Moga News : ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਤਾਏ ਨੇ ਭਤੀਜੇ ਨੂੰ ਉਤਾਰਿਆ ਮੌਤ ਦੇ ਘਾਟ

ਮਿਲੀ ਜਾਣਕਾਰੀ ਮੁਤਾਬਿਕ ਮਾਛੀਕੇ ਪਿੰਡ ਦੇ ਵਸਨੀਕ ਨਵਦੀਪ ਸਿੰਘ ਦਾ ਆਪਣੇ ਚਾਚੇ ਬਹਾਦਰ ਸਿੰਘ ਨਾਲ ਲੰਬੇ ਸਮੇਂ ਤੋਂ ਚੱਲ ਰਿਹਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ।

By  Aarti December 6th 2025 01:54 PM

Moga News :  ਮੋਗਾ ’ਚ ਉਸ ਸਮੇਂ ਖੂਨ ਚਿੱਟਾ ਹੋ ਗਿਆ ਜਦੋਂ ਜ਼ਮੀਨ ਨੂੰ ਲੈ ਕੇ ਇੱਕ ਤਾਏ ਨੇ ਆਪਣੇ ਹੀ ਭਤੀਜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮਾਮਲਾ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ’ਚ ਇੱਕ ਸ਼ਖਸ ਨੇ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਮਾਮਲੇ ਦੇ ਸਾਹਮਣੇ ਆਉਣ ਮਗਰੋਂ ਪੂਰੇ ਇਲਾਕੇ ’ਚ ਸਨਸਨੀ ਫੈਲ ਗਈ ਹੈ। 

ਮਿਲੀ ਜਾਣਕਾਰੀ ਮੁਤਾਬਿਕ  ਮਾਛੀਕੇ ਪਿੰਡ ਦੇ ਵਸਨੀਕ ਨਵਦੀਪ ਸਿੰਘ ਦਾ ਆਪਣੇ ਚਾਚੇ ਬਹਾਦਰ ਸਿੰਘ ਨਾਲ ਲੰਬੇ ਸਮੇਂ ਤੋਂ ਚੱਲ ਰਿਹਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਸ਼ਨੀਵਾਰ ਸਵੇਰੇ ਦੋਵੇਂ ਖੇਤਾਂ ਵਿੱਚ ਪਹੁੰਚੇ, ਜਿੱਥੇ ਝਗੜਾ ਸਰੀਰਕ ਝਗੜੇ ਤੱਕ ਪਹੁੰਚ ਗਿਆ। ਗੁੱਸੇ ਵਿੱਚ ਆ ਕੇ ਬਹਾਦਰ ਸਿੰਘ ਨੇ ਨਵਦੀਪ ਸਿੰਘ ਨੂੰ ਆਪਣੀ ਰਿਵਾਲਵਰ ਨਾਲ ਦੋ ਵਾਰ ਗੋਲੀ ਮਾਰ ਦਿੱਤੀ, ਆਪਣੀ ਕਾਰ ਨਾਲ ਉਸ ਉੱਤੇ ਚੜ੍ਹਾ ਦਿੱਤਾ ਅਤੇ ਘਰ ਵਾਪਸ ਆ ਗਿਆ। ਨਵਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਸਮੇਤ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ : Gangster Goldy Brar ਦੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਧਮਕੀ; ਗੋਲਡੀ ਬਰਾੜ ਦਾ ਧਮਕੀ ਵਾਲਾ ਆਡੀਓ ਹੋਇਆ ਵਾਇਰਲ

Related Post