ਮੁਖਤਾਰ ਅੰਸਾਰੀ ਨੂੰ ਲੈ ਕੇ ਹੰਗਾਮਾ, ਸੁਖਜਿੰਦਰ ਰੰਧਾਵਾ ਨੇ ਕਿਹਾ- ਸੀਐੱਮ ਖਿਲਾਫ ਦਰਜ ਕਰਾਂਗਾ ਮਾਣਹਾਨੀ ਦਾ ਕੇਸ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਨਾਲ ਸਬੰਧਤ ਲੱਖਾਂ ਰੁਪਏ ਦੇ ਕਾਨੂੰਨੀ ਖਰਚੇ ਦਾ ਭੁਗਤਾਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

By  Amritpal Singh July 3rd 2023 03:19 PM

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਨਾਲ ਸਬੰਧਤ ਲੱਖਾਂ ਰੁਪਏ ਦੇ ਕਾਨੂੰਨੀ ਖਰਚੇ ਦਾ ਭੁਗਤਾਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਨਾਲ ਹੀ ਕਿਹਾ ਹੈ ਕਿ ਹੁਣ ਇਸ ਨੂੰ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਜੇਲ ਮੰਤਰੀ ਤੋਂ ਵਸੂਲਿਆ ਜਾਵੇਗਾ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗੰਵਤ ਮਾਨ ਨੇ ਟਵੀਟ ਕਰ ਐਲਾਨ ਕੀਤਾ ਸੀ।


ਸਾਬਕਾ ਡਿਪਟੀ ਸੀਐਮ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ 

ਭਗਵੰਤ ਮਾਨ ਦੇ ਦਾਅਵੇ ਨੂੰ ਝੂਠ ਕਰਾਰ ਦਿੰਦਿਆਂ ਸਾਬਕਾ ਡਿਪਟੀ ਸੀਐਮ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਇਹ ਫੀਸ 55 ਲੱਖ ਨਹੀਂ ਸਗੋਂ 17.60 ਲੱਖ ਰੁਪਏ ਹੈ। ਜੋ ਫੀਸਾਂ ਨਹੀਂ ਭਰੀਆਂ ਗਈਆਂ ਉਨ੍ਹਾਂ ਦੀ ਵਸੂਲੀ ਕਿਉਂ?


ਰੰਧਾਵਾ ਨੇ ਕਿਹਾ ਕਿ ਮੈਨੂੰ ਨੋਟਿਸ ਭੇਜਿਆ ਜਾਵੇ ਤਾਂ ਮੈਂ ਜਵਾਬ ਦੇਵਾਂਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਟਵਿਟਰ 'ਤੇ ਸਰਕਾਰਾਂ ਨਹੀਂ ਚਲਦੀਆਂ। ਰੰਧਾਵਾ ਨੇ ਕਿਹਾ ਕਿ ਸਾਡੇ ਪਰਿਵਾਰ ਦਾ ਇਤਿਹਾਸ ਹੈ, ਇਸ ਨੂੰ ਅਬਦਾਲੀ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 16 ਡੀਜੀਪੀ ਹਨ, ਪਰ ਅਜੇ ਤੱਕ ਕੋਈ ਰੈਗੂਲਰ ਡੀਜੀਪੀ ਨਿਯੁਕਤ ਨਹੀਂ ਕੀਤਾ ਗਿਆ।


ਸਾਬਕਾ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਦੇ ਸਮਰਥਨ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰੈੱਸ ਕਾਨਫਰੰਸ ਕਰਕੇ ਮਾਨ ਸਰਕਾਰ 'ਤੇ ਵਰ੍ਹਿਆ। ਵੜਿੰਗ ਨੇ ਮਾਨ ਸਰਕਾਰ ਨੂੰ ਸ਼ੋਹਰਤ ਦੀ ਸਰਕਾਰ ਦੱਸਿਆ।

ਅਮਰਿੰਦਰ ਸਿੰਘ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ 'ਚੋਂ ਨਸ਼ਾ ਤਸਕਰੀ ਦੇ ਦਾਅਵੇ ਕਰਦੀ ਸੀ ਪਰ ਉਹ ਖੁਦ ਇਸ ਮਾਮਲੇ 'ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਸੈਲੀਬ੍ਰਿਟੀ ਸਰਕਾਰ ਕੁਝ ਵੀ ਨਹੀਂ ਕਰ ਸਕੀ। ਜਦੋਂ ਸਰਕਾਰ ਕਾਨੂੰਨ ਦੇ ਮੁੱਦੇ 'ਤੇ ਫੇਲ ਹੋ ਜਾਂਦੀ ਹੈ ਤਾਂ ਉਹ ਅੰਸਾਰੀ ਦਾ ਮੁੱਦਾ ਚੁੱਕ ਲੈਂਦੇ ਹਨ। ਕਿਸਾਨ ਚਿੰਤਤ ਹਨ, ਅਧਿਆਪਕਾਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਕੋਈ ਨਵੀਂ ਭਰਤੀ ਵੀ ਨਹੀਂ ਹੋਈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੇ ਦਿਨਾਂ ਵਿੱਚ ਸਿਹਤ ਵਿਭਾਗ ਅਤੇ ਸਕੂਲ ਆਫ ਐਮੀਨੈਂਸ ਦੀਆਂ ਕਮੀਆਂ ਨੂੰ ਜਲਦੀ ਹੀ ਸਾਹਮਣੇ ਲਿਆਵੇਗੀ। ਵੜਿੰਗ ਨੇ ਕਿਹਾ ਕਿ ਥਰਮਲ ਪਲਾਂਟ ਖਰੀਦਣਾ ਕੋਈ ਪ੍ਰਾਪਤੀ ਨਹੀਂ ਹੈ।

'ਆਹ ਲਓ ਰੰਧਾਵਾ ਸਾਹਬ ਤੁਹਾਡੇ “ਅੰਸਾਰੀ” ਵਾਲਾ ਨੋਟਿਸ ..'

ਸੀਐਮ ਮਾਨ ਨੇ ਦਸਤਖ਼ਤ ਕਰਕੇ ਹੁਕਮ ਦਿੱਤਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਕੀਲ ਦੀ ਫੀਸ ਬਰਾਬਰ ਵਸੂਲੀ ਜਾਵੇ। ਇਸ ਪੱਤਰ ਵਿੱਚ ਹੁਕਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।



Related Post