PTC News
Search

ਅੱਜ ਜੇਲ੍ਹਾਂ ਤੱਕ ਵੀ ਨਸ਼ਾ ਵਿਕ ਰਿਹਾ ਤੇ ਬੋਲਣ ਵਾਲਿਆਂ ’ਤੇ ਕਾਰਵਾਈ, ਅੰਮ੍ਰਿਤਸਰ ਪੁੱਜੇ ਕੇਂਦਰੀ ਮੰਤਰੀ ਮੇਘਵਾਲ ਦਾ ਆਪ ਤੇ ਵੱਡਾ ਦੋਸ਼

Arjun Ram Meghwal Amritsar Visit : ਕੇਂਦਰੀ ਮੰਤਰੀ ਨੇ ਸਪੱਸ਼ਟ ਕੀਤਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਸ਼ੁਰੂ ਕੀਤਾ ਗਿਆ ਇਹ ਅਭਿਆਨ ਸਿਰਫ਼ ਸਿਆਸੀ ਪ੍ਰੋਗਰਾਮ ਨਹੀਂ ਹੈ, ਸਗੋਂ ਇੱਕ ਵੱਡਾ ਸਮਾਜਿਕ ਸੁਧਾਰ ਅਭਿਆਨ ਹੈ। ਇਸ ਨੂੰ ਸਿਆਸੀ ਨਜ਼ਰੀਏ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ।

By  KRISHAN KUMAR SHARMA September 25th 2026 01:57 PM -- Updated: September 25th 2026 02:01 PM

Arjun Ram Meghwal Amritsar Visit : ਕੇਂਦਰੀ ਕਾਨੂੰਨ ਅਤੇ ਨਿਆਂ ਰਾਜ ਮੰਤਰੀ (ਸੁਤੰਤਰ ਪ੍ਰਭਾਰ) ਅਰਜੁਨ ਰਾਮ ਮੇਘਵਾਲ ਅੱਜ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਸੰਕਟ ਨੂੰ ਲੈ ਕੇ ਸੂਬਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ, ਸਿਰਫ਼ ਕਿਸੇ ਇੱਕ ਸਿਆਸੀ ਪਾਰਟੀ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸੂਬੇ ਦੇ ਹਰ ਨਾਗਰਿਕ ਦਾ ਸਾਂਝਾ ਸੰਕਲਪ ਹੋਣਾ ਚਾਹੀਦਾ ਹੈ।

‘ਨਸ਼ਾ ਮੁਕਤ ਪੰਜਾਬ’ ਅਭਿਆਨ ਸਮਾਜਿਕ ਸੁਧਾਰ ਦਾ ਕਾਰਜ

ਕੇਂਦਰੀ ਮੰਤਰੀ ਨੇ ਸਪੱਸ਼ਟ ਕੀਤਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਸ਼ੁਰੂ ਕੀਤਾ ਗਿਆ ਇਹ ਅਭਿਆਨ ਸਿਰਫ਼ ਸਿਆਸੀ ਪ੍ਰੋਗਰਾਮ ਨਹੀਂ ਹੈ, ਸਗੋਂ ਇੱਕ ਵੱਡਾ ਸਮਾਜਿਕ ਸੁਧਾਰ ਅਭਿਆਨ ਹੈ। ਇਸ ਨੂੰ ਸਿਆਸੀ ਨਜ਼ਰੀਏ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਦੋਂ ਪੂਰਾ ਦੇਸ਼ ‘ਵਿਕਸਿਤ ਭਾਰਤ’ ਦੇ ਸੰਕਲਪ ਨਾਲ ਅੱਗੇ ਵੱਧ ਰਿਹਾ ਹੈ ਤਾਂ ਇਸ ਵਿਜ਼ਨ ਵਿੱਚ ਪੰਜਾਬ ਦਾ ਵੀ ਪੂਰੀ ਤਰ੍ਹਾਂ ਵਿਕਸਿਤ ਹੋਣਾ ਬੇਹੱਦ ਜ਼ਰੂਰੀ ਹੈ।

Election Commission Row: ਮਨੀਸ਼ ਗਰਗ ਅਤੇ ਸੀਮਾ ਖੰਨਾ ਦੀ ਭੂਮਿਕਾ 'ਤੇ ਉਠੇ ਸਵਾਲ, ਜਾਣੋ ਕਿਉਂ ਜਾਂਚ ਦੇ ਘੇਰੇ 'ਚ ਹਨ ਦੋਵੇਂ ਅਧਿਕਾਰੀ ?

ਪੰਜਾਬ ਦੇ ਗੌਰਵਮਈ ਅਤੀਤ ਅਤੇ ਅੱਜ ਦੇ ਦਰਦਨਾਕ ਹਾਲਾਤ ਦਾ ਜ਼ਿਕਰ

ਮੇਘਵਾਲ ਨੇ ਪੰਜਾਬ ਦੇ ਇਤਿਹਾਸਕ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੇਸ਼ ਦੀ ਜੀਡੀਪੀ ਵਿੱਚ ਮੋਹਰੀ ਭੂਮਿਕਾ ਨਿਭਾਉਂਦਾ ਸੀ ਅਤੇ ਦੇਸ਼ ਦੇ ਸਭ ਤੋਂ ਵਿਕਸਿਤ ਸੂਬਿਆਂ ਵਿੱਚ ਇਸ ਦੀ ਗਿਣਤੀ ਹੁੰਦੀ ਸੀ। ਪਰ ਅੱਜ ਨਸ਼ਿਆਂ ਦੀ ਲਤ ਨੇ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ।

