ਪਟਿਆਲਾ ਪਹੁੰਚੇ ਕੇਂਦਰੀ ਸਿਹਤ ਮੰਤਰੀ ਨਾਲ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤੀ ਮੁਲਾਕਾਤ, ਸੌਪਿਆ ਮੰਗ ਪੱਤਰ

ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਐੱਲ. ਮਾਂਡਵੀਆ ਪਟਿਆਲਾ ਵਿਖੇ ਪਹੁੰਚੇ। ਉਨ੍ਹਾਂ ਦਾ ਐਮਪੀ ਪਟਿਆਲਾ ਪ੍ਰਨੀਤ ਕੌਰ ਨੇ ਸਵਾਗਤ ਕੀਤਾ।

By  Aarti March 5th 2023 12:48 PM -- Updated: March 5th 2023 12:59 PM

ਗਗਨਦੀਪ ਅਹੁਜਾ (ਪਟਿਆਲਾ,5 ਮਾਰਚ): ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਐੱਲ. ਮਾਂਡਵੀਆ ਪਟਿਆਲਾ ਵਿਖੇ ਪਹੁੰਚੇ। ਉਨ੍ਹਾਂ ਦਾ ਐਮਪੀ ਪਟਿਆਲਾ ਪ੍ਰਨੀਤ ਕੌਰ ਨੇ ਸਵਾਗਤ ਕੀਤਾ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਅਤੇ ਐਮਪੀ ਪਟਿਆਲਾ ਪ੍ਰਨੀਤ ਕੌਰ ਨੇ ਪਟਿਆਲਾ ਦੇ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਿਰ ਅਤੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਦੱਸ ਦਈਏ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਐੱਲ. ਮਾਂਡਵੀਆ ਨਾਲ ਇੱਕ ਅਹਿਮ ਮੁਲਾਕਾਤ ਕਰਕੇ ਪੰਜਾਬ ਦੇ ਸਿਹਤ ਨਾਲ ਸਬੰਧਿਤ ਮਸਲਿਆਂ ਬਾਰੇ ਵਿਸਥਾਰ ਵਿੱਚ ਗੱਲਬਾਤ ਕੀਤੀ। ਇਸ ਦੌਰਾਨ ਡਾ. ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਨੂੰ ਪੰਜਾਬ ਦੀਆਂ ਸਿਹਤ ਬਾਰੇ ਮੰਗਾਂ ਦਾ ਇੱਕ ਵਿਸਥਾਰਤ ਮੰਗ ਪੱਤਰ ਸੌਂਪਿਆ। ਨਾਲ ਹੀ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾ ਰਹੀ ਹੈ, ਜਿਸ ਲਈ ਕੇਂਦਰ ਸਰਕਾਰ ਆਪਣੀ ਬਣਦੀ ਜਿੰਮੇਵਾਰੀ ਨਿਭਾਵੇ, ਜਿਸ 'ਤੇ ਕੇਂਦਰੀ ਸਿਹਤ ਮੰਤਰੀ ਨੇ ਹਾਂ ਪੱਖੀ ਹੁੰਗਾਰਾ ਦਿੱਤਾ।

ਉਨ੍ਹਾਂ ਨੇ ਆਮ ਆਦਮੀ ਕਲੀਨਿਕਾਂ ਬਾਰੇ ਦੱਸਦਿਆਂ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਕ੍ਰਿਟੀਕਲ ਕੇਅਰ ਬਲਾਕ ਅਤੇ ਸ਼ਹਿਰੀ ਤੇ ਦਿਹਾਤੀ ਖੇਤਰਾਂ 'ਚ ਸਿਹਤ ਸੇਵਾਵਾਂ ਆਦਿ ਬਾਰੇ ਵੀ ਕੇਂਦਰੀ ਸਹਾਇਤਾ ਤੁਰੰਤ ਮੁਹੱਈਆ ਕਰਵਾਉਣ ਦੀ ਮੰਗ ਕੀਤੀ, ਇਨ੍ਹਾਂ ਸਾਰੀਆਂ ਮੰਗਾਂ ਬਾਰੇ ਕੇਂਦਰੀ ਸਿਹਤ ਮੰਤਰੀ ਨੇ ਜਲਦੀ ਕਰਵਾਈ ਕੀਤੇ ਜਾਣ ਦਾ ਵੀ ਭਰੋਸਾ ਦਿੱਤਾ।

ਇਹ ਵੀ ਪੜ੍ਹੋ: Delhi Liquor Policy Case: 9 ਵਿਰੋਧੀ ਧਿਰ ਦੇ ਆਗੂਆਂ ਨੇ PM ਮੋਦੀ ਨੂੰ ਲਿਖਿਆ ਸਾਂਝਾ ਪੱਤਰ, ED ਤੇ CBI ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਦਾ ਚੁੱਕਿਆ ਮੁੱਦਾ

Related Post