ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਪੰਜਾਬ ਸਰਕਾਰ ਵਿਧਾਨ ਸਭਾ ਦਾ ਸੈਸ਼ਨ ਤੁਰੰਤ ਸੱਦੇ : ਪ੍ਰੋ. ਚੰਦੂਮਾਜਰਾ

By  Pardeep Singh February 13th 2023 05:41 PM

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ਅਤੇ ਕੇਂਦਰ ਸਰਕਾਰ ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਪ੍ਰੋਫ਼ੈਸਰ ਚੰਦੂਮਾਜਰਾ ਨੇ ਕਿਹਾ ਕਿ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਲੰਮੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉੱਤੇ ਮੁੱਖ ਮੰਤਰੀ ਪੰਜਾਬ ਸਰਬ ਪਾਰਟੀ ਮੀਟਿੰਗ ਸੱਦ ਕੇ ਪੰਜਾਬ  ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਤੁਰੰਤ ਸੱਦ ਕੇ ਸਮੁੱਚੇ ਪੰਜਾਬ ਦੀ ਇੱਕ ਰਾਏ, ਇੱਕਸੁਰਤਾ, ਇੱਕਮੁੱਠ ਦਿਖਾ ਕੇ ਕੇਂਦਰ ਅਤੇ ਹੋਰ ਸੂਬਾ ਸਰਕਾਰਾਂ ਨੂੰ ਭੇਜਣ ਕਿਉਂਕਿ ਇਹ ਮਾਮਲਾ ਕੇਵਲ ਸਿੱਖ ਸਮਾਜ ਨਾਲ ਹੀ ਨਹੀਂ ਬਲਕਿ, ਮਾਨਵੀ ਹੱਕਾਂ, ਜਮਹੂਰੀਅਤ ਹੱਕਾਂ ਤੇ ਇਨਸਾਨੀਅਤ ਨਾਲ ਹੈ।

ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖਤ ਮੁਹਿੰਮ ਤਹਿਤ 35 ਲੱਖ ਦਸਤਖ਼ਤਾਂ ਵਾਲਾ ਮੈਮੋਰੰਡਮ ਕੇਂਦਰ ਦੇ ਹਵਾਲੇ ਕਰਨ ਲਈ ਦਿੱਲੀ ਵਿਚ ਜਾ ਕੇ ਪ੍ਰੋਟੈਸਟ ਕੀਤਾ ਜਾਵੇਗਾ। ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਾਲੀ ਵਿਖੇ ਦਿੱਤੇ ਜਾ ਰਹੇ ਧਰਨੇ ਸਬੰਧੀ ਬੋਲਦਿਆਂ ਪ੍ਰੋਫ਼ੈਸਰ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਮਿਲਣ ਜਾਂਦੇ ਧਰਨਾਕਾਰੀਆਂ ਤੇ ਡਾਂਗਾਂ ਵਰਾ ਕੇ, ਐਫ.ਆਈ. ਆਰ ਕਰਵਾ ਕੇ ਬਲਦੀ ਤੇ ਤੇਲ ਪਾਇਆ ਜਾ ਰਿਹਾ ਹੈ।

ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਆਉਣ ਵਾਲੇ ਸਮੇਂ ਵਿੱਚ ਬਿਜਲੀ ਦਾ ਸੰਕਟ ਤੇ ਖ਼ਤਰਾ ਮੰਡਰਾ ਰਿਹਾ ਹੈ ਕਿ ਝੋਨੇ ਦੇ ਸੀਜ਼ਨ ਵਿੱਚ ਬਿਜਲੀ ਮੁਹਈਆ ਕਰਵਾਈ ਜਾ ਸਕੇਗੀ? ਉਨ੍ਹਾਂ ਕਿਹਾ ਕਿ 15 ਹਜ਼ਾਰ ਕਰੋੜ ਦਾ ਪਾਵਰਕੌਮ ਵਿਭਾਗ ਕਰਜ਼ਈ ਹੋ ਗਿਆ ਹੈ ਅਤੇ ਹੋਰ ਕਰਜ਼ਾ ਲਿਆ ਜਾ ਰਿਹਾ ਹੈ।

ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਤੇ ਬੋਲਦਿਆਂ ਪ੍ਰੋਫ਼ੈਸਰ ਚੰਦੂਮਾਜਰਾ ਨੇ ਕਿਹਾ ਕਿ ਅੱਜ ਪੰਜਾਬ ਦੇ ਰਾਜਪਾਲ ਨੂੰ ਪਬਲਿਕ ਮੀਟਿੰਗਾਂ ਕਰਨਾ ਕਰਨਾ ਸੰਘੀ ਢਾਂਚੇ ਤੇ ਵੱਡਾ ਸਵਾਲੀਆ ਚਿੰਨ੍ਹ ਹੈ। ਪੰਜਾਬ ਸਰਕਾਰ ਦੀ ਕਮਜ਼ੋਰੀ ਅਤੇ ਨਾਲਾਇਕੀ ਕਾਰਨ ਪੰਜਾਬ ਵਿੱਚ ਸੰਘੀ ਢਾਂਚੇ ਨੂੰ ਨੁਕਸਾਨ ਪਹੁੰਚ ਰਿਹਾ ਹੈ।

ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਅੱਜ ਪੰਜਾਬ ਨੂੰ ਪੰਜਾਬੀਆਂ ਦੇ ਹਵਾਲੇ ਕਰਨ ਦੀ ਲੋੜ ਹੈ ਕਿਉਂਕਿ ਜਿਨ੍ਹਾਂ ਦੇ ਹੱਥ ਸਰਕਾਰ ਚੱਲ ਰਹੀ ਹੈ, ਉਨ੍ਹਾਂ ਨੂੰ ਪੰਜਾਬ ਨਾਲ, ਪੰਜਾਬ ਦੇ ਲੋਕਾਂ ਨਾਲ ਕੋਈ  ਲਗਾਉ, ਮੋਹ ਨਹੀਂ ਹੈ ਤੇ ਪੰਜਾਬ ਦੇ ਲੋਕਾਂ ਦੀ ਭਾਵਨਾ, ਦਰਦ ਉਹ ਹੀ ਨਹੀਂ ਜਾਣਦੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੰਜਾਬ ਦੀ ਵਾਂਗਡੋਰ ਭਗਵੰਤ ਮਾਨ ਦੇ ਹੱਥ ਫੜਾਈ ਸੀ ਜਦੋਂ ਭਗਵੰਤ ਮਾਨ ਵੱਲੋਂ ਅੱਗੇ ਦਿੱਲੀ ਵਾਲਿਆਂ ਨੂੰ ਪੰਜਾਬ ਸਰਕਾਰ ਸਬਲੈਟ ਕਰ ਦਿੱਤੀ ਤੇ ਇਸੇ ਕਾਰਨ ਅੱਜ ਪੰਜਾਬ ਕੁਰਲਾਉਂਦਾ ਹੋਇਆ ਬੇਵਸ ਤੇ ਲਾਵਾਰਸ ਬਣ ਕੇ ਰਹਿ ਗਿਆ ਹੈ।

ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਟਿੱਚਰਾਂ ਤੇ ਵਿਅੰਗ ਕਰਦੇ ਸਨ ਕਿ ਮਾੜੇ ਕੰਮ ਕਰਨ ਵਾਲੇ ਨੂੰ ਹੀ ਸਕੀਉਰਟੀ ਦੀ ਲੋੜ ਪਵੇਗੀ ਪਰੰਤੂ ਹੁਣ ਉਹ ਜਨਤਾ ਨੂੰ ਸਾਬਤ ਕਰਨਗੇ ਉਸ ਦੀ ਪਤਨੀ ਤੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਜਾ ਰਹੀ ਹੈ, ਉਹਨਾਂ ਕਿਹਾ ਕਿ ਹੈ ਭਗਵੰਤ ਮਾਨ ਦੀ ਕਹਿਣੀ ਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਫਰਕ ਦੇਖਣ ਨੂੰ ਮਿਲ ਰਿਹਾ ਹੈ। 
ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੰਗਾਪੁਰ ਦੇ ਐਜੂਕੇਸ਼ਨ ਸਿਸਟਮ ਬਾਰੇ  ਅਧਿਆਪਕਾਂ ਨੂੰ ਟ੍ਰੇਨਿੰਗ ਦਿਵਾਉਣ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਸਿੱਖਿਆ ਸਿਸਟਮ ਬਾਕੀ ਸੂਬਿਆਂ ਨਾਲੋਂ ਮਾੜਾ ਹੈ, ਜਿਸ ਕਾਰਨ ਹੁਣ ਬਾਹਰਲੇ ਦੇਸ਼ਾਂ ਤੋਂ ਅਧਿਆਪਕਾਂ ਨੂੰ ਟ੍ਰੇਨਿੰਗ ਦਿਵਾ ਕੇ ਅਧਿਆਪਕਾ ਤੇ ਸ਼ੱਕ ਖੜੇ ਕੀਤੇ ਜਾ ਰਹੇ ਹਨ ਕਿਉਂਕਿ ਇਸ ਸਿਸਟਮ ਵਿੱਚ ਫੜ ਕੇ ਲੋਕ ਪ੍ਰਧਾਨ ਮੰਤਰੀ, ਫੌਜਾਂ ਦੇ ਜਰਨੈਲ ਤਕ ਪੜ੍ਹੇ ਹਨ ਤੇ ਇਥੋਂ ਦੇ ਐਜੂਕੇਸ਼ਨ ਸਿਸਟਮ ਨੂੰ ਨਕਾਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। 

Related Post