US Deported Indians : ਹੁਣ 112 ਦੀ ਵਾਰੀ! ਰਾਤ 11 ਵਜੇ ਅੰਮ੍ਰਿਤਸਰ ਪਹੁੰਚੇਗਾ ਡਿਪੋਰਟ ਭਾਰਤੀਆਂ ਦਾ ਜਹਾਜ਼, ਜਾਣੋ ਕਿਹੜੇ ਸੂਬੇ ਤੋਂ ਹਨ ਸਭ ਤੋਂ ਵੱਧ
US Deported 112 Indians reached Amritsar : ਜਾਣਕਾਰੀ ਅਨੁਸਾਰ ਤੀਜੇ ਬੈਚ ਵਿੱਚ ਡਿਪੋਰਟ ਕੀਤੇ ਗਏ ਇਹ 112 ਭਾਰਤੀ ਪੰਜਾਬ ਸਮੇਤ ਦੇਸ਼ ਦੇ 6 ਰਾਜਾਂ ਨਾਲ ਸਬੰਧਤ ਹਨ, ਜਿਨ੍ਹਾਂ ਵਿੱਚ ਗੁਜਰਾਤ, ਹਰਿਆਣਾ, ਉਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਨਾਲ ਸਬੰਧਤ ਹਨ।
US Illegal Immigrants Deportation : ਅਮਰੀਕਾ ਨੇ ਸ਼ਨੀਵਾਰ ਦੇਰ ਰਾਤ ਗ਼ੈਰ-ਕਾਨੂੰਨੀ ਤੌਰ 'ਤੇ ਰਹਿ ਰਹੇ 119 ਭਾਰਤੀਆਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਹੈ, ਜਿਸ ਤੋਂ ਬਾਅਦ ਐਤਵਾਰ ਨੂੰ ਰਾਤ 11 ਵਜੇ ਦੇ ਕਰੀਬ ਹੁਣ 112 ਹੋਰ ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਬੀਤੇ ਦਿਨ ਰਾਤ 11.30 ਵਜੇ ਦੇ ਕਰੀਬ ਅਮਰੀਕੀ ਹਵਾਈ ਸੈਨਾ ਦੇ ਜਹਾਜ਼ ਗਲੋਬਮਾਸਟਰ, ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਿਆ ਸੀ। ਇਸ ਵਾਰ, ਔਰਤਾਂ ਅਤੇ ਬੱਚਿਆਂ ਨੂੰ ਛੱਡ ਕੇ ਸਾਰੇ ਮਰਦਾਂ ਨੂੰ ਹੱਥਕੜੀਆਂ ਲਗਾਈਆਂ ਗਈਆਂ ਸਨ।
ਜਾਣਕਾਰੀ ਅਨੁਸਾਰ ਤੀਜੇ ਬੈਚ ਵਿੱਚ ਡਿਪੋਰਟ ਕੀਤੇ ਗਏ ਇਹ 112 ਭਾਰਤੀ ਪੰਜਾਬ ਸਮੇਤ ਦੇਸ਼ ਦੇ 6 ਰਾਜਾਂ ਨਾਲ ਸਬੰਧਤ ਹਨ, ਜਿਨ੍ਹਾਂ ਵਿੱਚ ਗੁਜਰਾਤ, ਹਰਿਆਣਾ, ਉਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਨਾਲ ਸਬੰਧਤ ਹਨ।
ਇਨ੍ਹਾਂ ਵਿਚੋਂ ਸਭ ਤੋਂ ਜ਼ਿਆਦਾ ਹਰਿਆਣਾ ਨਾਲ ਸਬੰਧਤ 44 ਲੋਕ ਹਨ, ਜਦਕਿ ਗੁਜਰਾਤ ਤੋਂ 33, ਪੰਜਾਬ ਤੋਂ 31, ਉਤਰ ਪ੍ਰਦੇਸ਼ ਤੋਂ 2 ਅਤੇ ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਤੋਂ 1-1 ਵਿਅਕਤੀ ਸ਼ਾਮਲ ਹਨ।
ਇਸ ਤੋਂ ਪਹਿਲਾਂ 5 ਫਰਵਰੀ ਨੂੰ, 104 ਐਨਆਰਆਈਜ਼ ਨੂੰ ਜ਼ਬਰਦਸਤੀ ਵਾਪਸ ਭੇਜਿਆ ਗਿਆ ਸੀ। ਇਨ੍ਹਾਂ ਵਿੱਚ, ਬੱਚਿਆਂ ਨੂੰ ਛੱਡ ਕੇ, ਮਰਦਾਂ ਅਤੇ ਔਰਤਾਂ ਨੂੰ ਹੱਥਕੜੀਆਂ ਅਤੇ ਬੇੜੀਆਂ ਵਿੱਚ ਬੰਨ੍ਹ ਕੇ ਲਿਆਂਦਾ ਗਿਆ ਸੀ। ਤੀਜਾ ਬੈੱਚ ਅੱਜ (16 ਫਰਵਰੀ) ਰਾਤ 11 ਵਜੇ ਦੇ ਕਰੀਬ ਪਹੁੰਚੇਗਾ, ਜਿਸ ਵਿੱਚ 112 ਭਾਰਤੀਆਂ ਬਾਰੇ ਦੱਸਿਆ ਜਾ ਰਿਹਾ ਹੈ।