Amritsar News : ਕੇਂਦਰੀ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਮੰਤਰੀ ਕਮਲੇਸ਼ ਪਾਸਵਾਨ ਵੱਲੋਂ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

Amritsar News : ਭਾਰਤ -ਪਾਕਿਸਤਾਨ ਸਰਹੱਦ ਨੇੜੇ ਵਗਦੇ ਰਾਵੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਤੋਂ ਬਾਅਦ ਅਜਨਾਲਾ ਨੇੜਲੇ ਪਿੰਡਾਂ 'ਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਹੜ੍ਹ ਪੀੜਤ ਲੋਕਾਂ ਦਾ ਹਾਲ ਜਾਨਣ ਲਈ ਅੱਜ ਕੇਂਦਰੀ ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਕਮਲੇਸ਼ ਪਾਸਵਾਨ ਅਜਨਾਲਾ ਦੇ ਰਮਦਾਸ ਪਹੁੰਚੇ, ਜਿੱਥੇ ਉਨਾਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ

By  Shanker Badra September 14th 2025 06:24 PM

Amritsar News : ਭਾਰਤ -ਪਾਕਿਸਤਾਨ ਸਰਹੱਦ ਨੇੜੇ ਵਗਦੇ ਰਾਵੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਤੋਂ ਬਾਅਦ ਅਜਨਾਲਾ ਨੇੜਲੇ ਪਿੰਡਾਂ 'ਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਹੜ੍ਹ ਪੀੜਤ ਲੋਕਾਂ ਦਾ ਹਾਲ ਜਾਨਣ ਲਈ ਅੱਜ ਕੇਂਦਰੀ ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਕਮਲੇਸ਼ ਪਾਸਵਾਨ ਅਜਨਾਲਾ ਦੇ ਰਮਦਾਸ ਪਹੁੰਚੇ, ਜਿੱਥੇ ਉਨਾਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਕੇਂਦਰੀ ਰਾਜ ਮੰਤਰੀ ਪਾਸਵਾਨ ਨੇ ਪਿੰਡ ਦੀਆਂ ਔਰਤਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਹਨਾਂ ਦਾ ਹਾਲ ਜਾਣਿਆ ਅਤੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਉਹਨਾਂ ਦੇ ਨਾਲ ਖੜੀ ਹੈ। 

ਇਸ ਮੌਕੇ ਕੇਂਦਰੀ ਰਾਜ ਮੰਤਰੀ ਕਮਲੇਸ਼ ਪਾਸਵਾਨ ਨੇ ਕਿਹਾ ਕਿ ਪੰਜਾਬ ਵਿੱਚ ਬਹੁਤ ਵੱਡੇ ਪੱਧਰ 'ਤੇ ਹੜ ਆਏ ਹਨ ,ਜਿਸ ਦੇ ਚਲਦੇ ਪਿੰਡਾਂ ਵਿੱਚ ਵੱਡੇ ਪੱਧਰ 'ਤੇ ਲੋਕਾਂ ਅਤੇ ਕਿਸਾਨਾਂ ਦਾ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਹਨਾਂ ਨੂੰ ਵਿਸ਼ੇਸ਼ ਤੌਰ 'ਤੇ ਪੰਜਾਬ ਅੰਦਰ ਭੇਜਿਆ ਹੈ ਤਾਂ ਕਿ ਲੋਕਾਂ ਕੋਲ ਜਾ ਕੇ ਉਹਨਾਂ ਦਾ ਹਾਲ ਚਾਲ ਜਾਣਿਆ ਜਾ ਸਕੇ। ਉਹਨਾਂ ਕਿਹਾ ਕਿ ਨਰੇਗਾ ਤਹਿਤ 100 ਦਿਨ ਦੀ ਦਿਹਾੜੀ ਹੈ ,ਜਿਸ ਤਹਿਤ 50 ਦਿਨ ਹੋਰ ਵਧਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਿੰਡ ਵਿੱਚ ਜਿਨਾਂ ਲੋਕਾਂ ਦੇ ਘਰ ਢਹਿ ਢੇਰੀ ਹੋ ਗਏ ਹਨ ,ਉਹਨਾਂ ਨੂੰ ਵੀ ਬਣਾ ਕੇ ਦਿੱਤਾ ਜਾਵੇਗਾ। 

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ 1600 ਕਰੋੜ ਰੁਪਏ ਤੁਰੰਤ ਪੰਜਾਬ ਦੇ ਲੋਕਾਂ ਲਈ ਜਾਰੀ ਕੀਤੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਜੇਕਰ ਜ਼ਰੂਰਤ ਪਵੇਗੀ ਤਾਂ ਕੇਂਦਰ ਸਰਕਾਰ ਪੰਜਾਬ ਦੇ ਨਾਲ ਖੜੀ ਹੈ। ਉਹਨਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਪੂਰੀ ਕੇਂਦਰ ਸਰਕਾਰ ਅਤੇ ਮੋਦੀ ਸਰਕਾਰ ਦੇ ਸਾਰੇ ਮੰਤਰੀ ਪੰਜਾਬ ਦੇ ਲੋਕਾਂ ਦੇ ਨਾਲ ਖੜੇ ਹਨ ਅਤੇ ਉਹਨਾਂ ਦੀ ਹਰ ਇੱਕ ਮਦਦ ਕੀਤੀ ਜਾਵੇਗੀ। 

Related Post