ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੇਂਦਰੀ ਮੰਤਰੀ ਜਤਿਨ ਪ੍ਰਸਾਦ, ਪੰਜਾਬ ਚ ਆਏ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ

Minister Jatin Prasad Punjab Visit : ਮੰਤਰੀ ਜਤਿਨ ਪ੍ਰਸਾਦ ਨੇ ਕਿਹਾ ਕਿ ਹੜਾਂ ਦੀ ਇਸ ਸਥਿਤੀ 'ਚ ਕੇਂਦਰ ਸਰਕਾਰ ਦੀ ਟੀਮ ਪੂਰੇ ਤੌਰ 'ਤੇ ਜਾਇਜ਼ਾ ਲੈ ਰਹੀ ਹੈ ਅਤੇ ਜਿਨ੍ਹਾਂ ਲੋਕਾਂ ਨੂੰ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

By  KRISHAN KUMAR SHARMA September 17th 2025 06:18 PM

Union Minister Jatin Prasad Punjab Visit : ਅੱਜ ਕੇਂਦਰੀ ਮੰਤਰੀ ਜਤਿਨ ਪ੍ਰਸਾਦ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਪੰਜਾਬ ਦੀ ਖੁਸ਼ਹਾਲੀ ਅਤੇ ਭਲਾਈ ਲਈ ਅਰਦਾਸ ਕੀਤੀ ਗਈ। ਉਹ ਇਨ੍ਹਾਂ ਦਿਨੀਂ ਪੰਜਾਬ ਵਿਚ ਆਈ ਭਿਆਨਕ ਹੜ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪਹੁੰਚੇ ਸਨ। ਮੰਤਰੀ ਨੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਹਿੱਸੇ ਇਨ੍ਹਾਂ ਦਿਨੀਂ ਭਾਰੀ ਬਾਰਿਸ਼ ਕਾਰਨ ਆਈ ਹੜ ਦੀ ਚਪੇਟ 'ਚ ਹਨ, ਜਿਸ ਕਾਰਨ ਫਸਲਾਂ, ਜ਼ਮੀਨ ਅਤੇ ਲੋਕਾਂ ਦੀ ਜਾਨ-ਮਾਲ ਨੂੰ ਵੱਡਾ ਨੁਕਸਾਨ ਹੋਇਆ ਹੈ।

ਉਨ੍ਹਾਂ ਨੇ ਕਿਹਾ ਅੱਜ ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਕਰਨ ਦਾ ਵੀ ਸੁਭਾਗ ਹਾਸਲ ਕੀਤਾ। ਮੰਤਰੀ ਜਤਿਨ ਪ੍ਰਸਾਦ ਨੇ ਕਿਹਾ ਕਿ ਹੜਾਂ ਦੀ ਇਸ ਸਥਿਤੀ 'ਚ ਕੇਂਦਰ ਸਰਕਾਰ ਦੀ ਟੀਮ ਪੂਰੇ ਤੌਰ 'ਤੇ ਜਾਇਜ਼ਾ ਲੈ ਰਹੀ ਹੈ ਅਤੇ ਜਿਨ੍ਹਾਂ ਲੋਕਾਂ ਨੂੰ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਜ਼ਬੂਤੀ ਦੇ ਨਾਲ-ਨਾਲ ਦੇਸ਼ ਦੀ ਅਖੰਡਤਾ ਅਤੇ ਵਿਕਾਸ ਵੀ ਸਰਕਾਰ ਦੀ ਪਹਿਲੀ ਪ੍ਰਾਥਮਿਕਤਾ ਹੈ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ ਮੌਕੇ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਜੀ ਦੀ ਅਗਵਾਈ ਹੇਠ ਦੇਸ਼ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ, ਅਤੇ ਪੰਜਾਬ ਨੂੰ ਵੀ ਇਸ ਵਿਚ ਕੇਂਦਰੀ ਭੂਮਿਕਾ ਨਿਭਾਉਣ ਦਾ ਮੌਕਾ ਮਿਲ ਰਿਹਾ ਹੈ।


ਜਤਿਨ ਪ੍ਰਸਾਦ ਨੇ ਸਿੱਖ ਸਮਾਜ ਦੇ ਯੋਗਦਾਨ ਦੀ ਭਾਰੀ ਸਿਫ਼ਤ ਕਰਦਿਆਂ ਕਿਹਾ ਕਿ “ਸਿੱਖ ਭਾਈਚਾਰੇ ਨੇ ਦੇਸ਼ ਦੀ ਖਾਤਿਰ ਜਿਹੜਾ ਯੋਗਦਾਨ ਦਿੱਤਾ ਹੈ, ਉਸ ਨੂੰ ਸ਼ਬਦਾਂ 'ਚ ਵਿਵਰਣ ਕਰਨਾ ਮੁਸ਼ਕਲ ਹੈ।” ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਉੱਤੇ ਕੋਈ ਸੰਗਟ ਆਉਂਦੀ ਹੈ, ਸਿੱਖ ਕੌਮ ਹਮੇਸ਼ਾ ਅੱਗੇ ਆਉਂਦੀ ਹੈ।

ਉਨ੍ਹਾਂ ਇਹ ਵੀ ਯਕੀਨ ਦਿਵਾਇਆ ਕਿ ਸੰਕਟ ਦੀ ਇਸ ਘੜੀ 'ਚ ਕੇਂਦਰ ਸਰਕਾਰ ਪੰਜਾਬ ਦੇ ਨਾਲ ਖੜੀ ਹੈ, ਅਤੇ ਹਰੇਕ ਸੰਭਵ ਮਦਦ ਦਿੱਤੀ ਜਾਵੇਗੀ। ਮੰਤਰੀ ਨੇ ਸਰਕਾਰੀ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਤੁਰੰਤ ਰਾਹਤ ਅਤੇ ਪੁਨਰਵਾਸ ਕਾਰਜ ਸ਼ੁਰੂ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਲਾਭ ਮਿਲ ਸਕੇ।

Related Post