ਹਵਾ ਪ੍ਰਦੂਸ਼ਣ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਵੱਡਾ ਬਿਆਨ; ਕਿਹਾ- ਕਿਸਾਨਾਂ ਨੂੰ ਸਿਆਸੀ ਲਾਹੇ ਲਈ ਕੀਤਾ ਜਾਂਦਾ ਬਦਨਾਮ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਦਾ ਕਾਰਨ ਸਿਰਫ ਪਰਾਲੀ ਨਹੀਂ ਹੈ ਅਤੇ ਇਸ ਲਈ ਸਿਰਫ ਕਿਸਾਨ ਜ਼ਿੰਮੇਵਾਰ ਨਹੀਂ ਹਨ। ਜਦੋ ਵੀ ਦਿੱਲੀ ਵਿਚ ਧੂੰਆ ਵਧਦਾ ਹੈ ਤਾਂ ਕਿਸਾਨਾਂ ਨੂੰ ਆਰੋਪੀ ਠਹਿਰਾ ਦਿੱਤਾ ਜਾੰਦਾ ਹੈ।
shivraj singh chouhan News : ਹਵਾ ਪ੍ਰਦੂਸ਼ਣ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਲਈ ਸਿਰਫ਼ ਪਰਾਲੀ ਹੀ ਜ਼ਿੰਮੇਵਾਰ ਨਹੀਂ ਹੈ। ਇਹ ਬਿਆਨ ਉਨ੍ਹਾਂ ਨੇ ਰਾਜਸਭਾ ’ਚ ਸੈਸ਼ਨ ਦੌਰਾਨ ਦਿੱਤਾ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਦਾ ਕਾਰਨ ਸਿਰਫ ਪਰਾਲੀ ਨਹੀਂ ਹੈ ਅਤੇ ਇਸ ਲਈ ਸਿਰਫ ਕਿਸਾਨ ਜ਼ਿੰਮੇਵਾਰ ਨਹੀਂ ਹਨ। ਜਦੋ ਵੀ ਦਿੱਲੀ ਵਿਚ ਧੂੰਆ ਵਧਦਾ ਹੈ ਤਾਂ ਕਿਸਾਨਾਂ ਨੂੰ ਆਰੋਪੀ ਠਹਿਰਾ ਦਿੱਤਾ ਜਾੰਦਾ ਹੈ। ਪਰ ਹੁਣ ਇਹ ਵਿਗਿਆਨਕ ਤਰੀਕੇ ਨਾਲ ਸਿੱਧ ਹੋ ਚੁੱਕਿਆ ਹੈ ਕਿ ਸ਼ੀਤ ਕਾਲ ’ਚ ਜਦੋ ਪ੍ਰਦੂਸ਼ਣ ਹੁੰਦਾ ਹੈ ਤਾਂ ਉਸ ਵਿਚ ਪਰਾਲੀ ਦਾ ਯੋਗਦਾਨ ਸਿਰਫ 5 ਫੀਸਦੀ ਹੁੰਦਾ ਹੈ।
ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਬੋਲਦਿਆਂ ਕਿਹਾ ਕਿ ਵਿਗਿਆਨਕ ਖੋਜ ਦਰਸਾਉਂਦੀ ਹੈ ਕਿ ਪਰਾਲੀ ਸਾੜਨ ਨਾਲ ਸਰਦੀਆਂ ਦੇ ਪ੍ਰਦੂਸ਼ਣ ਵਿੱਚ 5 ਪ੍ਰਤੀਸ਼ਤ ਤੋਂ ਵੱਧ ਯੋਗਦਾਨ ਨਹੀਂ ਪੈਂਦਾ, ਜਦਕਿ ਉਦਯੋਗ ਅਤੇ ਵਾਹਨ ਮੁੱਖ ਯੋਗਦਾਨ ਪਾਉਂਦੇ ਹਨ। ਉਸਨੇ ਅੱਗੇ ਕਿਹਾ ਕਿ ਫਿਰ ਵੀ, ਸਾੜਨ ਨਾਲ ਹੋਣ ਵਾਲੇ ਨੁਕਸਾਨ ਨੂੰ ਸਵੀਕਾਰ ਕਰਦੇ ਹੋਏ, ਸਰਕਾਰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਯੋਜਨਾ ਦੇ ਤਹਿਤ ਮਸ਼ੀਨਰੀ 'ਤੇ 50 ਫੀਸਦ ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ 80 ਫੀਸਦ ਸਬਸਿਡੀ ਪ੍ਰਦਾਨ ਕਰਦੀ ਹੈ। ਪੰਜਾਬ, ਹਰਿਆਣਾ, ਪੱਛਮੀ ਯੂਪੀ ਅਤੇ ਐਮਪੀ ਵਿੱਚ 3.5 ਲੱਖ ਤੋਂ ਵੱਧ ਮਸ਼ੀਨਾਂ ਵੰਡੀਆਂ ਗਈਆਂ ਹਨ, ਜਿਸ ਨਾਲ ਘਟਨਾਵਾਂ ਵਿੱਚ ਕਾਫ਼ੀ ਕਮੀ ਆਈ ਹੈ।