Punjab-Haryana Water Dispute : ਪਾਣੀ ਦੇ ਮੁੱਦੇ ਤੇ ਕੇਂਦਰੀ ਗ੍ਰਹਿ ਸੈਕਟਰੀ ਨੇ 2 ਮਈ ਨੂੰ ਸੱਦੀ ਮੀਟਿੰਗ ,ਪੰਜਾਬ ,ਹਰਿਆਣਾ ,ਹਿਮਾਚਲ ਅਤੇ ਰਾਜਸਥਾਨ ਦੇ ਚੀਫ ਸੈਕਟਰੀ ਹੋਣਗੇ ਸ਼ਾਮਿਲ

ਪਾਣੀ ਦੇ ਮੁੱਦੇ 'ਤੇ ਕੇਂਦਰੀ ਗ੍ਰਹਿ ਸੈਕਟਰੀ ਨੇ ਵੀ 2 ਮਈ ਨੂੰ 12 ਵਜੇ ਮੀਟਿੰਗ ਸੱਦੀ ਹੈ। ਇਸ ਮੀਟਿੰਗ 'ਚ ਪੰਜਾਬ ,ਹਰਿਆਣਾ ,ਹਿਮਾਚਲ ਅਤੇ ਰਾਜਸਥਾਨ ਦੇ ਚੀਫ ਸੈਕਟਰੀ ਸ਼ਾਮਿਲ ਹੋਣਗੇ। ਕੇਂਦਰੀ ਜਲ ਸ਼ਕਤੀ ਸੈਕਟਰੀ ਵੀ ਇਸ ਮੀਟਿੰਗ ਦਾ ਹਿੱਸਾ ਹੋਣਗੇ। ਹੁਣ ਕੇਂਦਰ ਸਰਕਾਰ ਨੇ ਆਪਣੇ ਹੱਥ 'ਚ ਕਮਾਨ ਲੈ ਲਈ ਹੈ।

By  Shanker Badra May 1st 2025 08:56 PM

Punjab-Haryana Water Dispute : ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦਾ ਮਾਮਲਾ ਇਸ ਵੇਲੇ ਪੂਰਾ ਗਰਮਾਇਆ ਹੋਇਆ ਹੈ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਫੈਸਲੇ ਨੂੰ ਲੈ ਕੇ 2 ਮਈ ਨੂੰ ਆਲ ਪਾਰਟੀ ਮੀਟਿੰਗ ਸੱਦੀ ਹੈ। ਓਥੇ ਹੀ ਪਾਣੀ ਦੇ ਮੁੱਦੇ 'ਤੇ ਕੇਂਦਰੀ ਗ੍ਰਹਿ ਸੈਕਟਰੀ ਨੇ ਵੀ 2 ਮਈ ਨੂੰ 12 ਵਜੇ ਮੀਟਿੰਗ ਸੱਦੀ ਹੈ। 

ਇਸ ਮੀਟਿੰਗ 'ਚ ਪੰਜਾਬ ,ਹਰਿਆਣਾ ,ਹਿਮਾਚਲ ਅਤੇ ਰਾਜਸਥਾਨ ਦੇ ਚੀਫ ਸੈਕਟਰੀ ਸ਼ਾਮਿਲ ਹੋਣਗੇ। ਕੇਂਦਰੀ ਜਲ ਸ਼ਕਤੀ ਸੈਕਟਰੀ ਵੀ ਇਸ ਮੀਟਿੰਗ ਦਾ ਹਿੱਸਾ ਹੋਣਗੇ। ਹੁਣ ਕੇਂਦਰ ਸਰਕਾਰ ਨੇ ਆਪਣੇ ਹੱਥ 'ਚ ਕਮਾਨ ਲੈ ਲਈ ਹੈ।  

ਓਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੱਲ੍ਹ 2 ਮਈ ਨੂੰ ਸਵੇਰੇ 10 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ।  ਮੀਟਿੰਗ ਵਿੱਚ ਕੇਂਦਰ ਵੱਲੋਂ ਹਰਿਆਣਾ ਨੂੰ ਪੰਜਾਬ ਦੇ ਪਾਣੀਆਂ ਦੀ ਗੈਰ-ਕਾਨੂੰਨੀ ਵੰਡ ਅਤੇ ਬੀ.ਬੀ.ਐਮ.ਬੀ. (ਭਾਖੜਾ-ਬਿਆਸ ਪ੍ਰਬੰਧਨ ਬੋਰਡ) ਵੱਲੋਂ ਪੰਜਾਬ ਦੇ ਅਧਿਕਾਰਾਂ ਦੇ ਹਨਨ ਵਰਗੇ ਗੰਭੀਰ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ 5 ਮਈ, ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਪਾਣੀ ਦੇ ਮੁੱਦੇ 'ਤੇ ਪ੍ਰਸਤਾਵ ਲਿਆਂਦਾ ਜਾਵੇਗਾ।

Related Post