Spitting on Rotis : ਥੁੱਕ ਲਗਾ ਕੇ ਬਣਾਉਂਦਾ ਸੀ ਰੋਟੀਆਂ, ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਆਰੋਪੀ ਨੂੰ ਕੀਤਾ ਗ੍ਰਿਫ਼ਤਾਰ

Spitting on Rotis in Meerut : ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਥੁੱਕ ਕੇ ਰੋਟੀਆਂ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਹ ਵੀਡੀਓ ਇੱਕ ਹੋਟਲ ਦਾ ਸੀ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਸੋਮਵਾਰ ਨੂੰ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ

By  Shanker Badra May 27th 2025 10:09 AM

Spitting on Rotis in Meerut : ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਥੁੱਕ ਕੇ ਰੋਟੀਆਂ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਹ ਵੀਡੀਓ ਇੱਕ ਹੋਟਲ ਦਾ ਸੀ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਸੋਮਵਾਰ ਨੂੰ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਮੇਰਠ ਜ਼ਿਲ੍ਹਾ ਪੁਲਿਸ ਬੁਲਾਰੇ ਦੇ ਅਨੁਸਾਰ ਭਾਰਤੀ ਨਿਆਂਇਕ ਜ਼ਾਬਤਾ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਜਾਨੀ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

ਸੀਨੀਅਰ ਪੁਲਿਸ ਸੁਪਰਡੈਂਟ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਜਾਨੀ ਪੁਲਿਸ ਨੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸਦੀ ਪਛਾਣ ਮੇਹਰਭਾਨ ਪੁੱਤਰ ਸ਼ੋਏਬ ਵਾਸੀ ਕੁਰਾਲੀ ਪਿੰਡ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਸਬ-ਇੰਸਪੈਕਟਰ ਸ਼ਿਵ ਕੁਮਾਰ ਸ਼ਰਮਾ ਅਤੇ ਕਾਂਸਟੇਬਲ ਬ੍ਰਜੇਸ਼ ਅਤੇ ਕੁਲਦੀਪ ਦੀ ਇੱਕ ਟੀਮ ਨੇ ਜਾਨੀ ਨਹਿਰ ਦੇ ਪੁਲ ਨੇੜੇ ਸ਼ੋਏਬ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਆਰੋਪੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਤੁਹਾਨੂੰ ਦੱਸ ਦੇਈਏ ਕਿ ਇਹ ਆਪਣੀ ਤਰ੍ਹਾਂ ਦਾ ਪਹਿਲਾ ਮਾਮਲਾ ਨਹੀਂ ਹੈ, ਸਗੋਂ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ। ਇਸ ਸਾਲ ਫਰਵਰੀ ਵਿੱਚ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਸੀ। ਅਧਿਕਾਰੀ ਦੇ ਅਨੁਸਾਰ 21 ਫਰਵਰੀ ਨੂੰ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਇੱਕ ਵਿਆਹ ਸਮਾਰੋਹ ਵਿੱਚ 'ਤੇ ਥੁੱਕ ਲਗਾ ਕੇ ਰੋਟੀਆਂ ਬਣਾਉਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ। 

ਜਿਸ ਤੋਂ ਬਾਅਦ ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਸੁਪਰਡੈਂਟ (ਸ਼ਹਿਰ) ਆਯੁਸ਼ ਵਿਕਰਮ ਸਿੰਘ ਨੇ ਕਿਹਾ ਸੀ ਕਿ ਇੱਕ ਵੀਡੀਓ ਵਾਇਰਲ ਹੋਇਆ ਸੀ ,ਜਿਸ ਵਿੱਚ ਇੱਕ ਵਿਅਕਤੀ ਰੋਟੀ ਬਣਾਉਂਦੇ ਹੋਏ ਥੁੱਕਦਾ ਦਿਖਾਈ ਦੇ ਰਿਹਾ ਸੀ। ਇਸ ਤੋਂ ਪਹਿਲਾਂ ਯੂਪੀ ਦੇ ਗਾਜ਼ੀਆਬਾਦ ਵਿੱਚ ਇੱਕ ਢਾਬੇ ਵਿੱਚ ਥੁੱਕ ਲਗਾ ਕੇ ਰੋਟੀਆਂ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਬਿਜਨੌਰ ਦੇ ਰਹਿਣ ਵਾਲੇ ਇਰਫਾਨ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

Related Post