PTC News
Search
🔍 Search

Amit Shah Punjab visit : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ 20 ਨੂੰ ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕਰ ਸਕਦੇ ਹਨ ਮੁਲਾਕਾਤ

Amit Shah Punjab Visit : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਉਹ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮਾਨਸਾ ਜ਼ਿਲ੍ਹੇ ਦਾ ਦੌਰਾ ਕਰਨਗੇ।

By  KRISHAN KUMAR SHARMA October 18th 2026 01:00 PM -- Updated: October 18th 2026 02:01 PM

Amit Shah Punjab Visit : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਉਹ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ (Parvinder Singh Jhota Murder Case) ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮਾਨਸਾ ਜ਼ਿਲ੍ਹੇ ਦਾ ਦੌਰਾ ਕਰਨਗੇ। ਇਸ ਦੀ ਪੁਸ਼ਟੀ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਕੀਤੀ ਹੈ।

ਕੇਂਦਰੀ ਗ੍ਰਹਿ ਮੰਤਰੀ ਦੇ ਇਸ ਦੌਰੇ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ ਮੱਚੀ ਹੋਈ ਹੈ, ਕਿਉਂਕਿ ਨਸ਼ਿਆਂ ਦੇ ਮੁੱਦੇ 'ਤੇ ਲਗਾਤਾਰ ਘਿਰਦੀ ਜਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅਜੇ ਕੁੱਝ ਦਿਨ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ’ਚ ਨਸ਼ਿਆਂ ਨਾਲ ਸਬੰਧਿਤ ਤਿੰਨ ਮਾਮਲਿਆਂ ’ਚ ਮੁੱਖ ਸਕੱਤਰ ਤੋਂ ਜਵਾਬ ਮੰਗਿਆ ਸੀ। (Amit Shah Mansa Visit)

ਪੰਜਾਬ ਦੌਰੇ 'ਤੇ ਅਮਿਤ ਸ਼ਾਹ ਦੇ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਪਰਿਵਾਰ, ਸੰਗਰੂਰ ਗੁਲਜ਼ਾਰ ਸਿੰਘ ਪਰਿਵਾਰ ਅਤੇ ਬਟਾਲਾ ਵਿਖੇ ਪੀੜਤ ਪਰਿਵਾਰ ਨੂੰ ਮਿਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ... Sidhu Moosewala ਦੇ ਭਰਾ ਦੇ Gun Gesture ਦੇ ਇਸ਼ਾਰਿਆਂ ਨੇ ਖੜਾ ਕੀਤਾ ਵਿਵਾਦ; ਮਾਪਿਆਂ ਵਿਰੁੱਧ ਸ਼ਿਕਾਇਤ

ਹੁਣ, ਰਵਨੀਤ ਬਿੱਟੂ ਦੇ ਬਿਆਨ ਅਨੁਸਾਰ, ਕੇਂਦਰੀ ਮੰਤਰੀ ਦੇ ਦੌਰੇ ਨੂੰ ਸਿਆਸੀ ਮਾਹਰ ਭਾਜਪਾ ਵੱਲੋਂ ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਸਿਆਸੀ ਮਾਹੌਲ ਨੂੰ ਭਖਾਉਣ ਦੀ ਰਣਨੀਤੀ ਦੇ ਰੌਂਅ ਵੱਜੋਂ ਵੇਖ ਰਹੇ ਹਨ।

ਸਾਬਕਾ ਸਾਂਸਦ ਬਿੱਟੂ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਮਜ਼ਬੂਤ ​​ਲੀਡਰਸ਼ਿਪ ਅਤੇ ਦ੍ਰਿੜ ਇਰਾਦੇ ਦੀ ਲੋੜ ਹੈ, ਅਜਿਹੇ ਸਮੇਂ ਜਦੋਂ ਨਸ਼ਿਆਂ ਦੇ ਕਹਿਰ ਨੇ ਪੂਰੇ ਸੂਬੇ ਨੂੰ ਬੁਰੀ ਤਰ੍ਹਾਂ ਆਪਣੀ ਲਪੇਟ ਵਿੱਚ ਲੈ ਲਿਆ ਹੈ। 


ਹਾਲਾਂਕਿ, ਇਸ ਅਮਿਤ ਸ਼ਾਹ ਦੇ ਇਸ ਦੌਰੇ ਸਬੰਧੀ ਪੰਜਾਬ ਭਾਜਪਾ ਕੋਲ ਕੋਈ ਰਸਮੀ ਜਾਣਕਾਰੀ ਨਹੀਂ ਹੈ, ਜਿਸ ਨੂੰ ਲੈ ਕੇ ਵੀ ਅਜੇ ਕੁੱਝ ਸਪੱਸ਼ਟ ਨਹੀਂ।

ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਘੇਰੀ ਸੀ ਸਰਕਾਰ

ਜ਼ਿਕਰਯੋਗ ਹੈ ਕਿ ਮਾਨਸਾ ਵਿੱਚ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਹੋਏ ਹਿੰਸਕ ਟਕਰਾਅ ਤੋਂ ਬਾਅਦ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਨੇ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਨਸ਼ਿਆਂ ਨਾਲ ਨਜਿੱਠਣ ਨੂੰ ਲੈ ਕੇ ਆਲੋਚਨਾ ਕੀਤੀ ਸੀ।

ਅਮਿਤ ਸ਼ਾਹ ਨੇ ਕਿਹਾ ਸੀ ਕਿ ਝੋਟਾ ਦੇ ਪਿਤਾ ਨੇ 'ਆਪ' ਸਰਕਾਰ ਅਤੇ ਇਸਦੇ ਵਿਧਾਇਕਾਂ 'ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ।

ਮੁੱਖ ਮੰਤਰੀ ਨੂੰ ਸਿੱਧੇ ਤੌਰ 'ਤੇ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ, "ਭਗਵੰਤ ਮਾਨ ਜੀ, ਪੰਜਾਬ ਦੇ ਲੋਕ ਜਵਾਬ ਚਾਹੁੰਦੇ ਹਨ, ਖਾਲੀ ਪ੍ਰਚਾਰ ਨਹੀਂ। ਉਨ੍ਹਾਂ ਨੂੰ ਠੋਸ ਨਤੀਜੇ ਚਾਹੀਦੇ ਹਨ, ਖੋਖਲੇ ਐਲਾਨ ਨਹੀਂ।"

ਖਬਰ ਅਪਡੇਟ ਜਾਰੀ...

ਇਹ ਵੀ ਪੜ੍ਹੋ...Gwalior Truck Tragedy : ਬੇਕਾਬੂ ਟਰੱਕ ਦਾ ਕਹਿਰ; ਮੰਦਿਰ ਜਾ ਰਹੇ 45 ਸ਼ਰਧਾਲੂਆਂ ਨੂੰ ਦਰੜਿਆ, 13 ਦੀ ਮੌਤ

Kolkata stampede : ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ ਮੱਚੀ ਭਗਦੜ, 19 ਲੋਕਾਂ ਦੀ ਮੌਤ, 25 ਤੋਂ ਵੱਧ ਜ਼ਖ਼ਮੀ

Related Post