ਉਨ੍ਹਾਂ ਆਪਣੇ ਦੌਰੇ ਦੌਰਾਨ ਨਸ਼ੇ ਤੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦਾ ਇੱਕ ਭਾਵੁਕ ਪ੍ਰਸੰਗ ਸਾਂਝਾ ਕਰਦਿਆਂ ਦੱਸਿਆ ਕਿ ਇੱਕ ਬਜ਼ੁਰਗ ਔਰਤ ਨੇ ਰੋਂਦਿਆਂ ਉਨ੍ਹਾਂ ਨੂੰ ਕਿਹਾ ਕਿ ਉਹ ਬਰਤਨ ਮਾਂਜ ਕੇ ਕਿਸੇ ਤਰ੍ਹਾਂ ਆਪਣਾ ਘਰ ਚਲਾ ਰਹੀ ਹੈ ਅਤੇ ਨਸ਼ਿਆਂ ਕਾਰਨ ਉਸ ਦਾ ਪਰਿਵਾਰ ਬਰਬਾਦ ਹੋ ਚੁੱਕਾ ਹੈ।

ਸਰਕਾਰ ਦੀ ਨਾਕਾਮੀ ਅਤੇ ਮਿਲੀਭੁਗਤ ’ਤੇ ਤਿੱਖਾ ਹਮਲਾ

ਮੌਜੂਦਾ ਸ਼ਾਸਨ ਪ੍ਰਬੰਧ ’ਤੇ ਤਿੱਖਾ ਹਮਲਾ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਲਗਭਗ ਸਾਢੇ ਚਾਰ ਸਾਲ ਪਹਿਲਾਂ ਸੂਬੇ ਵਿੱਚ ਸਰਕਾਰ ਬਣਾਉਣ ਵਾਲਿਆਂ ਨੇ ਦਾਅਵਾ ਕੀਤਾ ਸੀ ਕਿ ਉਹ ਦੋ ਤੋਂ ਤਿੰਨ ਮਹੀਨਿਆਂ ਦੇ ਅੰਦਰ ਨਸ਼ੇ ਨੂੰ ਜੜ੍ਹ ਤੋਂ ਖਤਮ ਕਰ ਦੇਣਗੇ। ਪਰ ਅਸਲੀਅਤ ਇਹ ਹੈ ਕਿ ਨਸ਼ਾ ਖਤਮ ਹੋਣ ਦੀ ਬਜਾਏ ਹੋਰ ਵੀ ਪੈਰ ਪਸਾਰ ਚੁੱਕਾ ਹੈ।

ਇਹ ਵੀ ਪੜ੍ਹੋ...ਪੰਜਾਬ 'ਚ ਅਕਾਲੀ ਦਲ ਤੋਂ ਬਿਨਾਂ ਸਰਕਾਰ ਨਹੀਂ ਬਣਾ ਸਕਦੀ BJP ; ਕੈਪਟਨ ਬੋਲੇ - ਮੈਂ ਭਾਜਪਾਈ ਬਣ ਕੇ ਕੁੱਝ ਨਹੀਂ ਖੱਟਿਆ

ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਸ਼ਾਸਨ ਅਤੇ ਸਿਸਟਮ ਵਿੱਚ ਬੈਠੇ ਕੁਝ ਲੋਕ ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਜੇਲ੍ਹਾਂ ਤੱਕ ਵੀ ਧੜੱਲੇ ਨਾਲ ਨਸ਼ਾ ਪਹੁੰਚ ਰਿਹਾ ਹੈ। ਉਨ੍ਹਾਂ ਦਾ ਦੋਸ਼ ਸੀ ਕਿ ਖੁੱਲ੍ਹੇਆਮ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮਿਲੀਭੁਗਤ ਕਾਰਨ ਸੂਬੇ ਵਿੱਚ ਭ੍ਰਿਸ਼ਟਾਚਾਰ ਵੀ ਵਧਿਆ ਹੈ।

ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਦਾ ਸੱਦਾ

ਕੇਂਦਰੀ ਮੰਤਰੀ ਨੇ ਕਿਹਾ ਕਿ ਜੇ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ਵਿਕਸਿਤ ਬਣਾਉਣਾ ਹੈ ਤਾਂ ਨਸ਼ਿਆਂ ਦੇ ਇਸ ਜਾਲ ਨੂੰ ਪੂਰੀ ਤਾਕਤ ਨਾਲ ਤੋੜਨਾ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਦੇ ਨਾਲ ਮਿਲ ਕੇ ਇਸ ਸਮਾਜਿਕ ਬੁਰਾਈ ਦੇ ਖਾਤਮੇ ਤੱਕ ਆਪਣੀ ਮੁਹਿੰਮ ਜਾਰੀ ਰੱਖੇਗੀ।

ਇਹ ਵੀ ਪੜ੍ਹੋ...

ਸਾਊਦੀ ਅਰਬ 'ਚ ਸਿੱਖ ਡਰਾਈਵਰ ਨੂੰ ਬਚਾਉਣ ਲਈ ਅੱਗੇ ਆਏ Diljit Dosanjh, ਕੇਂਦਰ ਤੋਂ ਦਖਲ ਦੀ ਕੀਤੀ ਮੰਗ

Related Post