US India Trade Deal : 25% ਦੇਣਾ ਪਵੇਗਾ ਟੈਰਿਫ , ਡੋਨਾਲਡ ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਜਾਣੋ ਕਾਰਨ
ਅਮਰੀਕਾ ਅਤੇ ਭਾਰਤ ਵਿਚਕਾਰ ਵਪਾਰ ਸਮਝੌਤੇ ਨੂੰ ਲੈ ਕੇ ਲੰਬੇ ਸਮੇਂ ਤੋਂ ਚਰਚਾ ਚੱਲ ਰਹੀ ਹੈ ਪਰ ਹੁਣ ਤੱਕ ਇਸ ਮਾਮਲੇ ਵਿੱਚ ਕੋਈ ਅੰਤਿਮ ਸਮਝੌਤਾ ਨਹੀਂ ਹੋਇਆ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਪ੍ਰਤੀ ਆਪਣਾ ਰਵੱਈਆ ਦਿਖਾਇਆ ਹੈ। ਟਰੰਪ ਨੇ ਕਿਹਾ ਹੈ ਕਿ ਜੇਕਰ ਦੋਵਾਂ ਦੇਸ਼ਾਂ ਵਿਚਕਾਰ ਕੋਈ ਵਪਾਰ ਸਮਝੌਤਾ ਨਹੀਂ ਹੁੰਦਾ, ਤਾਂ ਭਾਰਤ ਤੋਂ ਆਯਾਤ ਕੀਤੇ ਜਾਣ ਵਾਲੇ ਸਮਾਨ 'ਤੇ 25% ਟੈਰਿਫ ਲਗਾਇਆ ਜਾ ਸਕਦਾ ਹੈ। ਯਾਦ ਰਹੇ ਕਿ ਕੁਝ ਦਿਨ ਪਹਿਲਾਂ ਹੀ ਟਰੰਪ ਨੇ ਕਿਹਾ ਸੀ ਕਿ ਅਮਰੀਕਾ ਭਾਰਤ ਨਾਲ ਇੱਕ ਬਹੁਤ ਵੱਡਾ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ।
ਮੀਡੀਆ ਰਿਪਰੋਟਾਂ ਦੀ ਮੰਨੀਏ ਤਾਂ ਟਰੰਪ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ 25% ਦਾ ਭੁਗਤਾਨ ਕਰਨ ਜਾ ਰਹੇ ਹਨ।" ਜਦੋਂ ਟਰੰਪ ਤੋਂ ਪੁੱਛਿਆ ਗਿਆ ਕਿ ਕੀ ਭਾਰਤ 'ਤੇ 20% ਤੋਂ 25% ਦੇ ਵਿਚਕਾਰ ਟੈਰਿਫ ਲਗਾਇਆ ਜਾਵੇਗਾ, ਤਾਂ ਟਰੰਪ ਨੇ ਕਿਹਾ, "ਹਾਂ, ਮੈਨੂੰ ਲੱਗਦਾ ਹੈ। ਇਹ ਭਾਰਤ 'ਤੇ ਲਗਾਇਆ ਗਿਆ ਹੈ; ਉਹ ਮੇਰੇ ਦੋਸਤ ਹਨ।
ਦੱਸਣਯੋਗ ਹੈ ਕਿ ਅਮਰੀਕਾ ਅਤੇ ਭਾਰਤ ਵਿਚਕਾਰ ਵਪਾਰ ਸਮਝੌਤੇ ਨੂੰ ਲੈ ਕੇ ਲੰਬੇ ਸਮੇਂ ਤੋਂ ਚਰਚਾ ਚੱਲ ਰਹੀ ਹੈ ਪਰ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਅੰਤਿਮ ਸਮਝੌਤਾ ਨਹੀਂ ਹੋਇਆ ਹੈ। ਟਰੰਪ ਭਾਰਤੀ ਬਾਜ਼ਾਰਾਂ ਵਿੱਚ ਅਮਰੀਕੀ ਸਾਮਾਨ ਦੀ ਪਹੁੰਚ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਅਮਰੀਕਾ ਨੇ ਕਿਹਾ ਹੈ ਕਿ ਵਪਾਰ ਸਮਝੌਤੇ ਨੂੰ ਲੈ ਕੇ ਹੋਰ ਗੱਲਬਾਤ ਦੀ ਲੋੜ ਹੈ। ਪਿਛਲੇ ਹਫ਼ਤੇ ਹੀ ਭਾਰਤ ਨੇ ਕਿਹਾ ਸੀ ਕਿ ਦੋਵਾਂ ਦੇਸ਼ਾਂ ਵਿਚਕਾਰ 1 ਅਗਸਤ ਤੋਂ ਪਹਿਲਾਂ ਇੱਕ ਵਪਾਰ ਸਮਝੌਤਾ ਹੋ ਸਕਦਾ ਹੈ। ਯਾਦ ਰੱਖਣਾ ਪਵੇਗਾ ਕਿ ਹਾਲ ਹੀ ਵਿੱਚ ਭਾਰਤ ਨੇ ਬ੍ਰਿਟੇਨ ਨਾਲ ਇੱਕ ਵੱਡਾ ਵਪਾਰ ਸਮਝੌਤਾ ਕੀਤਾ ਹੈ।
ਇਹ ਵੀ ਪੜ੍ਹੋ : Russia Earthquake Live Updates : ਅਮਰੀਕਾ ਦੇ ਕੈਲੀਫੋਰਨੀਆ ਵਿੱਚ ਸੁਨਾਮੀ ਦੀ ਚਿਤਾਵਨੀ, 5 ਫੁੱਟ ਉੱਚੀਆਂ ਲਹਿਰਾਂ ਉੱਠੀਆਂ, ਉਡਾਣਾਂ ਰੱਦ