Union Minister Ravneet Bittu ਨੇ ਇਸਾਈ ਭਾਈਚਾਰੇ ਨਾਲ ਛੇੜਿਆ ਨਵਾਂ ਵਿਵਾਦ !
ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਜਲਦ ਮੁਆਫੀ ਮੰਗਣ ਲਈ ਕਿਹਾ ਗਿਆ ਹੈ।
Union Minister Ravneet Bittu News : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਪਿਛਲੇ ਦਿਨ ਪੰਜਾਬ ਵਿੱਚ ਮਸੀਹ ਭਾਈਚਾਰੇ ਖਿਲਾਫ ਦਿੱਤੇ ਬਿਆਨ ਨੂੰ ਲੈਕੇ ਮਸੀਹੀ ਭਾਈਚਾਰੇ ਅੰਦਰ ਰੋਸ ਪਾਇਆ ਜਾ ਰਿਹਾ ਹੈ। ਜਿਸ ਦੇ ਚੱਲਦੇ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਜਲਦ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਰਵਨੀਤ ਬਿੱਟੂ ਅਜਿਹੇ ਅਣ ਅਧਿਕਾਰਿਤ ਬਿਆਨ ਦੇਣ ਤੋਂ ਗੁਰੇਜ ਕਰਨ।
ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਕਿਹਾ ਕਿ ਰਵਨੀਤ ਬਿੱਟੂ ਜਲਦ ਤੋਂ ਦਲਦ ਅਣ ਸੰਵਿਧਾਨਿਕ ਬਿਆਨਾ ਸਬੰਧੀ ਸਮੂਹ ਇਸਾਈ ਭਾਈਚਾਰੇ ਤੋ ਜਨਤਕ ਤੌਰ ’ਤੇ ਮੁਆਫੀ ਮੰਗ ਲੈਣ। ਦੱਸ ਦਈਏ ਕਿ ਲਗਾਤਾਰ ਘੱਟ ਗਿਣਤੀ ਕਮਿਸ਼ਨ ਕੋਲ ਇਸਾਈ ਭਾਈਚਾਰੇ ਵੱਲੋਂ ਰਵਨੀਤ ਬਿੱਟੂ ਵਿਰੁੱਧ ਸ਼ਿਕਾਇਤਾਂ ਪਹੁੰਚ ਰਹੀਆਂ ਸਨ।
ਜਿਸ ਨੂੰ ਦੇਖਦੇ ਹੋਏ ਘੱਟ ਗਿਣਤੀ ਕਮਿਸ਼ਨ ਪੰਜਾਬ ਸਰਕਾਰ ਦੇ ਚੇਅਰਮੈਨ ਗੌਰਵ ਮਸੀਹ ਜਤਿੰਦਰ ਨੇ ਪੰਜਾਬ ਸਰਕਾਰ ਦੇ ਵਿਸ਼ੇਸ਼ ਸਕੱਤਰ ਨੂੰ ਪੱਤਰ ਲਿਖ ਕੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਰਵਨੀਤ ਬਿੱਟੂ ਨੂੰ ਅਜਿਹੇ ਬਿਆਨ ਦੇਣ ਤੋਂ ਰੋਕਿਆ ਜਾਵੇ।
ਇਹ ਵੀ ਪੜ੍ਹੋ : Jaswinder Bhalla Funeral : ਪੰਜ ਤੱਤਾਂ ’ਚ ਵਿਲੀਨ ਹੋਏ ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ, ਅੰਤਿਮ ਵਿਦਾਇਗੀ ਦੇਣ ਲਈ ਪਹੁੰਚੀ ਫੈਨਜ਼ ਦੀ ਭੀੜ