ਬੱਚੀ ਨਾਲ ਜਬਰ-ਜਨਾਹ ਪਿੱਛੋਂ ਕਤਲ ਮਾਮਲੇ ਦੇ ਮੁਲਜ਼ਮ ਦਾ ਐਨਕਾਊਂਟਰ, ਸਿਰ ਤੇ ਸੀ 50 ਹਜ਼ਾਰ ਰੁਪਏ ਇਨਾਮ
UP Police Encounter : ਮੁਲਜ਼ਮ ਪੁਲਿਸ ਦੇ ਹੱਥ ਨਹੀਂ ਲੱਗ ਰਿਹਾ ਸੀ। ਅਜਿਹੀ ਸਥਿਤੀ ਵਿੱਚ, ਪੁਲਿਸ ਨੇ ਮੁਲਜ਼ਮ 'ਤੇ 50 ਹਜ਼ਾਰ ਦਾ ਇਨਾਮ ਐਲਾਨਿਆ ਸੀ। ਸ਼ੁੱਕਰਵਾਰ ਨੂੰ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਜ਼ਖਮੀ ਹੋ ਗਿਆ ਸੀ। ਲੋਹੀਆ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
Crime against Children : ਯੂਪੀ ਪੁਲਿਸ (UP Police) ਨੇ ਨਾਬਾਲਿਗ ਕੁੜੀ ਨਾਲ ਬਲਾਤਕਾਰ ਕਰਨ ਅਤੇ ਫਿਰ ਹੱਤਿਆ (Rape and Murder) ਕਰਨ ਦੇ ਮੁਲਜ਼ਮ ਨੂੰ ਮੁਕਾਬਲੇ ਵਿੱਚ ਮਾਰ ਦਿੱਤਾ ਹੈ। ਪੂਰਾ ਮਾਮਲਾ ਮੁਹੰਮਦਾਬਾਦ ਦਾ ਹੈ। ਇੱਥੇ ਇੱਕ ਨਾਬਾਲਗ ਕੁੜੀ ਗਰਮੀਆਂ ਦੀਆਂ ਛੁੱਟੀਆਂ ਲਈ ਆਪਣੀ ਮਾਸੀ ਦੇ ਘਰ ਆਈ ਸੀ। ਇਸ ਦੌਰਾਨ ਮੁਲਜ਼ਮ ਕੁੜੀ ਨੂੰ ਲਾਲਚ ਦੇ ਕੇ ਆਪਣੇ ਨਾਲ ਲੈ ਗਿਆ। ਅਗਲੇ ਦਿਨ ਮੈਨਪੁਰੀ ਜ਼ਿਲ੍ਹੇ ਦੇ ਭੋਗਾਂਵ ਥਾਣੇ ਵਿੱਚ ਕੁੜੀ ਦੀ ਲਾਸ਼ ਨਦੀ ਦੇ ਕੰਢੇ ਮਿਲੀ ਸੀ।
ਮਾਮਲਾ ਸਾਹਮਣੇ ਆਉਣ ਤੋਂ ਬਾਅਦ, ਪੁਲਿਸ ਨੇ ਮੁਲਜ਼ਮ ਨੂੰ ਫੜਨ ਲਈ ਕਈ ਟੀਮਾਂ ਬਣਾਈਆਂ ਸਨ। ਪਰ ਮੁਲਜ਼ਮ ਪੁਲਿਸ ਦੇ ਹੱਥ ਨਹੀਂ ਲੱਗ ਰਿਹਾ ਸੀ। ਅਜਿਹੀ ਸਥਿਤੀ ਵਿੱਚ, ਪੁਲਿਸ ਨੇ ਮੁਲਜ਼ਮ 'ਤੇ 50 ਹਜ਼ਾਰ ਦਾ ਇਨਾਮ ਐਲਾਨਿਆ ਸੀ। ਸ਼ੁੱਕਰਵਾਰ ਨੂੰ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਜ਼ਖਮੀ ਹੋ ਗਿਆ ਸੀ। ਲੋਹੀਆ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਕੀ ਹੈ ਪੂਰਾ ਮਾਮਲਾ ?
27 ਜੂਨ ਨੂੰ ਕੁੜੀ ਦੇ ਲਾਪਤਾ ਹੋਣ ਤੋਂ ਬਾਅਦ, ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਜਦੋਂ ਪੁਲਿਸ ਨੇ ਸੀਸੀਟੀਵੀ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਇੱਕ ਵਿਅਕਤੀ, ਕੁੜੀ ਨੂੰ ਆਪਣੇ ਨਾਲ ਲੈ ਜਾ ਰਿਹਾ ਸੀ। ਪੁਲਿਸ ਜਾਂਚ ਕਰ ਰਹੀ ਸੀ ਜਦੋਂ 28 ਜੂਨ ਨੂੰ ਮੈਨਪੁਰੀ ਜ਼ਿਲ੍ਹੇ ਦੇ ਭੋਗਾਂਵ ਥਾਣੇ ਵਿੱਚ ਕੁੜੀ ਦੀ ਲਾਸ਼ ਨਦੀ ਦੇ ਕੰਢੇ ਮਿਲੀ। ਇਸ ਤੋਂ ਬਾਅਦ ਪੁਲਿਸ ਦੀਆਂ ਕਈ ਟੀਮਾਂ ਨੇ ਮੁਲਜ਼ਮ ਦੀ ਭਾਲ ਕੀਤੀ ਪਰ ਮੁਲਜ਼ਮ ਪੁਲਿਸ ਦੇ ਹੱਥ ਨਹੀਂ ਲੱਗਾ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ 'ਤੇ 50 ਹਜ਼ਾਰ ਦਾ ਇਨਾਮ ਐਲਾਨਿਆ।
ਸ਼ੁੱਕਰਵਾਰ ਨੂੰ ਮੁਲਜ਼ਮ ਦਾ ਪੁਲਿਸ ਨਾਲ ਮੁਕਾਬਲਾ ਹੋਇਆ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ। ਇਲਾਜ ਦੌਰਾਨ ਮੁਲਜ਼ਮ ਦੀ ਜ਼ਿਲ੍ਹਾ ਹਸਪਤਾਲ ਡਾ. ਰਾਮ ਮਨੋਹਰ ਲੋਹੀਆ ਵਿੱਚ ਮੌਤ ਹੋ ਗਈ।