Union ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਚ ਪਹੁੰਚੇ , ਨੁਕਸਾਨੀਆਂ ਗਈਆਂ ਫਸਲਾਂ ਬਾਰੇ ਜਾਇਜ਼ਾ ਲਿਆ

Punjab Floods : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੇ ਦੌਰੇ 'ਤੇ ਹਨ ਤਾਂ ਜੋ ਮੀਂਹ ਅਤੇ ਹੜ੍ਹਾਂ ਨਾਲ ਵਿਗੜੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਤੋਂ ਬਾਅਦ ਕੇਂਦਰੀ ਮੰਤਰੀ ਹੜ੍ਹ ਪ੍ਰਭਾਵਿਤ ਖੇਤਰ ਅਜਨਾਲਾ ਪਹੁੰਚੇ। ਇੱਥੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕੀਤੀ। ਕਿਸਾਨਾਂ ਨੇ ਉਨ੍ਹਾਂ ਨੂੰ ਨੁਕਸਾਨੀਆਂ ਗਈਆਂ ਫਸਲਾਂ ਬਾਰੇ ਦੱਸਿਆ। ਕਾਂਗਰਸ ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਭਾਜਪਾ ਜਨਰਲ ਸਕੱਤਰ ਤਰੁਣ ਚੁੱਘ ਉਨ੍ਹਾਂ ਨਾਲ ਮੌਜੂਦ ਸਨ

By  Shanker Badra September 4th 2025 03:21 PM

Punjab Floods : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੇ ਦੌਰੇ 'ਤੇ ਹਨ ਤਾਂ ਜੋ ਮੀਂਹ ਅਤੇ ਹੜ੍ਹਾਂ ਨਾਲ ਵਿਗੜੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਤੋਂ ਬਾਅਦ ਕੇਂਦਰੀ ਮੰਤਰੀ ਹੜ੍ਹ ਪ੍ਰਭਾਵਿਤ ਖੇਤਰ ਅਜਨਾਲਾ ਪਹੁੰਚੇ। ਇੱਥੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕੀਤੀ। ਕਿਸਾਨਾਂ ਨੇ ਉਨ੍ਹਾਂ ਨੂੰ ਨੁਕਸਾਨੀਆਂ ਗਈਆਂ ਫਸਲਾਂ ਬਾਰੇ ਦੱਸਿਆ। ਕਾਂਗਰਸ ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਭਾਜਪਾ ਜਨਰਲ ਸਕੱਤਰ ਤਰੁਣ ਚੁੱਘ ਉਨ੍ਹਾਂ ਨਾਲ ਮੌਜੂਦ ਸਨ।

ਇਸ ਤੋਂ ਬਾਅਦ ਕੇਂਦਰੀ ਮੰਤਰੀ ਡੇਰਾ ਬਾਬਾ ਨਾਨਕ ਇਲਾਕੇ ਵਿੱਚ ਪਹੁੰਚੇ। ਇਸ ਦੌਰਾਨ ਉਹ ਟਰੈਕਟਰ 'ਤੇ ਸਵਾਰ ਸਨ। ਟਰੈਕਟਰ ਨੂੰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਚਲਾ ਰਹੇ ਸਨ। ਇੱਥੇ ਕੇਂਦਰੀ ਮੰਤਰੀ ਹੜ੍ਹ ਦੇ ਪਾਣੀ ਵਿੱਚ ਉਤਰੇ ਅਤੇ ਲੋਕਾਂ ਨਾਲ ਗੱਲਬਾਤ ਕੀਤੀ।

ਇਸ ਤੋਂ ਪਹਿਲਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ 5 ਜ਼ਿਲ੍ਹਿਆਂ ਵਿੱਚ ਹੋਏ ਨੁਕਸਾਨ ਦੀ ਰਿਪੋਰਟ ਸੌਂਪੀ। ਇਨ੍ਹਾਂ ਵਿੱਚ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ਸ਼ਾਮਲ ਹਨ।

ਇਸ ਤੋਂ ਬਾਅਦ ਕੇਂਦਰੀ ਮੰਤਰੀ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਪੰਜਾਬ ਭੇਜਿਆ ਹੈ ਤਾਂ ਜੋ ਉਹ ਸਿੱਧੇ ਤੌਰ 'ਤੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈ ਸਕਣ। ਇਸ ਤੋਂ ਬਾਅਦ ਉਹ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਲਈ ਰਵਾਨਾ ਹੋ ਗਏ।

ਸ਼ਿਵਰਾਜ ਨੇ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਦੀ ਸੇਵਾ ਕਰਨ ਵਿੱਚ ਸਭ ਤੋਂ ਅੱਗੇ ਰਿਹਾ ਹੈ। ਅੱਜ ਜਦੋਂ ਸੂਬਾ ਹੜ੍ਹਾਂ ਦੀ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ ਤਾਂ ਕੇਂਦਰ ਸਰਕਾਰ ਹਰ ਸੰਭਵ ਮਦਦ ਕਰੇਗੀ। 

ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਨਾਲ ਖੜ੍ਹੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੇਂਦਰ ਦੀਆਂ ਦੋ ਟੀਮਾਂ ਪਹਿਲਾਂ ਹੀ ਪੰਜਾਬ ਪਹੁੰਚ ਚੁੱਕੀਆਂ ਹਨ। ਇਹ ਟੀਮਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਨੁਕਸਾਨ ਦਾ ਮੁਲਾਂਕਣ ਕਰਨਗੀਆਂ ਅਤੇ ਇੱਕ ਰਿਪੋਰਟ ਤਿਆਰ ਕਰਨਗੀਆਂ, ਜੋ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਨੂੰ ਸੌਂਪੀ ਜਾਵੇਗੀ।

Related Post