ ਟੀਕਾ ਤੇ ਓਵਰਡੋਜ਼ ਕਾਰਨ ਮੌਤ ਹੋਣ ਦਾ ਦੱਸਿਆ ਕਾਰਨ

ਜਾਣਕਾਰੀ ਅਨੁਸਾਰ, ਮਾਨਸਾ ਦੇ ਵਾਰਡ ਨੰਬਰ 21 ਵਿੱਚ ਹਰਪ੍ਰੀਤ ਸਿੰਘ ਨੌਜਵਾਨ ਵੱਲੋਂ ਬੀਤੀ ਰਾਤ ਨਸ਼ੇ ਦਾ ਟੀਕਾ ਲਾਉਣ ਨਾਲ ਅਤੇ ਦੂਸਰੀ ਘਟਨਾ ਮਾਨਸਾ ਦੇ ਪਿੰਡ ਖਿਆਲਾ ਮਲਕੀਤ ਸਿੰਘ 24 ਸਾਲ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ ਦੋਨਾਂ ਦੀ ਮ੍ਰਿਤਕ ਦੇਹ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਲਈ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ... ਪ੍ਰਧਾਨ ਮੰਤਰੀ ਮੋਦੀ ਦੀ ਜਲੰਧਰ ਫੇਰੀ ਦੌਰਾਨ ਭਾਸ਼ਣ ਦੀਆਂ ਮੁੱਖ 10 ਗੱਲਾਂ

ਹਰਪ੍ਰੀਤ ਸਿੰਘ ਦੀ ਮਾਤਾ ਨੇ ਸ਼ਰੇਆਮ ਨਸ਼ੇ ਦੀ ਵਿਕਰੀ ਦੇ ਲਾਏ ਇਲਜ਼ਾਮ (Drug Death in Punjab)

ਮਾਨਸਾ ਸ਼ਹਿਰ ਦੇ ਮ੍ਰਿਤਕ ਨੌਜਵਾਨ ਹਰਪ੍ਰੀਤ ਸਿੰਘ ਦੇ ਮਾਤਾ ਨੇ ਰੋਂਦੇ ਹੋਏ ਕਿਹਾ ਕਿ ਮਾਨਸਾ ਸ਼ਹਿਰ ਦੇ ਵਿੱਚ ਸ਼ਰੇਆਮ ਨਸ਼ੇ ਦੀ ਵਿਕਰੀ ਹੋ ਰਹੀ ਹੈ ਅਤੇ ਉਹਨਾਂ ਪੁੱਤ ਦੀ ਅੱਜ ਨਸ਼ੇ ਦੇ ਕਾਰਨ ਮੌਤ ਹੋਈ ਹੈ। ਉਹਨਾਂ ਪੰਜਾਬ ਪੁਲਿਸ ਤੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਮ੍ਰਿਤਕ ਨੌਜਵਾਨ ਦੇ ਪਤਨੀ ਨੇ ਵੀ ਨਸ਼ਾ ਤਸਕਰਾਂ ਤੇ ਕਾਰਵਾਈ ਕਰਨ ਦੀ ਮੰਗ ਕਰਦੇ ਹੋਏ ਕਿਹਾ ਕਿ ਸ਼ਰੇਆਮ ਨਸ਼ਾ ਤਸਕਰ ਸ਼ਹਿਰ ਦੇ ਵਿੱਚ ਨਸ਼ਾ ਵੇਚ ਰਹੇ ਹਨ ਪਰ ਪੁਲਿਸ ਦੀ ਪਕੜ ਤੋਂ ਦੂਰ ਹਨ। ਉਨ੍ਹਾਂ ਨੇ ਕਿਹਾ ਕਿ ਰੋਜਾਨਾ ਹੀ ਨੌਜਵਾਨ ਨਸ਼ੇ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ ਤੇ ਅਜਿਹੀਆਂ ਮੌਤਾਂ ਨੂੰ ਰੋਕਣਾ ਸਰਕਾਰ ਦਾ ਕੰਮ ਹੈ ਅਤੇ ਤੁਰੰਤ ਨਸ਼ਾ ਤਸਕਰਾਂ ਤੇ ਕਾਰਵਾਈ ਕੀਤੀ ਜਾਵੇ।

ਮਲਕੀਤ ਸਿੰਘ ਦੇ ਚਾਚੇ ਨੇ ਲਾਏ ਇਲਜ਼ਾਮ

ਉਧਰ, ਖਿਆਲਾ ਪਿੰਡ ਦੇ ਵਿੱਚ ਨਸ਼ੇ ਦੇ ਨਾਲ ਹੋਈ ਮੌਤ ਦੇ ਮਾਮਲੇ ਵਿੱਚ ਮ੍ਰਿਤਕ ਨੌਜਵਾਨ ਮਲਕੀਤ ਸਿੰਘ ਦੇ ਚਾਚਾ ਪ੍ਰਗਟ ਸਿੰਘ ਨੇ ਦੱਸਿਆ ਕਿ ਨਸ਼ੇ ਦੀ ਸ਼ਰੇਆਮ ਵਿਕਰੀ ਹੋ ਰਹੀ ਹੈ ਅਤੇ ਅੱਜ ਉਹਨਾਂ ਦਾ ਭਤੀਜ ਵੀ ਨਸ਼ੇ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਪਹੁੰਚਿਆ ਹੈ। ਉਹਨਾਂ ਸਰਕਾਰ ਨੂੰ ਅਪੀਲ ਕੀਤੀ ਤੁਰੰਤ ਨਸ਼ਾ ਤਸਕਰਾਂ ਤੇ ਸਖਤ ਕਾਰਵਾਈ ਕੀਤੀ ਜਾਵੇ ਅਤੇ ਯੁੱਧ ਨਸ਼ਿਆਂ ਦੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਅਮਲੀ ਰੂਪ ਦੇ ਵਿੱਚ ਲਾਗੂ ਕਰਕੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾਵੇ।

ਇਹ ਵੀ ਪੜ੍ਹੋ... ਰੋਜ਼ਾਨਾ ਕਰੋੜਾਂ ਲੋਕ ਵਰਤਦੇ ਹਨ ਇਹ Emojis, 90 ਫ਼ੀਸਦੀ ਲੋਕਾਂ ਨੂੰ ਨਹੀਂ ਪਤਾ ਮਤਲਬ, ਕੀ ਤੁਸੀ ਜਾਣਦੇ ਹੋ ?

Related Post