PTC News
Search
🔍 Search

Ludhiana Car Accident : ਲੁਧਿਆਣਾ ਚ ਬੇਕਾਬੂ ਕਾਰ ਨੇ 5 ਲੋਕ ਦਰੜੇ, ਇੱਕ ਦੀ ਹੋਈ ਮੌਤ, Video ਚ ਕੈਦ ਹੋਈ ਮੰਜਰ

Ludhiana Car Accident : ਕਾਰ ਹਾਦਸੇ ਦੀ ਸਾਰੀ ਘਟਨਾ ਸੀਸੀਟੀਵੀ ਵੀਡੀਓ ਵਿੱਚ ਕੈਦ ਹੋ ਗਈ ਹੈ। ਹਾਦਸੇ ਦੀ ਭਿਆਨਕਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਕਾਰ ਸਬਜ਼ੀ ਵਿਕਰੇਤਾ ਨੂੰ ਦੂਰ ਤੱਕ ਘੜੀਸਦੀ ਲੈ ਗਈ।

By  KRISHAN KUMAR SHARMA November 5th 2026 11:09 AM -- Updated: November 5th 2026 11:39 AM

Ludhiana Car Accident : ਲੁਧਿਆਣਾ 'ਚ ਵੀਰਵਾਰ ਤੇਜ਼ ਰਫ਼ਤਾਰ ਦਾ ਕਹਿਰ ਵੇਖਣ ਨੂੰ ਮਿਲਿਆ ਹੈ। ਭੀੜ ਵਾਲੇ ਇੱਕ ਬਾਜ਼ਾਰ ਵਿੱਚ ਬੇਕਾਬੂ ਕਾਰ ਨੇ 5 ਲੋਕਾਂ ਨੂੰ ਦਰੜ ਦਿੱਤਾ, ਜਿਸ ਦੌਰਾਨ ਇੱਕ ਸਬਜ਼ੀ ਵਿਕਰੇਤਾ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ 4 ਲੋਕ ਜ਼ਖ਼ਮੀ ਹੋ ਗਏ। ਸਾਰੀ ਘਟਨਾ ਸੀਸੀਟੀਵੀ ਵੀਡੀਓ ਵਿੱਚ ਕੈਦ ਹੋ ਗਈ ਹੈ। ਹਾਦਸੇ ਦੀ ਭਿਆਨਕਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਕਾਰ ਸਬਜ਼ੀ ਵਿਕਰੇਤਾ ਨੂੰ ਦੂਰ ਤੱਕ ਘੜੀਸਦੀ ਲੈ ਗਈ।

ਲੋਕਾਂ ਨੇ ਮੌਕੇ 'ਤੇ ਫੜਿਆ ਚਾਲਕ

ਮੌਕੇ 'ਤੇ ਮੌਜੂਦ ਲੋਕਾਂ ਨੇ ਸਾਰੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਲੋਕਾਂ ਨੇ ਮੌਕੇ 'ਤੇ ਫੜ ਲਿਆ ਅਤੇ ਪੁਲਿਸ ਨੂੰ ਮੌਕੇ 'ਤੇ ਪਹੁੰਚਣ ਉਪਰੰਤ ਹਵਾਲੇ ਕਰ ਦਿੱਤਾ। ਲੋਕਾਂ ਨੇ ਕਿਹਾ ਹੈ ਕਿ ਡਰਾਈਵਰ ਗੱਡੀ ਚਲਾਉਣਾ ਸਿੱਖ ਰਿਹਾ ਸੀ। ਬਾਜ਼ਾਰ ਵਿੱਚ ਭੀੜ ਦੇਖ ਕੇ ਉਹ ਘਬਰਾ ਗਿਆ ਅਤੇ ਇਸ ਹਾਦਸੇ ਨੂੰ ਅੰਜਾਮ ਦਿੱਤਾ।

ਸੀਸੀਟੀਵੀ 'ਚ ਕੈਦ ਹੋਈ ਘਟਨਾ

ਇਸ ਖੌਫ਼ਨਾਕ ਘਟਨਾ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ, ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਬੇਕਾਬੂ ਕਾਰ ਪਹਿਲਾਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰਦੀ ਹੈ ਅਤੇ ਫਿਰ ਅੱਗੇ ਲੋਕਾਂ ਨੂੰ ਕੁਚਲਦੀ ਹੋਈ ਲੰਘ ਰਹੀ ਹੈ ਤੇ ਕੰਧ 'ਚ ਵੱਜ ਕੇ ਰੁਕ ਗਈ

ਮ੍ਰਿਤਕ ਸਬਜ਼ੀ ਵਿਕਰੇਤਾ ਦੀ ਪਛਾਣ ਜਗਤਾਰ ਸਿੰਘ ਗੋਸ਼ਾ ਵਜੋਂ ਹੋਈ ਹੈ। ਉਹ ਬੂਥਗੜ੍ਹ ਦੀ ਸਸਰਾਲੀ ਕਲੋਨੀ ਦਾ ਰਹਿਣ ਵਾਲਾ ਸੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਗੋਸ਼ਾ ਲਗਭਗ 20 ਸਾਲਾਂ ਤੋਂ ਇਲਾਕੇ ਵਿੱਚ ਸਬਜ਼ੀਆਂ ਵੇਚ ਰਿਹਾ ਸੀ।

ਲੋਕਾਂ ਨੇ ਦੱਸਿਆ ਕਿ ਹਾਦਸੇ ਵਿੱਚ ਗੋਸ਼ਾ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਲੋਕਾਂ ਨੂੰ ਟੱਕਰ ਮਾਰਦੀ ਰਹੀ। ਲਗਭਗ 50 ਮੀਟਰ ਬਾਅਦ, ਇਹ ਸੜਕ ਕਿਨਾਰੇ ਖੜ੍ਹੇ ਇੱਕ ਮਾਂ-ਧੀ ਦੇ ਸਕੂਟਰ ਨਾਲ ਟਕਰਾ ਗਈ। ਇਹ ਨੇੜੇ ਖੜ੍ਹੇ ਦੋ ਹੋਰ ਸਕੂਟਰਾਂ ਨੂੰ ਵੀ ਟੱਕਰ ਮਾਰ ਗਈ, ਜਿਸ ਕਾਰਨ ਕਾਰ ਰੁਕ ਗਈ।

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਚਓ ਗੁਰਜੀਤ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਤਮਨਜੋਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਫੀਲਡ ਗੰਜ ਦਾ ਰਹਿਣ ਵਾਲਾ ਹੈ ਅਤੇ ਲਗਭਗ 20-22 ਸਾਲ ਦਾ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ...ਕਿਸਾਨਾਂ ਨੂੰ ਵੱਡਾ ਝਟਕਾ ! ਖਾਦ ਕੰਪਨੀਆਂ ਨੇ NPK ਦੀ ਕੀਮਤ 'ਚ 500 ਰੁਪਏ ਪ੍ਰਤੀ ਕੁਇੰਟਲ ਕੀਤਾ ਵਾਧਾ

Related Post